ਸ਼ਹੀਦ ਊਧਮ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਚਾਰ-ਚਰਚਾ 26 ਨੂੰ

ਜਲੰਧਰ (15 ਦਸੰਬਰ) ;

ਆਜ਼ਾਦੀ ਸੰਗਰਾਮ ਦੇ ਇਤਿਹਾਸ ਅੰਦਰ ਚਮਕਦੇ ਸਿਤਾਰੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ (26 ਦਸੰਬਰ 1899) ਮੌਕੇ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਵਿਚਾਰ-ਚਰਚਾ 26 ਦਸੰਬਰ ਦਿਨ ਮੰਗਲਵਾਰ 11:30 ਵਜੇ ਦੇਸ਼ ਭਗਤ ਯਾਦਗਾਰ ਹਾਲ ਦੇ ਰੀਡਿੰਗ ਰੂਮ ਵਿੱਚ ਹੋਏਗੀ।
ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ, ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਦੱਸਿਆ ਕਿ ਜਨਰਲ ਬਾਡੀ ਦੇ ਲਏ ਫੈਸਲਿਆਂ ਦੀ ਰੌਸ਼ਨੀ ’ਚ ਨਿਰੰਤਰ ਸਰਗਰਮੀਆਂ ਦੀ ਲੜੀ ਵਜੋਂ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਗ਼ਦਰ ਪਾਰਟੀ ਦੀ ਵਿਰਾਸਤ ਨੂੰ ਅੱਗੇ ਤੋਰਨ ਵਾਲੇ, ਸਮਾਜਕ ਬਦਲਾਅ ਦੇ ਚਿੰਨ੍ਹ ਸ਼ਹੀਦ ਊਧਮ ਸਿੰਘ ਦੇ ਸੰਗਰਾਮੀ ਜੀਵਨ ਸਫ਼ਰ, ਲਿਖਤਾਂ, ਉਦੇਸ਼ਾਂ ਦੀ ਪ੍ਰਸੰਗਕਤਾ ਸਾਹਮਣੇ ਲਿਆਉਣ ਲਈ ਇਹ ਵਿਚਾਰ-ਚਰਚਾ ਸਾਰਥਕ ਉੱਦਮ ਹੋਏਗੀ।
ਕਮੇਟੀ ਨੇ ਵਿਸ਼ੇਸ਼ ਕਰਕੇ ਲੋਕ-ਪੱਖੀ ਜਨਤਕ ਜਥੇਬੰਦੀਆਂ, ਸਾਹਿਤਕ/ਸਭਿਆਚਾਰਕ ਸੰਸਥਾਵਾਂ ਅਤੇ ਵਿਅਕਤੀਆਂ ਨੂੰ ਇਸ ਵਿਚਾਰ-ਚਰਚਾ ’ਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ।