jALANDHAR-MANVIR SINGH WALIA
ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਪਿੰ੍ਰਸੀਪਲ ਡਾ. ਜਗਰੂਪ ਸਿੰਘ ਨੇ ਆਯੂਰਵੈਦਿਕ ਵਿਭਾਗ , ਚੰਡੀਗੜ੍ਹ, (ਪੰਜਾਬ) ਦੇ ਸੱਦੇ ਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਸਿਮਸਟਰੇਸ਼ਨ ਚੰਡੀਗੜ੍ਹ ਵਿਖੇ ਟਰੇਨਿੰਗ ਲੈ ਰਹੇ ਆਯੂਰਵੈਦਿਕ ਡਾਕਟਰਾਂ ਨੂੰ ਆਲਟਰਨੇਟ ਮੈਡੀਸਨ (ਵਿਕਲਪਲ ਇਲਾਜ ਪ੍ਰਣਾਲੀ) ਦੇ ਵਿਸ਼ੇ ਤੇ ਲੈਕਚਰ ਦਿੱਤਾ। ਇਸ ਪ੍ਰੋਗਰਾਮ ਵਿੱਚ ਗੁਰੂ ਰਵੀਦਾਸ ਆਯੂਰਵੈਦਿਕ ਯੂਨੀਵਰਸਿਟੀ ਹੋਸ਼ਿਆਰਪੁਰ ਦੇ ਰਜਿਸਟਰਾਰ, ਡਾ. ਸੰਜੀਵ ਗੋਇਲ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ। ਉਹਨਾਂ ਨਾਲ ਡਾ. ਰਵੀ ਕੁਮਾਰ ਡਾਇਰੈਕਟਰ , ਡਿਪਾਰਟਮੈਂਟ ਆਫ ਆਯੁਰਵੈਦ ਵੀ ਹਾਜ਼ਿਰ ਸਨ, ਜਿਨ੍ਹਾਂ ਦੀ ਦੇਖ ਰੇਖ ਹੇਠਾਂ ਹੀ ਇਹ ਟਰੇਨਿੰਗ ਪ੍ਰੋਗਾਮ ਕਰਵਾਇਆ ਜਾ ਰਿਹਾ ਹੈ।ਪਿੰ੍ਰਸੀਪਲ ਡਾ. ਜਗਰੂਪ ਸਿੰਘ ਨੇ ਸ਼ਿਵਾੰਬੂ ਚਿਕਿਤਸਾ ਪ੍ਰਣਾਲੀ ਸਬੰਧੀ ਪਾਵਰ ਪੁਆਇੰਟ ਪ੍ਰੀਸੈਂਟੇਸ਼ਨ ਰਾਹੀਂ ਆਪਣੇ ਵਿਚਾਰ ਟਰੇਨਿੰਗ ਲੈ ਰਹੇ ਡਾਕਟਰਾਂ ਨਾਲ ਸਾਂਝੇ ਕੀਤੇ। ਉਹਨਾਂ ਨੇ ਸ਼ਾਂਤ ਹੋ ਕੇ ਸਾਰੀ ਗੱਲਬਾਤ ਸੁਣੀ ਅਤੇ ਇਸ ਵਿਸ਼ੇ ਨਾਲ ਸਬੰਧਤ ਅਨੇਕਾ ਸਵਾਲ ਪੁੱਛੇ, ਜਿਨ੍ਹਾਂ ਦਾ ਪਿੰ੍ਰਸੀਪਲ ਡਾ. ਜਗਰੂਪ ਸਿੰਘ ਨੇ ਤੱਸਲੀ ਬਖਸ਼ ਤੇ ਵਿਸਥਾਰ ਨਾਲ ਜਵਾਬ ਦਿੱਤੇ। ਅੰਤ ਵਿੱਚ ਪਿੰ੍ਰਸੀਪਲ ਡਾ. ਜਗਰੂਪ ਸਿੰਘ ਨੂੰ ਡਾ. ਸੰਜੀਵ ਗੋਇਲ ਤੇ ਡਾ. ਰਵੀ ਕੁਮਾਰ ਨੇ ਆਯੂਰਵੈਦਿਕ ਕਲਸ਼ ਦੇ ਕੇ ਵੀ ਸਨਮਾਨਿਤ ਕੀਤਾ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।