ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਤਰਨਤਾਰਨ ਦੇ ਚਾਹਵਾਨ ਨੌਜਵਾਨ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਲੈ ਸਕਦੇ ਨੇ ਮੁਫ਼ਤ ਕਲਾਸਾਂ ਦਾ ਲਾਭ
ਜਲੰਧਰ, 23 ਜਨਵਰੀ
ਪੰਜਾਬ ਸਰਕਾਰ ਵੱਲੋਂ ਆਰਮੀ ਅਗਨੀਵੀਰ ਤੇ ਅਰਧ-ਸੈਨਿਕ ਬਲਾਂ ’ਚ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮੁਫ਼ਤ ਸਿਖ਼ਲਾਈ ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਵਿਖੇ ਸ਼ੁਰੂ ਹੋ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀ-ਪਾਈਟ ਕੈਂਪ ਕਪੂਰਥਲਾ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਤਰਨਤਾਰਨ ਨਾਲ ਸਬੰਧਤ ਆਰਮੀ ਅਗਨੀਵੀਰ ਵਜੋਂ ਭਰਤੀ ਹੋਣ ਦੇ ਚਾਹਵਾਨ ਨੌਜਵਾਨ ਸੀ ਪਾਈਟ ਕੈਂਪ ਥੇਹ ਕਾਂਜਲਾ ਵਿਖੇ ਮੁਫ਼ਤ ਤਿਆਰੀ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਰਮੀ ਅਗਨੀਵੀਰ ਵਜੋਂ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਦੀ ਆਨਲਾਈਨ ਰਜਿਸਟ੍ਰੇਸ਼ਨ 08 ਫਰਵਰੀ ਤੋਂ 21 ਮਾਰਚ 2024 ਤੱਕ ਹੋਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਅਰਧ-ਸੈਨਿਕ ਬਲਾਂ (ਬੀ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ.,ਸੀ.ਆਈ.ਐਸ.ਐਫ., ਐਸ.ਐਸ.ਬੀ.,ਏ.ਆਰ. ਅਤੇ ਐਸ.ਐਸ.ਸੀ.) ਦੀਆਂ ਪੋਸਟਾਂ ’ਤੇ ਭਰਤੀ ਲਈ ਤਿਆਰੀ ਲਈ ਵੀ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਮੁਫ਼ਤ ਕਲਾਸਾਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਕੈਂਪ ਵਿੱਚ ਆ ਕੇ ਲਿਖਤੀ ਪ੍ਰੀਖਿਆ ਦੀ ਤਿਆਰੀ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਨੌਜਵਾਨ ਜ਼ਰੂਰੀ ਦਸਤਾਵੇਜ਼ ਜਿਵੇਂ ਆਧਾਰ ਕਾਰਡ, ਦਸਵੀਂ ਜਾਂ ਬਾਰ੍ਹਵੀਂ ਕਲਾਸ ਦਾ ਸਰਟੀਫਿਕੇਟ,ਜਾਤੀ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਦੋ ਪਾਸਪੋਰਟ ਸਾਈਜ਼ ਫੋਟੋਗ੍ਰਾਫ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ।
ਉਨ੍ਹਾਂ ਇਹ ਵੀ ਦੱਸਿਆ ਹੈ ਕਿ ਟ੍ਰੇਨਿੰਗ ਦੌਰਾਨ ਨੌਜਵਾਨਾਂ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਮੁਫ਼ਤ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ 83601-63527 ਅਤੇ 99143-69376 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਚਲਾਈਆਂ ਜਾ ਰਹੀਆਂ ਮੁਫ਼ਤ ਸਿਖ਼ਲਾਈ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਵੀ ਕੀਤੀ।
More Stories
तहसीलदार के नाम पर 11,000 रुपए रिश्वत लेते वसीका नवीस रंगे हाथ गिरफ्तार
ਬੇਮਿਸਾਲ ਸੇਵਾਵਾਂ ਦੇਣ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਪੰਜਾਬ ਸਰਕਾਰ: ਹਰਪਾਲ ਸਿੰਘ ਚੀਮਾ
मुख्यमंत्री ने वर्ष 2025 के लिए पंजाब सरकार की डायरी और कैलेंडर जारी किए