ਢਿਲਵਾਂ ( ਕਪੂਰਥਲਾ ) :-Prime punjab
ਡਿਪਸ ਕਾਲਜ, ਢਿਲਵਾਂ ਦੇ ਬੀ.ਏਡ ਕਾਲਜ ਆਡੀਟੋਰੀਅਮ ਵਿਖੇ ਅੱਜ ਆਗਾਮੀ ਲੋਕ ਸਭਾ ਚੋਣਾਂ 2024 ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਉੱਪ ਮੰਡਲ ਮੈਜਿਸਟਰੇਟ ਭੁਲੱਥ ਸ਼੍ਰੀ ਸੰਜੀਵ ਸ਼ਰਮਾ ਅਤੇ ਨੋਡਲ ਅਫ਼ਸਰ ਡਾ: ਸੁਰਜੀਤ ਲਾਲ ਦੀ ਅਗਵਾਈ ਵਿਚ ਵੋਟਰਾਂ ਨੂੰ ਜਾਗਰੂਕ ਕਰਨ ਲਈ ” ਸਵੀਪ – ਵੋਟ ਮੇਰਾ ਅਧਿਕਾਰ ” ਸੰਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਸਮਾਗਮ ਵਿੱਚ ਪ੍ਰਿੰਸੀਪਲ ਡਾ. ਮੁਕੇਸ਼ ਕੁਮਾਰ ਅਤੇ ਕੋਆਰਡੀਨੇਟਰ ਸ੍ਰੀਮਤੀ ਹਰਪ੍ਰੀਤ ਕੌਰ ਨਾਲ ਡਿਪਸ ਕੋ-ਐਜੂਕੇਸ਼ਨਲ ਕਾਲਜ ਦੇ ਵਿਦਿਆਰਥੀ ਅਤੇ ਸਟਾਫ਼ ਵੀ ਮੌਜੂਦ ਸੀ। ਇਸ ਸਮਾਗਮ ਦੀ ਸ਼ੁਰੂਆਤ ਭੁਲੱਥ ਦੇ ਐਸ.ਡੀ.ਐਮ ਸੰਜੀਵ ਸ਼ਰਮਾ , ਨੋਡਲ ਅਫ਼ਸਰ ਡਾ. ਸੁਰਜੀਤ ਸਿੰਘ ਦੇ ਨਾਲ ਅੰਗਰੇਜ਼ੀ ਦੇ ਪ੍ਰੋਫੈਸਰ ਅਮਰੀਕ ਸਿੰਘ, ਸਿਮਰਨਜੀਤ ਸਿੰਘ ਅਤੇ ਡਾ. ਸੁਰਜੀਤ ਲਾਲ ਦੇ ਨਾਲ ਕੀਤੀ ਗਈ ਸੀ। ਉਨ੍ਹਾਂ ਨੂੰ ਡਿਪਸ ਕੋ-ਐਜੂਕੇਸ਼ਨਲ ਕਾਲਜ ਦੇ ਪ੍ਰਿੰਸੀਪਲ ਡਾ. ਮੁਕੇਸ਼ ਕੁਮਾਰ ਤੇ ਡਿਪਸ ਕੋ- ਐਜੂਕੇਸ਼ਨਲ ਕਾਲਜ ਦੀ ਕੋਆਰਡੀਨੇਟਰ ਸ੍ਰੀਮਤੀ ਹਰਪ੍ਰੀਤ ਕੌਰ ਦੁਆਰਾ ਸਨਮਾਨਿਤ ਕੀਤਾ ਗਿਆ।
ਸਵੀਪ ਪ੍ਰੋਗਰਾਮ ਭਾਰਤ ਵਿੱਚ ਵੋਟਰ ਸਿੱਖਿਆ, ਵੋਟਰ ਜਾਗਰੂਕਤਾ ਅਤੇ ਵੋਟਰ ਜਾਣਕਾਰੀ ਵਧਾਉਣ ਲਈ ਇੱਕ ਪ੍ਰਮੁੱਖ ਪ੍ਰੋਗਰਾਮ ਹੈ। 2009 ਤੋਂ ਭਾਰਤ ਦੇ ਵੋਟਰਾਂ ਨੂੰ ਸਿੱਖਿਅਤ ਕਰਨ ਅਤੇ ਉਨ੍ਹਾਂ ਨੂੰ ਚੋਣ ਪ੍ਰਕਿਰਿਆ ਨਾਲ ਸਬੰਧਤ ਮੁੱਢਲੀ ਜਾਣਕਾਰੀ ਨਾਲ ਲੈਸ ਕਰਨਾ ਇਹਨਾਂ ਦਾ ਮੁੱਢਲਾ ਕੰਮ ਹੈ ।
ਸਵੀਪ ਦਾ ਮੁੱਖ ਉਦੇਸ਼ ਸਾਰੇ ਯੋਗ ਨਾਗਰਿਕਾਂ ਨੂੰ ਵੋਟ ਪਾਉਣ ਅਤੇ ਚੋਣਾਂ ਦੌਰਾਨ ਸੂਝਵਾਨ ਫੈਸਲੇ ਲੈਣ ਲਈ ਉਤਸ਼ਾਹਿਤ ਕਰਕੇ ਭਾਰਤ ਵਿੱਚ ਇੱਕ ਸੱਚਮੁੱਚ ਭਾਗੀਦਾਰ ਲੋਕਤੰਤਰ ਦੀ ਸਿਰਜਣਾ ਕਰਨਾ ਹੈ। ਇਹ ਪ੍ਰੋਗਰਾਮ ਰਾਜ ਦੇ ਸਮਾਜਿਕ-ਆਰਥਿਕ, ਸੱਭਿਆਚਾਰਕ ਅਤੇ ਜਨਸੰਖਿਆ ਸੰਬੰਧੀ ਪ੍ਰੋਫਾਈਲ ਦੇ ਨਾਲ-ਨਾਲ ਚੋਣ ਭਾਗੀਦਾਰੀ ਦੇ ਇਤਿਹਾਸ ਅਤੇ ਪਿਛਲੇ ਚੋਣ ਚੱਕਰਾਂ ਵਿੱਚ ਸਿੱਖੇ ਸਬਕ ਦੇ ਅਨੁਸਾਰ ਤਿਆਰ ਕੀਤੇ ਗਏ ਕਈ ਤਰ੍ਹਾਂ ਦੇ ਆਮ ਅਤੇ ਨਿਸ਼ਾਨਾ ਦਖਲਅੰਦਾਜ਼ੀ ‘ਤੇ ਆਧਾਰਿਤ ਹਨ।
ਇਸ ਸਵੀਪ ਪ੍ਰੋਗਰਾਮ ਵਿਚ ਭੁਲੱਥ ਦੇ ਐਸ.ਡੀ.ਐਮ ਸੰਜੀਵ ਸ਼ਰਮਾ ਨੇ ਡਿਪਸ ਕਾਲਜ ਦੇ ਵਿਦਿਆਰਥੀਆਂ ਨੂੰ ਵੋਟਾਂ ਦੀ ਪ੍ਰਰਿਕਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿਤੀ ਅਤੇ ਦਸਿਆ ਕਿ ਮਜ਼ਬੂਤ ਲੋਕਤੰਤਰ ਲਈ ਵੱਧ ਤੋਂ ਵੱਧ ਵੋਟਰਾਂ ਵਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ । ਇਸ ਮੌਕੇ ਵਿਦਿਆਰਥੀਆਂ ਨੂੰ ਪ੍ਰਣ ਵੀ ਦਿਵਾਇਆ ਗਿਆ ਕਿ ਉਹ ਆਗਮੀ ਲੋਕ ਸਭਾ ਚੋਣਾਂ ਵਿੱਚ ਆਪਣੇ ਮਾਤਾ-ਪਿਤਾ, ਰਿਸ਼ਤੇਦਾਰਾਂ, ਦੋਸਤਾਂ ਮਿੱਤਰਾ ਅਤੇ ਆਮ ਲੋਕਾਂ ਨੋ ਵੋਟ ਦੇ ਸੰਵਿਧਾਨਿਕ ਹੱਕ ਦੀ ਲਾਜ਼ਮੀ ਵਰਤੋਂ ਕਰਨ ਲਈ ਜਾਗਰੂਕ ਕਰਨਗੇ।
ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਈਵੀਐਮ ਮਸ਼ੀਨ ਅਤੇ ਵੀਵੀ ਪੈਟ ਮਸ਼ੀਨ ਸੰਬਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਡਾ. ਸੁਰਜੀਤ ਸਿੰਘ ਨੇ ਨਾਗਰਿਕਾਂ ਦੇ ਵੋਟਿੰਗ ਅਧਿਕਾਰਾਂ ਬਾਰੇ ਦੱਸਿਆ ਅਤੇ ਚੋਣਾਂ ਦੇ ਵਿਸ਼ੇਸ਼ ਪ੍ਰਬੰਧਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਵੋਟਰ ਹੈਲਪਲਾਈਨ ਐਪ ਅਤੇ ਹੈਲਪਲਾਈਨ ਨੰਬਰ 1950 ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦਸਿਆ ਕਿ ਆਗਾਮੀ ਚੋਣਾਂ ਦੌਰਾਨ ਈਵੀਐਮ ਮਸ਼ੀਨ ਦੇ ਨਾਲ ਨਾਲ ਵੀਵੀ ਪੈਟ ਮਸ਼ੀਨ ਦੀ ਵੀ ਵਰਤੋਂ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਵੀਵੀ ਪੈਟ ਮਸ਼ੀਨ ਰਾਹੀਂ ਵੋਟਰ ਇਸ ਗੱਲ ਦੀ ਤਸੱਲੀ ਕਰ ਸਕਦੇ ਹਨ ਕਿ ਉਨ੍ਹਾਂ ਨੇ ਜਿਹੜੇ ਉਮੀਦਵਾਰ ਨੂੰ ਵੋਟ ਪਾਈ ਹੈ , ਉਨ੍ਹਾਂ ਦੀ ਵੋਟ ਉਸੇ ਉਮੀਦਵਾਰ ਨੂੰ ਹੀ ਪਈ ਹੈ । ਉਹਨਾਂ ਦਸਿਆ ਕਿ ਵਿਦਿਆਰਥੀਆਂ ਵਿਚ ਵੋਟਿੰਗ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕਰਨ ਸਬੰਧੀ ਉਤਸ਼ਾਹ ਦੇਖਣ ਨੂੰ ਮਿਲਿਆ । ਫਿਰ ਡਿਪਸ ਕੋ-ਐਜੂਕੇਸ਼ਨਲ ਕਾਲਜ ਦੇ ਵਿਦਿਆਰਥੀਆਂ ਦੁਆਰਾ ਨੁੱਕੜ ਨਾਟਕ (ਸਟ੍ਰੀਟ ਪਲੇ) ਵਰਗੀਆਂ ਵਿਭਿੰਨ ਗਤੀਵਿਧੀਆਂ ਨੂੰ ਪੇਸ਼ ਕੀਤਾ ਗਿਆ ਅਤੇ ਬੀ.ਕਾਮ ਕਲਾਸ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਵੱਲੋਂ ਮਾਈ ਵੋਟ ਮਾਈ ਰਾਈਟਤੇ ਭਾਸ਼ਣ ਦਿੱਤਾ ਗਿਆ। ਇਸ ਉਪਰੰਤ ਕਾਲਜਵਿਚ ਪੋਸ਼ੀਸ਼ਨ ਲੈਣ ਵਾਲੇਵਿਦਿਆਰਥੀਆਂਨੂੰ ਸਰਟੀਫਿਕੇਟ ਦਿੱਤੇ ਗਏ।
More Stories
ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ
1500 रुपए की रिश्वत लेने के आरोप में गलाडा क्लर्क विजिलेंस ब्यूरो द्वारा काबू
50,000 रुपए रिश्वत लेने के आरोप में सहायक टाउन प्लानर और आर्किटेक्ट विजिलेंस ब्यूरो द्वारा काबू