ਫਿਲੌਰ-Manvir Singh Walia
ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਮੰਗਲਵਾਰ ਨੂੰ ਵਿਦਿਆਰਥਣ ਦਿਵਿਆ ਅਹੂਜਾ ਨੂੰ 10ਵੀਂ ਜਮਾਤ ਸੀਬੀਐਸਈ ਦੀ ਪ੍ਰੀਖਿਆ ਵਿੱਚ 100% ਅੰਕ ਹਾਸਲ ਕਰਨ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।
ਉਹ ਦਿਵਿਆ ਦੇ ਸ਼ਾਨਦਾਰ ਨਤੀਜੇ ‘ਤੇ ਵਧਾਈ ਦੇਣ ਲਈ ਨਿੱਜੀ ਤੌਰ ‘ਤੇ ਫਿਲੌਰ ਵਿਖੇ ਉਸ ਦੇ ਘਰ ਪਹੁੰਚੇ। ਡੀਏਵੀ ਸੈਂਟੇਨਰੀ ਪਬਲਿਕ ਸਕੂਲ ਫਿਲੌਰ ਦੀ ਵਿਦਿਆਰਥਣ ਦਿਵਿਆ ਨੇ ਅੰਗਰੇਜ਼ੀ, ਗਣਿਤ, ਵਿਗਿਆਨ, ਪੰਜਾਬੀ ਅਤੇ ਆਈ.ਟੀ. ਸਮੇਤ ਆਪਣੇ ਵਿਸ਼ਿਆਂ ਵਿੱਚ ਮੁਕੰਮਲ 100 ਅੰਕ ਹਾਸਲ ਕੀਤੇ ਹਨ।
ਦਿਵਿਆ ਫਿਲੌਰ ਦੇ ਕਾਰੋਬਾਰੀ ਗੁਲਸ਼ਨ ਕੁਮਾਰ ਆਹੂਜਾ ਦੀ ਸਪੁੱਤਰੀ ਹੈ, ਜੋ ਇਸ ਸਮੇਂ ਆੜ੍ਹਤੀਆ ਐਸੋਸੀਏਸ਼ਨ ਫਿਲੌਰ ਦੇ ਪ੍ਰਧਾਨ ਵੀ ਹਨ।
ਦਿਵਿਆ ਦੀ ਇਸ ਪ੍ਰਾਪਤੀ ਦੀ ਪ੍ਰਸ਼ੰਸਾ ਕਰਦਿਆਂ ਵਿਧਾਇਕ ਚੌਧਰੀ ਨੇ ਕਿਹਾ ਕਿ ਉਸ ਨੇ 10ਵੀਂ ਜਮਾਤ ਦੀ ਪ੍ਰੀਖਿਆ ਵਿੱਚ ਨੈਸ਼ਨਲ ਟਾਪਰ ਬਣ ਕੇ ਫਿਲੌਰ ਅਤੇ ਪੰਜਾਬ ਮਾਣ ਵਧਾਇਆ ਹੈ। ਇਸ ਤੋਂ ਇਲਾਵਾ ਉਹਨਾਂ ਨੇ ਉਸ ਦੇ ਭਾਰਤੀ ਹਵਾਈ ਸੈਨਾ ਦੇ ਅਧਿਕਾਰੀ ਬਣਨ ਦੇ ਸੁਪਨੇ ਦੀ ਸ਼ਲਾਘਾ ਕੀਤੀ ਅਤੇ ਸੁਨਹਿਰੇ ਭਵਿੱਖ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਨੇ ਦਿਵਿਆ ਦੇ ਪਰਿਵਾਰ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਆਖਿਆ ਕਿ ਉਸਦੀ ਸਫਲਤਾ ਵਿੱਚ ਪਰਿਵਾਰਿਕ ਮੈਂਬਰਾਂ ਨੇ ਅਹਿਮ ਭੂਮਿਕਾ ਅਦਾ ਕੀਤੀ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।