ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਵੱਖ-ਵੱਖ ਦਫ਼ਤਰਾਂ ਤੇ ਬਰਾਂਚਾ ਦਾ ਦੌਰਾ

ਦਫ਼ਤਰੀ ਰਿਕਾਰਡ ਦੀ ਸੁਚੱਜੀ ਸਾਂਭ-ਸੰਭਾਲ ਦੀਆਂ ਹਦਾਇਤਾਂ

ਕੰਪਲੈਕਸ ਵਿੱਚ ਸਾਫ ਸਫਾਈ ਨੂੰ ਯਕੀਨੀ ਬਣਾਉਣ ਦੇ ਹੁਕਮ

ਜਲੰਧਰ, 23 ਮਾਰਚ
ਜਲੰਧਰ ਦੇ ਡਿਪਟੀ ਕਮਿਸ਼ਨਰ ਡਾ.ਹਿਮਾਂਸੂ ਅਗਰਵਾਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਦਫ਼ਤਰਾਂ ਅਤੇ ਬਰਾਂਚਾ ਦਾ ਦੌਰਾ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸੇਵਾਵਾਂ ਲਈ ਆਏ ਲੋਕਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪ੍ਰਸ਼ਾਸਨ ਜ਼ਿਲ੍ਹਾ ਵਾਸੀਆਂ ਨੂੰ ਵੱਖ-ਵੱਖ ਨਾਗਰਿਕ ਸੇਵਾਵਾਂ ਬਿਨਾਂ ਕਿਸੇ ਦੇਰੀ ਅਤੇ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਫ਼ਤਰਾਂ ਵਿੱਚ ਆਪਣੇ ਵੱਖ-ਵੱਖ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨਾਲ ਚੰਗਾ ਵਿਵਹਾਰ ਕਰਦਿਆਂ ਉਨਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ’ਤੇ ਕੀਤਾ ਜਾਵੇ ਤਾਂ ਕਿ ਉਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਸ੍ਰੀ ਅਗਰਵਾਲ ਨੇ ਵੱਖ-ਵੱਖ ਬਰਾਂਚਾਂ ਦਾ ਦੌਰਾ ਕਰਦਿਆਂ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਵੀ ਗੱਲਬਾਤ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਹੋਰ ਵੀ ਮਿਹਨਤ ਤੇ ਲਗਨ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਦਫ਼ਤਰੀ ਰਿਕਾਰਡ ਦੀ ਸੁਚੱਜੀ ਸਾਂਭ-ਸੰਭਾਲ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਾਫ਼-ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ।