ਅਧਿਕਾਰੀਆਂ ਨੂੰ ਪ੍ਰਾਜੈਕਟ ਨਿਰਧਾਰਿਤ ਸਮੇਂ ਦੇ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼
ਜਲੰਧਰ-
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਜਲੰਧਰ ਸਮਾਰਟ ਸਿਟੀ ਤਹਿਤ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਅਤੇ ਡਿਪੋਜ਼ਿਟ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਪ੍ਰਾਜੈਕਟਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਗੌਤਮ ਜੈਨ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ, ਜੋ ਕਿ ਸਿਟੀ ਲੈਵਲ ਇਵੈਲੂਏਸ਼ਨ ਐਂਡ ਮੋਨੀਟਰਿੰਗ ਕਮੇਟੀ (ਸੀ.ਐਲ.ਈ.ਐਮ.ਸੀ.) ਦੇ ਚੇਅਰਮੈਨ ਵੀ ਹਨ, ਨੇ ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਦੱਸਿਆ ਕਿ ਇੰਟੈਗ੍ਰੇਟਿਡ ਕਮਾਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਦਾ 95 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ 31 ਮਾਰਚ 2024 ਤੱਕ ਇਹ ‘ਲਾਈਵ’ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਸ਼ਹਿਰ ਵਿੱਚ 180 ਥਾਵਾਂ ’ਤੇ 1000 ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਨੂੰ ਆਈ.ਸੀ.ਸੀ.ਸੀ. ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਨਾਲ ਸ਼ਹਿਰ ਦੀ ਨਿਗਰਾਨੀ, ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ।
ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ 25 ਜਨਤਕ ਥਾਵਾਂ ’ਤੇ 25 ਪਬਲਿਕ ਐਡਰੇਸ ਸਿਸਟਮ ਲਗਾਉਣ ਦੇ ਨਾਲ-ਨਾਲ 5 ਮੁੱਖ ਥਾਵਾਂ ’ਤੇ 5 ਐਮਰਜੈਂਸੀ ਕਾਲ ਬਾਕਸ ਵੀ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸ਼ਹਿਰਵਾਸੀਆਂ ਨੂੰ ਕੋਈ ਵੀ ਜ਼ਰੂਰੀ ਸੂਚਨਾ, ਜ਼ਰੂਰੀ ਸੰਦੇਸ਼ ਦੇਣ ਲਈ ਸ਼ਹਿਰ ਭਰ ਵਿੱਚ 25 ਵੈਰੀਏਬਲ ਮੈਸੇਜ ਡਿਸਪਲੇਅ (ਵੀ.ਐਮ.ਡੀ.) ਲਗਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਪ੍ਰਾਪਰਟੀ ਟੈਕਸ, ਜਲ ਤੇ ਸੀਵਰੇਜ, ਫਾਇਰ, ਜਨਮ ਤੇ ਮੌਤ ਸਰਟੀਫਿਕੇਟ ਸਮੇਤ ਹੋਰ ਮਿਊਂਸੀਪਲ ਸੇਵਾਵਾਂ ਨੂੰ ਆਈ.ਸੀ.ਸੀ.ਸੀ. ਨਾਲ ਏਕੀਕ੍ਰਿਤ ਕੀਤਾ ਜਾ ਰਿਹਾ ਹੈ।
ਬਸਤੀ ਪੀਰ ਦਾਦ ਵਿਖੇ ਸਥਾਪਤ ਐਸ.ਟੀ.ਪੀ. ਦੇ ਸੋਧੇ ਗਏ ਪਾਣੀ ਦੀ ਸਿੰਚਾਈ ਲਈ ਵਰਤੋਂ ਸਬੰਧੀ 7 ਕਰੋੜ ਦੀ ਲਾਗਤ ਵਾਲੇ ਪ੍ਰਾਜੈਕਟ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਸ੍ਰੀ ਸਾਰੰਗਲ ਨੇ ਇਸ ਪ੍ਰਾਜੈਕਟ ਨੂੰ 30 ਜੂਨ ਤੱਕ ਮੁਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਐਸ.ਟੀ.ਪੀ. ਤੋਂ 25 ਐਮ.ਐਲ.ਡੀ. ਸੋਧਿਆ ਹੋਇਆ ਪਾਣੀ ਜ਼ਮੀਨਦੋਜ਼ ਪਾਈਪਾਂ ਰਾਹੀਂ ਸਿੰਚਾਈ ਲਈ ਵਰਤਿਆ ਜਾ ਸਕੇਗਾ।
More Stories
ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ 310 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
अमेरिका से भारतीयों को डिपोर्ट करने का मामला: पंजाब पुलिस की विशेष जांच टीम द्वारा ट्रैवल एजेंटों के खिलाफ 8 एफआईआरज दर्ज
पंजाब पुलिस ने राज्य की सड़कों को और अधिक सुरक्षित बनाने के लिए सेव लाइफ इंडिया के साथ समझौता