Jalandhar-Manvir Singh Walia
ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਐਨ.ਸੀ.ਸੀ.ਯੂਨਿਟ ਨੇ 2 ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਆਪਣੇ ਕੈਂਪਸ ਵਿੱਚ ਯੋਗ ਕੈਡਿਟਾਂ ਨੂੰ ਸਨਮਾਨਿਤ ਕਰਨ ਲਈ ਕੈਡਿਟ ਵੈਲਫ਼ੇਅਰ ਸੁਸਾਇਟੀ ਸਕਾਲਰਸ਼ਿਪ ਵੰਡ ਸਮਾਰੋਹ ਦਾ ਆਯੋਜਨ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ਼ ਜਸਪਾਲ ਸਿੰਘ ਨੇ ਐਨ.ਸੀ.ਸੀ ਗਰੁੱਪ ਕਮਾਂਡਰ ਬ੍ਰਿਗੇਡੀਅਰ ਅਜੈ ਤਿਵਾੜੀ, ਸੈਨਾ ਮੈਡਲ, ਕਰਨਲ ਵਿਨੋਦ ਜੋਸ਼ੀ ਅਤੇ ਐਨ.ਸੀ.ਸੀ. ਸੰਸਥਾ ਦੇ ਹੋਰ ਸੀਨੀਅਰ ਅਧਿਕਾਰੀਆਂ ਦੇ ਕਾਲਜ ਵਿੱਚ ਆਉਣ ਤੇ ਸਵਾਗਤ ਕੀਤਾ।ਪ੍ਰਿੰਸੀਪਲ ਸਾਹਿਬ ਨੇ ਐਨ.ਸੀ.ਸੀ ਕੈਡਿਟਾਂ ਵਿੱਚ ਅਕਾਦਮਿਕ ਉੱਤਮਤਾ ਨੂੰ ਉਤਸਾਹਿਤ ਕਰਨ ਅਤੇ ਇਨਾਮ ਦੇਣ ਲਈ ਅਧਿਕਾਰੀਆਂ ਨੂੰ ਵਧਾਈ ਦਿੱਤੀ। ਸਮਾਗਮ ਦੌਰਾਨ ਬ੍ਰਿਗੇਡੀਅਰ ਅਜੇ ਤਿਵਾੜੀ ਨੇ ਵਿਦਿਆਰਥੀਆਂ ਵਿੱਚ ਲੀਡਰਸ਼ਿਪ ਤੇ ਹੁਨਰ ਨਿਰਮਾਣ ਵਿੱਚ ਐਨ.ਸੀ.ਸੀ. ਦੀ ਭੂਮਿਕਾ ਅਤੇ ਮਹੱਤਤਾ ਉੱਤੇ ਜੋਰ ਦਿੱਤਾ। ਪ੍ਰਿੰਸੀਪਲ ਸਾਹਿਬ ਨੇ ਆਪਣੇ ਸੰਬੋਧਨ ਵਿੱਚ ਸਕਾਲਰਸ਼ਿਪ ਪ੍ਰਾਪਤ ਕਰਨ ਵਾਲੇ ਕੈਡਿਟਾਂ ਨੂੰ ਉਹਨਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ ਅਤੇ ਨਾਲ ਨਾਲ ਆਪਣੀ ਪੜ੍ਹਾਈ ਅਤੇ ਐਨ.ਸੀ.ਸੀ. ਗਤੀਵਿਧੀਆਂ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਰਹਿਣ ਲਈ ਕਿਹਾ। ਕਰਨਲ ਵਿਨੋਦ ਜੋਸ਼ੀ ਨੇ ਕੈਡਿਟਾਂ ਨੂੰ ਜੀਵਨ ਵਿੱਚ ਹੋਰ ਉਚਾਈਆਂ ਹਾਸਿਲ ਕਰਨ ਲਈ ਲਗਾਤਾਰ ਮਿਹਨਤ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ। ਇਨਾਮ ਵੰਡ ਸਮਾਰੋਹ ਵਿੱਚ ਵੱਖ-ਵੱਖ ਸ਼੍ਰੇਣੀਆਂ ਸ਼ਾਮਿਲ ਸਨ ਜਿਵੇਂ ਕਿ ਅਕਾਦਮਿਕ ਯੋਗਤਾ, ਲੀਡਰਸ਼ਿਪ, ਥਲ ਸੈਨਾ ਕੈਂਪ, ਗਣਤੰਤਰ ਅਤੇ ਸੁਤੰਤਰਤਾ ਦਿਵਸ ਅਤੇ ਐਨ.ਸੀ.ਸੀ. ਦੀਆਂ ਹੋਰ ਸਬੰਧਤ ਗਤੀਵਿਧੀਆਂ। ਸਮਾਗਮ ਦੀ ਸਮਾਪਤੀ ਲੈਫਟੀਨੈਂਟ ਕਰਨਬੀਰ ਸਿੰਘ ਦੇ ਧੰਨਵਾਦ ਮਤੇ ਨਾਲ ਹੋਈ ਜਿਨਾਂ ਨੇ ਸਕਾਲਰਸ਼ਿਪ ਵੰਡ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਸਾਰੇ ਹਾਜ਼ਰੀਨ ਦਾ ਧੰਨਵਾਦ ਕੀਤਾ। ਸਮਾਗਮ ਵਿੱਚ ਐੱਨ.ਐੱਸ.ਐੱਸ ਦੇ ਮੁੱਖ ਪ੍ਰੋਗਰਾਮ ਅਫਸਰ ਸਤਪਾਲ ਸਿੰਘ ਵੀ ਸ਼ਾਮਿਲ ਹੋਏ। ਮੰਚ ਸੰਚਾਲਨ ਦੀ ਭੂਮਿਕਾ ਅੰਡਰ ਅਫਸਰ ਆਸਥਾ ਨੇ ਬਾਖੂਬੀ ਨਿਭਾਈ। ਇਸ ਸਮਾਗਮ ਵਿੱਚ ਕਾਲਜ ਦੇ ਕੈਡਿਟਾਂ, ਅਸੋਸੀਏਟ ਐੱਨ.ਸੀ.ਸੀ ਅਫ਼ਸਰ ਅਤੇ ਫੈਕਲਟੀ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।
More Stories
ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ
1500 रुपए की रिश्वत लेने के आरोप में गलाडा क्लर्क विजिलेंस ब्यूरो द्वारा काबू
50,000 रुपए रिश्वत लेने के आरोप में सहायक टाउन प्लानर और आर्किटेक्ट विजिलेंस ब्यूरो द्वारा काबू