Jalandhar-Manvir Singh Walia
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੱਲ 9 ਦਸੰਬਰ ਨੂੰ ਜੁਡੀਸ਼ੀਅਲ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਥੇ ਲੰਬਿਤ ਦੀਵਾਨੀ, ਵਿਵਾਹਿਕ ਝਗੜੇ, ਮੋਟਰ ਦੁਰਘਟਨਾ ਕਲੇਮ ਕੇਸ, ਬਿਜਲੀ ਕਾਨੂੰਨ ਦੇ ਕੰਪਾਂਊਂਡੇਬਲ, ਟ੍ਰੈਫਿਕ ਚਲਾਨ ਅਤੇ ਫੌਜਦਾਰੀ ਦੇ ਸਮਝੌਤਾ ਹੋ ਸਕਣ ਵਾਲੇ ਕੇਸਾਂ ਅਤੇ ਹੋਰ ਸੰਸਥਾਵਾ ਜਿਵੇਂ ਬੈਂਕਾਂ, ਬਿਜਲੀ ਵਿਭਾਗ, ਭਾਰਤ ਸੰਚਾਰ ਨਿਗਮ ਅਤੇ ਵਿਤੀ ਸੰਸਥਾਨਾਂ ਦੇ ਪ੍ਰੀਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਨਿਰਭਉ ਸਿੰਘ ਗਿੱਲ ਨੇ ਦੱਸਿਆ ਕਿ ਲੋਕ ਅਦਾਲਤਾਂ ਦਾ ਮਕਸਦ ਲੋਕਾਂ ਨੂੰ ਜਲਦ ਅਤੇ ਸਸਤਾ ਨਿਆਂ ਦੁਆਉਣਾ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੇ ਫੈਸਲੇ ਖਿਲਾਫ਼ ਕਿਤੇ ਵੀ ਅਪੀਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਫੈਸਲੇ ਕਰਵਾਉਣ ਨਾਲ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ।
ਇਸ ਮੌਕੇ ਇੰਚਾਰਜ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਅਮਿਤ ਕੁਮਾਰ ਗਰਗ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀਆਂ ਵੱਲੋਂ ਸਮੇਂ ਸਮੇਂ ’ਤੇ ਇਹ ਲੋਕ ਅਦਾਲਤਾਂ ਲਗਾਈਆਂ ਜਾਂਦੀਆਂ ਹਨ ਤਾਂ ਜੋ ਆਪਸੀ ਗੱਲਬਾਤ ਰਾਹੀਂ ਸਮਝੌਤਾ ਹੋ ਕੇ ਸੁਚੱਜੇ ਹੱਲ ਰਾਹੀਂ ਝਗੜੇ ਦਾ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।