ਫਿਲੌਰ-Manvir Singh Walia
ਕਾਂਗਰਸ ਪਾਰਟੀ ਲੀਡਰਸ਼ਿਪ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਲੋਕ ਸਭਾ ਚੋਣਾਂ ਵਿੱਚ ਜਲੰਧਰ ਤੋਂ ਚੋਣ ਮੈਦਾਨ ਵਿੱਚ ਉਤਾਰਨ ਦੇ ਫੈਸਲੇ ਤੋਂ ਨਾਰਾਜ਼ ਮਹਿਲਾ ਵਰਕਰਾਂ ਨੇ ਵੀਰਵਾਰ ਨੂੰ ਫਿਲੌਰ ਵਿਖੇ ਉਨ੍ਹਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ।
‘ਚੰਨੀ ਮੁਰਦਾਬਾਦ’ ਦੇ ਨਾਅਰੇ ਲਗਾਉਂਦੇ ਹੋਏ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਚੰਨੀ ਦਾ ਔਰਤਾਂ ਨਾਲ ਗਲਤ ਵਰਤਾਓ ਕਰਨ ਦਾ ਟਰੈਕ ਰਿਕਾਰਡ ਹੈ ਅਤੇ ਕੋਈ ਵੀ ਮਹਿਲਾ ਉਹਨਾਂ ਵਰਗੇ ਵਿਅਕਤੀ ਨੂੰ ਵੋਟ ਨਹੀਂ ਦੇ ਸਕਦੀ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਆਪਣੇ ਕੰਮ ਲਈ ਸੰਸਦ ਮੈਂਬਰ ਕੋਲ ਜਾਣਾ ਪੈਂਦਾ ਹੈ, ਇਸ ਲਈ ਉਨ੍ਹਾਂ ਦੀ ਨੁਮਾਇੰਦਗੀ ਕਰਨ ਵਾਲਾ ਵਿਅਕਤੀ ਬੇਦਾਗ ਚਰਿੱਤਰ ਵਾਲਾ ਹੋਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਔਰਤਾਂ ਚੰਨੀ ਵਰਗੇ ਵਿਅਕਤੀ ਨੂੰ ਮਿਲਣ ਤੋਂ ਡਰਦੀਆਂ ਹਨ।
ਪ੍ਰਦਰਸ਼ਨਕਾਰੀ ਔਰਤਾਂ ਨੇ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਪਰਿਵਾਰ ਨੂੰ ਕਾਂਗਰਸ ਪਾਰਟੀ ਵੱਲੋਂ ਦਰਕਿਨਾਰ ਕਰਨ ‘ਤੇ ਵੀ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ‘ਚੌਧਰੀ ਸੰਤੋਖ ਸਿੰਘ ਜ਼ਿੰਦਾਬਾਦ’ ਅਤੇ ‘ਚੌਧਰੀ ਵਿਕਰਮਜੀਤ ਸਿੰਘ ਜ਼ਿੰਦਾਬਾਦ’ ਦੇ ਨਾਅਰੇ ਲਾਉਂਦਿਆਂ ਕਿਹਾ ਕਿ ਚੌਧਰੀ ਪਰਿਵਾਰ ਨੇ ਫਿਲੌਰ ਹਲਕੇ ਵਿੱਚ ਦਹਾਕਿਆਂ ਤੱਕ ਕੰਮ ਕੀਤਾ ਹੈ, ਪਰ ਪਾਰਟੀ ਲੀਡਰਸ਼ਿਪ ਨੇ ਉਨ੍ਹਾਂ ਨੂੰ ਜ਼ਲੀਲ ਕੀਤਾ। ਉਨ੍ਹਾਂ ਆਖਿਆ ਕਿ ਫਿਲੌਰ ਦੇ ਲੋਕ ਚੌਧਰੀ ਪਰਿਵਾਰ ਨਾਲ ਆਪਣੇ ਪਰਿਵਾਰਕ ਮੈਂਬਰਾਂ ਵਾਂਗ ਵਿਵਹਾਰ ਕਰਦੇ ਹਨ ਅਤੇ ਕਿਸੇ ਵੀ ਸਮੇਂ ਉਨ੍ਹਾਂ ਦੇ ਘਰ ਆ ਜਾ ਸਕਦੇ ਹਨ ਪਰ ਚੰਨੀ ਇੱਕ ਬਾਹਰੀ ਵਿਅਕਤੀ ਹਨ ਤੇ ਜੇਕਰ ਉਹ ਚੁਣੇ ਜਾਂਦੇ ਹਨ ਤਾਂ ਉਹਨਾਂ ਤੋਂ ਕੰਮ ਕਰਵਾਉਣ ਲਈ ਚਮਕੌਰ ਸਾਹਿਬ ਜਾਣਾ ਪਵੇਗਾ।
ਇਸ ਤੋਂ ਇਲਾਵਾ, ਪ੍ਰਦਰਸ਼ਨ ਵਿਚ ਮੌਜੂਦ ਪ੍ਰਵਾਸੀ ਔਰਤਾਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਚੰਨੀ ਦੀਆਂ ਪ੍ਰਵਾਸੀਆਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਦਾ ਮੁੱਦਾ ਵੀ ਉਠਾਇਆ। ਇਹ ਟਿੱਪਣੀ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਮੌਜੂਦਗੀ ਵਿੱਚ ਕੀਤੀ ਗਈ ਸੀ। ਉਨ੍ਹਾਂ ਆਖਿਆ ਕਿ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਮਿਹਨਤੀ ਪ੍ਰਵਾਸੀ ਪੰਜਾਬ ਦੇ ਖੇਤੀਬਾੜੀ ਅਤੇ ਉਦਯੋਗਿਕ ਖੇਤਰਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ, ਪਰ ਚੰਨੀ ਨੇ ਉਹਨਾਂ ਦੀ ਖੁਲ੍ਹੇਆਮ ਬੇਇੱਜਤੀ ਕੀਤੀ। ਉਨ੍ਹਾਂ ਕਿਹਾ ਕਿ ਚੰਨੀ ਨੇ ਕਾਂਗਰਸ ਦੇ ਪਹਿਲੇ ਪਰਿਵਾਰ ਗਾਂਧੀ ਪਰਿਵਾਰ ਦੇ ਮੈਂਬਰ ਦੀ ਮੌਜੂਦਗੀ ਵਿੱਚ ਉਨ੍ਹਾਂ ਦਾ ਅਪਮਾਨ ਕਰਨ ਦੀ ਹਿੰਮਤ ਕੀਤੀ ਸੀ ਅਤੇ ਉਹਨਾਂ ਨੂੰ ਆਪਣੀ ਟਿੱਪਣੀ ਲਈ ਸਜ਼ਾ ਮਿਲਣੀ ਚਾਹੀਦੀ ਸੀ।
ਇਸ ਪ੍ਰਦਰਸ਼ਨ ਨੇ ਫਿਲੌਰ ਦੇ ਕਾਂਗਰਸੀ ਵਰਕਰਾਂ ਵਿੱਚ ਫੈਲੇ ਡੂੰਘੇ ਰੋਸ ਨੂੰ ਜਾਹਿਰ ਕਰ ਦਿੱਤਾ ਹੈ
…
More Stories
ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ
1500 रुपए की रिश्वत लेने के आरोप में गलाडा क्लर्क विजिलेंस ब्यूरो द्वारा काबू
50,000 रुपए रिश्वत लेने के आरोप में सहायक टाउन प्लानर और आर्किटेक्ट विजिलेंस ब्यूरो द्वारा काबू