ਸਕੂਲਾਂ ’ਚ ਜਨ-ਜਾਗਰੂਕਤਾ ਬੈਨਰ ਤੇ ਸ਼ਿਕਾਇਤ ਬਾਕਸ ਲਗਾਉਣ ਦੇ ਨਿਰਦੇਸ਼
ਜਲੰਧਰ-
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਨੇ ਮੰਗਲਵਾਰ ਨੂੰ ਜਲੰਧਰ ਦੇ ਦੌਰੇ ਦੌਰਾਨ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਕੌਮੀ ਭੋਜਨ ਸੁਰੱਖਿਆ ਐਕਟ ਤਹਿਤ ਪਰੋਸੇ ਜਾਂਦੇ ਖਾਣੇ ਅਤੇ ਹੋਰ ਭਲਾਈ ਸਕੀਮਾਂ ਨੂੰ ਲਾਗੂ ਕਰਨ ਦਾ ਜਾਇਜ਼ਾ ਲਿਆ ।
ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਡੱਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਲਦ ਖਾਨ, ਸਰਕਾਰੀ ਪ੍ਰਾਇਮਰੀ ਸਕੂਲ ਕੋਟ ਬਾਦਲ ਖਾਨ, ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਕੋਟ ਬਾਦਲ ਖਾਨ, ਸਰਕਾਰੀ ਹਾਈ ਸਕੂਲ ਰਾਜੋਵਾਲ, ਸਰਕਾਰੀ ਪ੍ਰਾਇਮਰੀ ਸਕੂਲ ਰਾਜੋਵਾਲ ਅਤੇ ਹੋਰ ਸਕੂਲਾਂ ਦਾ ਦੌਰਾ ਕਰਦਿਆਂ ਉਥੇ ਬੱਚਿਆਂ ਨੂੰ ਮਿੱਡ-ਡੇ ਮੀਲ ਤਹਿਤ ਦਿੱਤੇ ਜਾਂਦੇ ਖਾਣੇ ਦੀ ਗੁਣਵੱਤਾ ਦੀ ਜਾਂਚ ਕੀਤੀ।
ਇਸ ਦੌਰਾਨ ਕਮਿਸ਼ਨ ਦੇ ਮੈਂਬਰ ਨੇ ਪਿੰਡ ਡੱਲਾ ਤੇ ਕੋਟ ਬਾਦਲ ਖਾਨ ਵਿਖੇ ਆਂਗਣਵਾੜੀ ਕੇਂਦਰਾਂ ’ਤੇ ਲੋੜੀਂਦੇ ਮਾਪਦੰਡਾਂ ਦੀ ਚੈਕਿੰਗ ਕਰਦਿਆਂ ਸਟਾਫ਼ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿਖੇ ਲੋੜੀਂਦੇ ਮਾਪਦੰਡਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿਖੇ ਸ਼ਿਕਾਇਤ ਬਾਕਸ ਅਤੇ ਜਨ-ਜਾਗਰੂਕਤਾ ਬੈਨਰ ਲਗਾਉਣ ਲਈ ਵੀ ਕਿਹਾ।
ਇਸ ਉਪਰੰਤ ਧਾਲੀਵਾਲ ਨੇ ਬਲਾਕ ਨਕੋਦਰ ਦੇ ਪਿੰਡ ਬਜੂਹਾਂ ਕਲਾਂ ਅਤੇ ਮਲਵਾਲ ਦੇ ਰਾਸ਼ਨ ਡਿਪੂਆਂ ’ਤੇ ਜਾ ਕੇ ਕਣਕ ਦੀ ਵੰਡ ਦੀ ਚੈਕਿੰਗ ਕਰਦਿਆਂ ਇਸ ’ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਇਸ ਗੱਲ ’ਤੇ ਵੀ ਸੰਤੁਸ਼ਟੀ ਜ਼ਾਹਰ ਕੀਤੀ ਕਿ ਡਿਪੂਆਂ ’ਤੇ ਲੋੜੀਂਦੀ ਜਾਣਕਾਰੀ ਵਾਲੇ ਬੈਨਰ ਅਤੇ ਸ਼ਿਕਾਇਤ ਬਾਕਸ ਲੱਗੇ ਹੋਏ ਸਨ।
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਹੈਲਪਲਾਈਨ ਨੰਬਰ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮਿਡ-ਡੇ ਮੀਲ, ਰਾਸ਼ਨ ਆਦਿ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਅਤੇ ਸ਼ਿਕਾਇਤ ਲਈ ਲੋਕ ਕਮਿਸ਼ਨ ਦੀ ਵੈਬਸਾਈਟ punjabfoodcommission@gmail.com ਜਾਂ ਹੈਲਪਲਾਈਨ ਨੰਬਰ 98767-64545 ’ਤੇ ਸੰਪਰਕ ਕਰ ਸਕਦੇ ਹਨ।

More Stories
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਕੰਨਾਂ ਦੀਆਂ ਵਾਲੀਆਂ ਖੋਹਣ ਵਾਲੇ 2 ਸਨੈਚਰ ਗ੍ਰਿਫਤਾਰ, ਵਾਰਦਾਤ ‘ਚ ਵਰਤਿਆ ਮੋਟਰਸਾਈਕਲ ਬਰਾਮਦ।
ਜਲੰਧਰ ਪੁਲਿਸ ਦੀ ਵੱਡੀ ਸਫਲਤਾ: ਬਸਤੀ ਬਾਵਾ ਖੇਲ ਥਾਣੇ ਨੇ ਚੋਰੀ ਦੇ 2 ਦੋਸ਼ੀ ਗ੍ਰਿਫਤਾਰ, 8 ਮੋਬਾਈਲ ਅਤੇ 1 ਮੋਟਰਸਾਈਕਲ ਬਰਾਮਦ।
ਪਠਾਨਕੋਟ ਨਗਰ ਨਿਗਮ ਨੂੰ ਬੰਬ ਧਮਕੀ: 15 ਅਗਸਤ ਨੂੰ ਆਰਮੀ ਸਕੂਲ, ਕੈਂਟ ਅਤੇ ਕਮਿਸ਼ਨਰ ਦਫਤਰ ਉਡਾਉਣ ਦੀ ਈਮੇਲ।