Skip to content
अभिनेत्री और सामाजिक कार्यकर्ता सोनिया मान लुधियाना में गिरफ्तार!!
ਸੁਖਬੀਰ ਬਾਦਲ ਤੇ ਹੋਏ ਜਾਨਲੇਵਾ ਹਮਲੇ ਪਿੱਛੇ ਕੰਮ ਕਰ ਰਹੀਆਂ ਏਜੰਸੀਆਂ ਨੂੰ ਸਾਹਮਣੇ ਲਿਆਂਦਾ ਜਾਵੇ : ਪ੍ਰੋ. ਬਡੂੰਗਰ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤ ਚੰਡੀਗੜ੍ਹ/ਜੀਂਉਗੀ ਡੂ , 3 ਦਸੰਬਰ: ਯੂਨੈਸਕੋ ਵਲੋਂ ਭਵਿੱਖੀ ਸਿੱਖਿਆ ਬਾਰੇ ਦੱਖਣੀ ਕੋਰੀਆ ਦੇ ਜੀਂਉਗੀ ਡੂ ਸਹਿਰ ਦੇ ਸੁਵਾਨ ਕਨਵੈਨਸ਼ਨ ਸੈਂਟਰ ਵਿਖੇ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਨਵੈਨਸ਼ਨ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਉਪਰਾਲਿਆਂ ਬਾਰੇ ਚਾਨਣਾ ਪਾਉਂਦਾ ਕਿਹਾ ਕਿ ਆਲਮੀ ਪੱਧਰ ਤੇ ਪੈਂਦਾ ਹੋ ਰਹੀਆਂ ਚੁਣੌਤੀਆਂ ਦਾ ਹੱਲ ਸਿੱਖਿਆ ਦੇ ਖੇਤਰ ਵਿੱਚ ਨਿਵੇਕਲੀਆਂ ਤਬਦੀਲੀਆਂ ਨਾਲ ਹੀ ਕੱਢਿਆ ਜਾ ਸਕਦਾ ਹੈ ਅਤੇ ਸਾਡੀ ਸਰਕਾਰ ਇਸੇ ਦਿਸ਼ਾ ਵਿਚ ਕੰਮ ਕਰ ਰਹੀ ਹੈ । ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਬੁਨਿਆਦੀ ਢਾਂਚਾ ਵਿਕਾਸ ਮਿਸ਼ਨ ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਵਿਦਿਅਕ ਵਾਤਾਵਰਣ ਦੀ ਸਿਰਜਣਾ ਨੂੰ ਹੋਰ ਮਜ਼ਬੂਤ ਕਰਨ ‘ਤੇ ਧਿਆਨ ਕੇਂਦ੍ਰਿਤ ਕੀਤਾ ਗਿਆ ਹੈ, ਜਿਸ ਵਿੱਚ ਹਜ਼ਾਰਾਂ ਨਵੇਂ ਕਲਾਸਰੂਮਾਂ ਦੀ ਉਸਾਰੀ, ਸਕੂਲ ਸੁਰੱਖਿਆ ਲਈ ਚਾਰਦੀਵਾਰੀ ਬਣਾਉਣਾ, ਵਿਦਿਆਰਥੀਆਂ ਨੂੰ ਬੱਸ ਸੇਵਾਵਾਂ ਪ੍ਰਦਾਨ ਕਰਨਾ, ਸਕੂਲਾਂ ਵਿੱਚ ਵਾਈ-ਫਾਈ ਲਗਾਉਣਾ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਗਾਰਡਾਂ ਨੂੰ ਤਾਇਨਾਤ ਕਰਨਾ ਸ਼ਾਮਲ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਵਿਆਪਕ ਉਪਾਅ ਇੱਕ ਸੁਰੱਖਿਅਤ ਅਤੇ ਤਕਨੀਕੀ ਸਿੱਖਿਅਕ ਮਾਹੌਲ ਬਣਾਉਣ ਲਈ ਦੱਸੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਦਿਅਕ ਰਣਨੀਤੀ ਅਧਿਆਪਕਾਂ ਦੇ ਸਸ਼ਕਤੀਕਰਨ ਅਤੇ ਆਲਮੀ ਪੱਧਰ ‘ਤੇ ਸਿਖਲਾਈ ‘ਤੇ ਕੇਂਦਰਿਤ ਹੈ। ਸੂਬੇ ਵੱਲੋਂ ਸਿਖਿਅਕਾਂ ਨੂੰ ਪ੍ਰਮੁੱਖ ਗਲੋਬਲ ਸੰਸਥਾਵਾਂ ਵਿੱਚ ਭੇਜਦੇ ਹੋਏ ਵਿਸਥਾਰਤ ਅਧਿਆਪਕ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ। ਪ੍ਰਿੰਸੀਪਲਾਂ ਨੂੰ ਸਿੰਗਾਪੁਰ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਦਿੱਤੀ ਗਈ ਹੈ, ਜਦੋਂ ਕਿ ਐਲੀਮੈਂਟਰੀ ਅਧਿਆਪਕਾਂ ਨੇ ਫਿਨਲੈਂਡ ਦੇ ਪ੍ਰਸਿੱਧ ਸਿੱਖਿਆ ਮਾਡਲ ਤਹਿਤ ਵਿਸ਼ੇਸ਼ ਸਿਖਲਾਈ ਦਿੱਤੀ ਕੀਤੀ ਹੈ, ਜਿਸ ਸਦਕਾ ਪੰਜਾਬ ਦੇ ਸਕੂਲਾਂ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਰਵਾਇਤੀ ਵਿਦਿਅਕ ਢਾਂਚੇ ਤੋਂ ਉਭਰ ਕੇ ਨਵੇਂ ਸਿੱਖਿਆ ਸਿਧਾਤਾਂ ਨੂੰ ਪੇਸ਼ ਕੀਤਾ ਹੈ। “ਸਕੂਲ ਆਫ਼ ਐਮੀਨੈਂਸ” ਪੇਸ਼ੇਵਰ ਸਿਖਲਾਈ ‘ਤੇ ਕੇਂਦ੍ਰਤ ਹਨ, ਜਦੋਂ ਕਿ ” ਸਕੂਲ ਆਫ਼ ਅਪਲਾਈਡ ਲਰਨਿੰਗ” ਕਿੱਤਾਮੁਖੀ ਹੁਨਰਾਂ ‘ਤੇ ਅਧਾਰਤ ਹੈ ਅਤੇ “ਸਕੂਲ ਆਫ਼ ਹੈਪੀਨੈਸ” ਵਿਲੱਖਣ ਬਾਲ-ਮਨੋਵਿਗਿਆਨ-ਅਧਾਰਤ ਸਿੱਖਣ ਪਹੁੰਚ ਨੂੰ ਦਰਸਾਉਂਦਾ ਹੈ ਜੋ ਨਵੇਂ ਯੁੱਗ ਦੀ ਸਿੱਖਿਆ ਨੀਤੀ ਦੇ ਵਿਦਿਅਕ ਅਨੁਭਵਾਂ ਲਈ ਤਿਆਰ ਕੀਤਾ ਗਿਆ ਹੈ। ਸਿੱਖਿਆ ਅਕਾਦਮਿਕ ਸਿੱਖਿਆ ਤੋਂ ਪਰੇ ਹੈ, ਇਸ ਗੱਲ ‘ਤੇ ਜ਼ੋਰ ਦਿੰਦਿਆਂ ਬੈਂਸ ਨੇ ਇੱਕ ਡੂੰਘੇ ਫਲਸਫੇ ਨੂੰ ਬਿਆਨ ਕੀਤਾ, ਜਿਸ ਵਿੱਚ ਸਿੱਖਿਆ ਸਬੰਧੀ ਵਿਸ਼ਵਵਿਆਪੀ ਚੁਣੌਤੀਆਂ ਜਿਵੇਂ ਕਿ ਜਲਵਾਯੂ ਤਬਦੀਲੀ, ਅੱਤਵਾਦ ਅਤੇ ਸਮਾਜਿਕ ਅਸਮਾਨਤਾਵਾਂ ਨੂੰ ਹੱਲ ਕਰਨ ਲਈ ਇੱਕ ਵਿਆਪਕ ਪਹੁੰਚ ਦਰਸਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਿਸ਼ਨ ਸਪੱਸ਼ਟ ਹੈ ਜੋ ਇਹ ਯਕੀਨੀ ਬਣਾਉਂਦਾ ਹੈ ਕਿ ਕੋਈ ਵੀ ਬੱਚਾ ਸਿੱਖਿਆ ਲੈਣ ਲਈ ਵਾਂਝਾ ਨਾ ਰਹੇ ਅਤੇ ਹਰੇਕ ਬੱਚੇ ਦੀ ਗੁਣਵੱਤਾ ਵਾਲੀ ਸਿੱਖਿਆ ਤੱਕ ਪਹੁੰਚ ਹੋਵੇ, ਜੋ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਦੀ ਹੈ। ਕੈਬਨਿਟ ਮੰਤਰੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਯੂਨੈਸਕੋ ਫੋਰਮ ਦੌਰਾਨ, ਉਹਨਾਂ ਨੂੰ ਪੰਜਾਬ ਦੀਆਂ ਵਿਦਿਅਕ ਕਾਢਾਂ ਪੇਸ਼ ਕਰਨ ਦੇ ਨਾਲ-ਨਾਲ ਸੂਬੇ ਦੇ ਅਮੀਰ ਸੱਭਿਆਚਾਰਕ ਅਤੇ ਦਾਰਸ਼ਨਿਕ ਵਿਰਸੇ ਨੂੰ ਸਾਂਝਾ ਕਰਨ ਦਾ ਸਨਮਾਨ ਮਿਲਿਆ ਜੋ ਸਿੱਖਣ ਅਤੇ ਸਮਾਜਿਕ ਵਿਕਾਸ ਲਈ ਸਾਡੀ ਪਹੁੰਚ ਨੂੰ ਦਰਸਾਉਂਦਾ ਹੈ। ਉਹਨਾਂ ਅੱਗੇ ਕਿਹਾ ਕਿ ਉਹਨਾਂ ਨੇ ਇਸ ਗਲੋਬਲ ਪਲੇਟਫਾਰਮ ‘ਤੇ ਸ੍ਰੀ ਅਨੰਦਪੁਰ ਸਾਹਿਬ, ਇੱਕ ਅਜਿਹੀ ਥਾਂ ਹੈ ਜੋ ਭਾਈਚਾਰਕ ਸਾਂਝ ਅਤੇ ਵਿਸ਼ਵ-ਵਿਆਪੀ ਸਦਭਾਵਨਾ ਦੇ ਡੂੰਘੇ ਸਿਧਾਂਤਾਂ ਦਾ ਪ੍ਰਤੀਕ ਹੈ, ਦੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕੀਤਾ। ਉਹਨਾਂ ਅੱਗੇ ਦੱਸਿਆ ਕਿ ਕਿਵੇਂ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਰੰਗ, ਨਸਲ ਅਤੇ ਜਾਤ ਦੀਆਂ ਪਰੰਪਰਾਗਤ ਸੀਮਾਵਾਂ ਤੋਂ ਉਪਰ ਉੱਠ ਕੇ ਵਿਸ਼ਵ ਨੂੰ ਸਾਂਝੇਦਾਰੀ ਅਤੇ ਸਮੂਹਿਕ ਮਾਨਵਤਾ ਦਾ ਇੱਕ ਮਹਾਨ ਸੰਦੇਸ਼ ਦਿੱਤਾ ਸੀ। ਉਹਨਾਂ ਦੱਸਿਆ ਕਿ ਉਹਨਾਂ ਦੀ ਨੁਮਾਇੰਦਗੀ ਵਿਦਿਅਕ ਰਣਨੀਤੀਆਂ ਤੋਂ ਇਲਾਵਾ ਸੂਬੇ ਦੇ ਡੂੰਘੇ ਸੱਭਿਆਚਾਰਕ ਪ੍ਰਤੀਕਾਂ ‘ਤੇ ਜ਼ੋਰ ਦੇਣ ਵਾਲੀ ਹੈ। ਉਹਨਾਂ ਅੱਗੇ ਦੱਸਿਆ ਕਿ ਉਹਨਾਂ ਨੇ ਦਸਤਾਰ ਦੀ ਮਹੱਤਤਾ ਨੂੰ ਸਮਝਾਇਆ ਦੱਸਿਆ ਕਿ ਇਹ ਸਿਰਫ਼ ਇੱਕ ਰਵਾਇਤੀ ਪਹਿਰਾਵਾ ਨਹੀਂ ਹੈ, ਸਗੋਂ ਮਾਣ, ਹਰ ਸਮੇਂ ਤਿਆਰ, ਸੱਚਾਈ ਅਤੇ ਨਿਆਂ ਪ੍ਰਤੀ ਸਮਰਪਿਤ ਵਚਨਬੱਧਤਾ ਦਾ ਇੱਕ ਸ਼ਕਤੀਸ਼ਾਲੀ ਪ੍ਰਤੀਕ ਹੈ
भारत निर्वाचन आयोग द्वारा ‘सर्वाेत्तम वोटर शिक्षा और जागरूकता मुहिम- 2024’ के लिए मीडिया ऐवार्डों का ऐलान – भारत निर्वाचन आयोग ने प्रिंट मीडिया, टैलिविज़न, रेडियो और ऑनलाईन/ सोशल मीडिया से ऐंटरियां माँगीं – सिबिन सी – 10 दिसंबर तक भेजी जा सकती हैं ऐंटरियां चंडीगढ़, 3 दिसंबरः भारत निर्वाचन आयोग ने 2024 के दौरान वोटर शिक्षा और चुनाव जागरूकता को उत्साहित करने के लिए मीडिया हाऊसों के शानदार यत्नों को मान्यता देने के मद्देनज़र विशेष मीडिया ऐवार्डों का ऐलान किया है। यह पुरस्कार उन मुहिमों को सम्मान के तौर पर दिए जाएंगे जिन्होंने वोटिंग प्रक्रिया, मतदान सम्बन्धित ‘आई. टी. ऐपलीकेशनों और अन्य मुख्य चुनाव विषयों के बारे जागरूकता पैदा करके वोटरों की भागीदारी बढ़ाने में महत्वपूर्ण योगदान डाला है। पुरस्कार, एक प्रशंसा पत्र और मोमैंटो के रूप में होंगे, जोकि राष्ट्रीय वोटर दिवस, 25 जनवरी, 2025 को दिए जाएंगे। पंजाब के मुख्य चुनाव अधिकारी सिबिन सी ने बताया कि यह पुरस्कार चार श्रेणियों, प्रिंट मीडिया, टैलिविज़न, रेडियो और ऑनलाईन/ सोशल मीडिया को दिए जाएंगे। उन्होंने ज़ोर देकर कहा कि इन पुरस्कारों का मूल्यांकन वोटर जागरूकता मुहिमों की क्वालिटी, पेश की गई जानकारी की भरोसे योग्यता और मुहिम की तरफ से कवर किये दायरे पर आधारित होगा। भारत निर्वाचन आयोग के पत्र अनुसार, ‘‘ हम ऐसीं मुहिमों की तलाश कर रहे हैं जो निष्पक्ष मतदान की महत्ता को प्रभावी ढंग से उजागर करने, आई. टी. नवीनताओं के योग्य प्रयोग और भ्रामक जानकारी से निपटने के साथ-साथ जन जागरूकता पर सकारात्मक प्रभाव डालती हों। एक प्रवक्ता की तरफ से हरेक श्रेणी के लिए मुख्य शर्तों के बारे विस्तार में जानकारी दी गई है- ’प्रिंट मीडिया: ऐंटरियां भेजते समय किये गए काम का पूरा विवरण, प्रकाशित लेखों की संख्या, कुल प्रिंट एरिया और जन भागीदारी सम्बन्धी गतिविधियां शामिल होनीं चाहिए। सम्बन्धित लेखों की एक साफ्ट कापी, वैब लिंक या हार्ड कापी भी प्रदान की जाये।’ ’टैलिविज़न और रेडियो- ‘ऐंटरियों में सी. डी., डी. वी. डी., या पैन ड्राइव के द्वारा डाटा प्रदान किया जाना चाहिए, जिसमें मियाद सम्बन्धी, लगातारता और कुल प्रसारण समय के विवरण शामिल हों। सीधा जन सम्मिलन जैसी अन्य गतिविधियों भी को भी उजागर किया जाये। ’आनलाईन/ सोशल मीडिया: सम्बन्धित लिंकों या पी. डी. ऐफ़ज़. के साथ पोस्टों, ब्लॉग, टवीटस या मुहिमों के बारे जानकारी दी जाये। मुहिम के प्रभाव के साथ-साथ अतिरिक्त गतिविधियों का विस्तृत विवरण भी दिया जाये। सभी ऐंटरियां 2024 के दौरान प्रकाशित, प्रसारण या पोस्ट की होनी चाहिए। अंग्रेज़ी या हिंदी के इलावा अन्य भाषाओं में ऐंटरियों के साथ अंग्रेज़ी अनुवाद शामिल होना चाहिए। ऐंटरियों में मीडिया हाऊस का नाम, पता और संपर्क विवरण शामिल होने चाहिएं जो 10 दिसंबर, 2024 तक राजेश कुमार सिंह, अंडर सैक्ट्री (संचार) भारत निर्वाचन आयोग, निर्वाचन सदन, अशोका रोड, नईं दिल्ली- 110001 के पते पर जमा करवाए जा सकते हैं। ईमेल है media-division@eci.gov.in. मुख्य चुनाव अधिकारी सिबिन सी ने चुनाव जागरूकता पैदा करने के लगातार यत्नों के लिए मीडिया हाऊसों का धन्यवाद किया है और भविष्य में मतदान के दौरान अपना योगदान जारी रखने के लिए उत्साहित किया है। ————— diprpunjab.gov.in Directorate of Information & Public Relations Punjab