ਜਲੰਧਰ,-
ਸ਼ੋਰ ਪ੍ਰਦੂਸ਼ਣ ਦੀ ਸਮੱਸਿਆ ਨੂੰ ਖਤਮ ਕਰਨ ਲਈ ਕਮਿਸ਼ਨਰੇਟ ਪੁਲਿਸ ਵੱਲੋਂ ਆਪਣੇ ਅਧਿਕਾਰ ਖੇਤਰ ਵਿੱਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਇਲਾਕਿਆਂ ਵਿੱਚ ਹਾਰਨ ਵਜਾਉਣ ’ਤੇ ਪਾਬੰਦੀ ਲਗਾਈ ਗਈ ਹੈ।
ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਪੁਲਿਸ ਅੰਕੁਰ ਗੁਪਤਾ ਵੱਲੋਂ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਪਹਿਲਾਂ ਹੀ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਹੁਕਮਾਂ ਅਨੁਸਾਰ ਡੀ.ਜੇ. ਆਪ੍ਰੇਟਰਾਂ ਨੂੰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਡੀ.ਜੇ. ਜਾਂ ਸਾਊਂਡ ਐਂਪਲੀਫਾਇਰ ਦੀ ਵਰਤੋਂ ਨਾ ਕਰਨ ਦੀ ਹਦਾਇਤ ਕੀਤੀ ਗਈ ਹੈ।
ਹੁਕਮਾਂ ਅਨੁਸਾਰ ਜਨਤਕ ਥਾਵਾਂ ਦੀ ਹੱਦ ਨੇੜੇ ਪਟਾਕਿਆਂ ਅਤੇ ਲਾਊਡ ਸਪੀਕਰ ਆਦਿ ਦੀ ਅਵਾਜ਼ 10 ਡੀ.ਬੀ. (ਏ) ਤੋਂ ਵੱਧ ਨਾ ਹੋਵੇ ਜਾਂ ਇਲਾਕੇ ਅਨੁਸਾਰ 7.5 ਡੀ.ਬੀ.(ਏ) ਜਾਂ ਦੋਵਾਂ ਵਿਚੋਂ ਜਿਹੜੀ ਘੱਟ ਹੋਵੇ, ਮੁਤਾਬਕ ਰੱਖਣ ਦੇ ਹੁਕਮ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਰਾਤ 10 ਵਜੇ ਤੋਂ ਸਵੇਰੇ 6 ਵਜੇ ਦਰਮਿਆਨ ਜਨਤਕ ਐਮਰਜੈਂਸੀ ਨੂੰ ਛੱਡ ਕੇ ਕੋਈ ਵੀ ਵਿਅਕਤੀ ਢੋਲ ਜਾਂ ਭੋਪੂ ਜਾਂ ਬਿਗੁਲ ਜਾਂ ਕੋਈ ਹੋਰ ਸਾਜ਼ ਨਹੀਂ ਵਜਾ ਸਕੇਗਾ । ਇਸ ਤੋਂ ਇਲਾਵਾ ਇਹ ਵੀ ਹੁਕਮ ਦਿੱਤੇ ਗਏ ਹਨ ਕਿ ਪ੍ਰਾਈਵੇਟ ਸਾਊਂਡ ਸਿਸਟਮ ਵਾਲਿਆਂ ਵੱਲੋਂ ਸ਼ੋਰ ਪੱਧਰ 7.5 ਡੀਬੀ (ਏ) ਤੋਂ ਵੱਧ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਸਾਊਂਡ ਸਿਸਟਮ ਅਤੇ ਸਾਮਾਨ ਜ਼ਬਤ ਕਰ ਲਏ ਜਾਣਗੇ।
ਇਹ ਸਾਰੇ ਹੁਕਮ 13 ਜਨਵਰੀ 2024 ਤੱਕ ਲਾਗੂ ਰਹਿਣਗੇ।
More Stories
ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ
1500 रुपए की रिश्वत लेने के आरोप में गलाडा क्लर्क विजिलेंस ब्यूरो द्वारा काबू
50,000 रुपए रिश्वत लेने के आरोप में सहायक टाउन प्लानर और आर्किटेक्ट विजिलेंस ब्यूरो द्वारा काबू