Pages

Pages

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ 23 ਸੇਵਾਮੁਕਤ ਪੁਲਿਸ ਅਧਿਕਾਰੀਆਂ ਨੂੰ ਸਨਮਾਨਪੂਰਵਕ ਨਿੱਘੀ ਵਿਦਾਇਗੀ ਦਿੱਤੀ ਗਈ।

Director : Manvir Singh Walia 

Editor : Jatin Kumar Sahota 

ਜਲੰਧਰ, 30 ਮਈ : Prime Punjab 

 

ਇਸ ਵਿਦਾਇਗੀ ਸਮਾਰੋਹ ਦੇ ਮੌਕੇ ਕਮਿਸ਼ਨਰ ਪੁਲਿਸ ਜਲੰਧਰ ਸ਼੍ਰੀਮਤੀ ਧਨਪ੍ਰੀਤ ਕੌਰ IPS ਜੀ ਦੀ ਅਗਵਾਈ ਵਿੱਚ ADCP-City-1 ਸ਼੍ਰੀਮਤੀ ਆਕਰਸ਼ੀ ਜੈਨ IPS ਅਤੇ ADCP-HQ. ਸ਼੍ਰੀ ਸੁਖਵਿੰਦਰ ਸਿੰਘ PPS ਵੱਲੋਂ ਸੇਵਾਮੁਕਤ ਅਧਿਕਾਰੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀ ਪੁਲਿਸ ਵਿਭਾਗ ਪ੍ਰਤੀ ਇਮਾਨਦਾਰ ਸੇਵਾ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਨਾਲ ਨਿਭਾਈ ਗਈ ਡਿਊਟੀ ਲਈ ਸ਼ੁਕਰਾਨਾ ਅਦਾ ਕੀਤਾ।

ਇਸ ਦੌਰਾਨ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਅਧਿਕਾਰੀਆਂ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ, ਜਿਨ੍ਹਾਂ ਵਿੱਚ ਸੇਵਾਮੁਕਤ ਅਧਿਕਾਰੀਆਂ ਦੀ ਲੰਬੀ ਸੇਵਾ, ਸਮਰਪਣ ਅਤੇ ਵਿਭਾਗ ਪ੍ਰਤੀ ਦਿੱਤੇ ਮਹੱਤਵਪੂਰਨ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਗਈ। ਇਹਨਾਂ ਸੇਵਾ ਮੁਕਤ ਅਧਿਕਾਰੀਆਂ ਦੇ ਵਿੱਚ 2 ਇੰਸਪੈਕਟਰ, 1 ਸਬ-ਇੰਸਪੈਕਟਰ, 18 ਸਹਾਇਕ ਸਬ-ਇੰਸਪੈਕਟਰ ਅਤੇ 2 ਮੁੱਖ ਸਿਪਾਹੀ ਰੈਂਕ ਦੇ ਅਧਿਕਾਰੀ ਹਨ, ਇਹਨਾਂ ਅਧਿਕਾਰੀਆਂ ਨੇ ਕਮਿਸ਼ਨਰੇਟ ਜਲੰਧਰ ਪੁਲਿਸ ਦੇ ਵੱਖ-ਵੱਖ ਪੁਲਿਸ ਸਟੇਸ਼ਨਾਂ, ਯੂਨਿਟਾਂ ਅਤੇ ਸ਼ਾਖਾਵਾਂ ਵਿੱਚ ਆਪਣੀਆਂ ਡਿਊਟੀਆਂ ਨਿਸ਼ਠਾ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਈ ਹੈ, ਜਿਸ ਲਈ ਕਮਿਸ਼ਨਰੇਟ ਜਲੰਧਰ ਪੁਲਿਸ ਉਨ੍ਹਾਂ ਦਾ ਦਿਲੋਂ ਧੰਨਵਾਦੀ ਹੈ। ਸਮਾਗਮ ਦੌਰਾਨ ਸੇਵਾਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ। ਕਮਿਸ਼ਨਰੇਟ ਪੁਲਿਸ ਜਲੰਧਰ ਦੇ ਵੱਲੋਂ ਉਨ੍ਹਾਂ ਦੇ ਸਹਿਯੋਗ ਅਤੇ ਸਮਰਪਣ ਲਈ ਵੀ ਵਿਸ਼ੇਸ਼ ਧੰਨਵਾਦ ਪ੍ਰਗਟਾਇਆ ਗਿਆ।

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਸੇਵਾਮੁਕਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜੀਵਨ ਦੇ ਨਵੇਂ ਅਧਿਆਇ ਲਈ ਦਿਲੋਂ ਸ਼ੁਭਕਾਮਨਾਵਾਂ— ਕਾਮਨਾ ਹੈ ਕਿ ਇਹ ਸੇਵਾਮੁਕਤੀ ਉਨ੍ਹਾਂ ਲਈ ਸ਼ਾਂਤੀ, ਖੁਸ਼ਹਾਲੀ ਅਤੇ ਸੰਤੁਸ਼ਟੀ ਨਾਲ ਭਰਭੂਰ ਰਹੇ।