4 ਜੂਨ ਨੂੰ ਮੋਦੀ ਸਰਕਾਰ ਹਾਰੇਗੀ , ਇੰਡੀਆ ਗਠਜੋੜ ਦੀ ਸਰਕਾਰ ਬਣਾਈ ਜਾਵੇਗੀ – ਕਾਮਰੇਡ ਬੰਤ ਸਿੰਘ ਬਰਾੜ
ਜਲੰਧਰ 31 ਮਈ :Manvir Singh Walia
ਸੀਪੀਆਈ ( ਐਮ ) ਦੇ ਜਲੰਧਰ ਦਫਤਰ ਤੋਂ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਅਤੇ ਸੀਪੀਆਈ ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਵੱਲੋਂ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਪੰਜਾਬ ਦੇ ਬਹਾਦਰ ਲੋਕ ਅੱਤ ਦੀ ਗਰਮੀ ਦੀ ਪ੍ਰਵਾਹ ਕੀਤੇ ਬਿਨਾਂ ਵੱਡੀ ਗਿਣਤੀ ਵਿੱਚ ਲੋਕ ਵੋਟ ਪੋਲ ਕਰਨਗੇ । ਮੋਦੀ ਦੇ ਫਿਰਕੂ ਕਾਰਪੋਰੇਟ ਗਠਜੋੜ ਦੀ ਸਰਕਾਰ ਨੂੰ ਹਰਾਇਆ ਜਾਵੇਗਾ ਅਤੇ ਧਰਮ ਨਿਰਪੱਖ ਜਮਹੂਰੀ ਇੰਡੀਆ ਗਠਜੋੜ ਦੀ ਸਰਕਾਰ ਦੀ ਸਥਾਪਨਾ ਕੀਤੀ ਜਾਵੇਗੀ। ਇਸ ਤਰ੍ਹਾਂ ਭਾਰਤ ਦੇਸ਼ ਦੇ ਮਜ਼ਦੂਰਾਂ , ਕਿਸਾਨਾਂ , ਹੋਰ ਕਿਰਤੀ ਲੋਕਾਂ , ਔਰਤਾਂ ਅਤੇ ਘੱਟ ਗਿਣਤੀ ਭਾਈਚਾਰੇ ਦੀਆਂ ਭਾਵਨਾਵਾਂ ਦੀ ਤਰਜਮਾਨੀ ਕੀਤੀ ਜਾਵੇਗੀ । ਮਹਿੰਗਾਈ , ਬੇਰੁਜ਼ਗਾਰੀ , ਗਰੀਬੀ ਤੇ ਕਾਬੂ ਪਾਉਂਦੇ ਹੋਏ ਸਕੂਲ ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ । ਆਖਰੀ ਤੇ 7ਵੇਂ ਗੇੜ ਦੀਆਂ ਵੋਟਾਂ ਪੰਜਾਬ ਅੰਦਰ ਲੋਕ 1 ਜੂਨ 2024 ਨੂੰ ਪਾ ਕੇ ਫਿਰਕੂ ਤੇ ਤਾਨਾਸ਼ਾਹ ਮੋਦੀ ਸਰਕਾਰ ਨੂੰ ਹਰਾਉਣਗੇ । ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੋਂ 4 ਖੱਬੇ ਪੱਖੀ ਪਾਰਟੀਆਂ ਅਤੇ 9 ਕਾਂਗਰਸ ਪਾਰਟੀ ਦੇ ਉਮੀਦਵਾਰ ਜਿੱਤ ਪ੍ਰਾਪਤ ਕਰਨਗੇ । 4 – ਜਲੰਧਰ ਲੋਕ ਸਭਾ ਹਲਕਾ ਤੋਂ ਸੀਪੀਆਈ ( ਐਮ ) ਅਤੇ ਸੀਪੀਆਈ ਸਾਂਝੇ ਉਮੀਦਵਾਰ ਮਾਸਟਰ ਪ੍ਰਸ਼ੋਤਮ ਲਾਲ ਬਿਲਗਾ ਦੀ ਜਿੱਤ ਯਕੀਨੀ ਹੈ ।
More Stories
ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ
1500 रुपए की रिश्वत लेने के आरोप में गलाडा क्लर्क विजिलेंस ब्यूरो द्वारा काबू
50,000 रुपए रिश्वत लेने के आरोप में सहायक टाउन प्लानर और आर्किटेक्ट विजिलेंस ब्यूरो द्वारा काबू