ਚੰਡੀਗੜ੍ਹ, 23 ਅਕਤੂਬਰ:
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮਾਲ ਹਲਕਾ ਅਬਲੋਵਾਲ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਛੱਤਰ ਸਿੰਘ ਨੂੰ 4,000 ਰੁਪਏ ਰਿਸ਼ਵਤ ਦੀ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮੁਕੱਦਮਾ ਪਟਿਆਲਾ ਜ਼ਿਲੇ ਦੇ ਰਿਵਾਸ ਬ੍ਰਾਹਮਣਾਂ ਨਿਵਾਸੀ ਲਛਮਣ ਦਾਸ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਉਸਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 4,000 ਰੁਪਏ ਰਿਸ਼ਵਤ ਮੰਗੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਉਕਤ ਮਾਲ ਅਧਿਕਾਰੀ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
\
More Stories
ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ
1500 रुपए की रिश्वत लेने के आरोप में गलाडा क्लर्क विजिलेंस ब्यूरो द्वारा काबू
50,000 रुपए रिश्वत लेने के आरोप में सहायक टाउन प्लानर और आर्किटेक्ट विजिलेंस ब्यूरो द्वारा काबू