![](https://primepunjab.com/home/wp-content/uploads/2024/06/lkc-3.jpeg)
Jalandhar-Manvir Singh
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ. ਕੈਮਿਸਟਰੀ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੀ ਵਿਦਿਆਰਥਣ ਸਲੋਨੀ ਗੁਪਤਾ ਨੇ 400 ਵਿਚੋਂ 353 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਅਤੇ ਸੰਦੀਪ ਸਿੰਘ ਨੇ 338 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਚੌਥਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਨਵਜੋਤ ਕੌਰ, ਡਾ. ਗੀਤਾਂਜਲੀ ਕੌਸ਼ਲ, ਡਾ. ਵਿਕਾਸ ਕੁਮਾਰ, ਡਾ. ਹਰਸ਼ਵੀਰ ਅਰੋੜਾ ਅਤੇ ਡਾ. ਹਰਜਿੰਦਰ ਕੌਰ ਵੀ ਹਾਜ਼ਰ ਸਨ।
More Stories
ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ 310 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
ਪੁਲਿਸ ਕਮਿਸ਼ਨਰ ਜਲੰਧਰ ਨੇ ਪੁਲਿਸਿੰਗ ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਵਧਾਉਣ ਲਈ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 1 ਅਤੇ ਸਦਰ ਜਲੰਧਰ ਦਾ ਅਚਾਨਕ ਨਿਰੀਖਣ ਕੀਤਾ।
अमेरिका से भारतीयों को डिपोर्ट करने का मामला: पंजाब पुलिस की विशेष जांच टीम द्वारा ट्रैवल एजेंटों के खिलाफ 8 एफआईआरज दर्ज