ਸੀਪੀਆਈ ( ਐਮ ) ਅਤੇ ਸੀਪੀਆਈ ਦੇ ਸਾਂਝੇ ਉਮੀਦਵਾਰ ਮਾਸਟਰ ਪਰਸ਼ੋਤਮ ਬਿਲਗਾ ਨਾਮਜਦਗੀ ਪੱਤਰ ਦਾਖਲ ਅੱਜ ਕਰਨਗੇ

ਜਲੰਧਰ 13 ਮਈ : Prime Punjab

ਸੀਪੀਆਈ ( ਐਮ ) ਅਤੇ ਸੀਪੀਆਈ ਦੇ ਸਾਂਝੇ ਉਮੀਦਵਾਰ ਮਾਸਟਰ ਪਰਸ਼ੋਤਮ ਬਿਲਗਾ 13 ਮਈ ਨੂੰ ਜਲੰਧਰ ਚੋਣ ਦਫਤਰ ਵਿਖੇ ਨਾਮਜਦਗੀ ਪੱਤਰ ਦਾਖਲ ਕਰਨਗੇ।  ਸੀਪੀਆਈ ( ਐਮ ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਅਤੇ  ਸੀਪੀਆਈ ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਦੀ ਅਗਵਾਈ ਵਿੱਚ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਰੈਲੀ ਕਰਨ ਉਪਰੰਤ ਡਿਪਟੀ ਕਮਿਸ਼ਨਰ ਜਲੰਧਰ ਦੇ ਦਫਤਰ ਵੱਲ ਮਾਰਚ ਕਰਕੇ ਕਾਗਜ਼ ਦਾਖਲ ਕੀਤੇ ਜਾਣਗੇ । ਜ਼ਿਲਾ ਜਲੰਧਰ ਦੇ ਵੱਖ-ਵੱਖ ਪਿੰਡਾਂ ਤੋਂ ਆਉਣ ਵਾਲੇ ਸਾਥੀ ਠੀਕ 11 ਵਜੇ ਸਵੇਰੇ ਯਾਦਗਾਰ ਹਾਲ ਜਲੰਧਰ ਵਿਖੇ ਪਹੁੰਚਣਗੇ । ਸਮਾਗਮ ਲਈ  ਸਭ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਕਾਮਰੇਡ ਸੁਖਪ੍ਰੀਤ ਸਿੰਘ ਜੌਹਲ ਕਨਵੀਨਰ ਚੋਣ ਮੁਹਿੰਮ ਕਮੇਟੀ ਜਲੰਧਰ ਵੱਲੋਂ ਸਾਥੀਆਂ ਨੂੰ ਸਮੇਂ ਸਿਰ ਹਾਜ਼ਰ ਹੋਣ ਦਾ ਸੱਦਾ ਦਿੱਤਾ ਜਾ ਚੁੱਕਾ ਹੈ ।