Skip to content
14 ਤੋਂ 21 ਜੂਨ ਤੱਕ ਭਰੀਆਂ ਜਾ ਸਕਣਗੀਆਂ ਨਾਮਜ਼ਦਗੀਆਂ, ਪੜਤਾਲ 24 ਜੂਨ ਨੂੰ
ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ
ਜਲੰਧਰ, 11 ਜੂਨ Manvir Singh Walia
ਭਾਰਤ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ (ਅ.ਜ.) ਦੀ ਜਿਮਨੀ ਚੋਣ ਲਈ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ, ਜਿਸ ਮੁਤਾਬਕli।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਗਜ਼ਟ ਨੋਟੀਫਿਕੇਸ਼ਨ 14 ਜੂਨ ਨੂੰ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ।
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਲਈ ਵੋਟਾਂ 10 ਜੁਲਾਈ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਸੋਮਵਾਰ ਤੋਂ ਜਲੰਧਰ ਪੱਛਮੀ ਹਲਕੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜੋ ਕਿ 15 ਜੁਲਾਈ ਤੱਕ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਨਿਗਰਾਨ ਟੀਮਾਂ ਨੂੰ ਤੁਰੰਤ ਕਾਰਜਸ਼ੀਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜਿਮਨੀ ਚੋਣ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ ਅਤੇ ਸਮੁੱਚੀ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ।
More Stories
jjjjjjjjjjjjjjjjjjjjj
फाजिल्का एरिया के तहत ढीले तारों संबंधी कोई भी शिकायत लंबित नहीं: हरभजन सिंह ई. टी. ओ.
अपनी मन कौर को “जस्मीन नंदा के किरदार में देखने के लिए तैयार हो जाए नए शो “काशनी” में हर सोमवार से शनिवार रात 9 वजे 31 मार्च से ज़ी पंजाबी पर!