Skip to content
Jalandhar-Manvir Singh Walia
ਲਾਇਲਪੁਰ ਖ਼ਾਲਸਾ ਕਾਲਜ ਦੇ ਬੀ. ਡਿਜ਼ਾਇਨ (ਮਲਟੀਮੀਡੀਆ) ਦੇ ਵਿਦਿਆਰਥਣ ਨੇ ਯੂਨੀਵਰਸਿਟੀ ਮੈਰਿਟ ਲਿਸਟ ਵਿਚ ਕਰਵਾਇਆ ਆਪਣਾ ਨਾਮ ਦਰਜ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ. ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਤੀਜਾ ਦੀ ਵਿਦਿਆਰਥਣ ਤਮਨਪ੍ਰੀਤ ਕੌਰ ਨੇ 550 ਵਿਚੋਂ 478 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪੰਜਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ’ਤੇ ਵਿਦਿਆਰਥਣ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਦੱਸਿਆ ਕਿ ਮੈਰਿਟ ਵਾਲੇ ਲੋੜਵੰਦ ਵਿਦਿਆਰਥੀਆਂ ਨੂੰ ਕਾਲਜ ਵਲੋਂ ਹਰ ਤਰ੍ਹਾਂ ਦੀ ਸਹੂਲਤ ਤੋਂ ਇਲਾਵਾ ਫੀਸਾਂ ਵਿਚ ਵੀ ਭਾਰੀ ਰਿਆਇਤ ਦਿੱਤੀ ਜਾ ਰਹੀ ਹੈ। ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਵਿਭਾਗ, ਪ੍ਰੋ. ਸੰਦੀਪ ਬਸੀ, ਪ੍ਰੋ. ਮਨਦੀਪ ਸਿੰਘ, ਡਾ. ਸੰਦੀਪ ਸਿੰਘ, ਡਾ. ਦਲਜੀਤ ਕੌਰ ਅਤੇ ਪ੍ਰੋ. ਨਵਨੀਤ ਕੌਰ ਵੀ ਹਾਜ਼ਰ ਸਨ।
More Stories
ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ 310 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
ਪੁਲਿਸ ਕਮਿਸ਼ਨਰ ਜਲੰਧਰ ਨੇ ਪੁਲਿਸਿੰਗ ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਵਧਾਉਣ ਲਈ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 1 ਅਤੇ ਸਦਰ ਜਲੰਧਰ ਦਾ ਅਚਾਨਕ ਨਿਰੀਖਣ ਕੀਤਾ।
अमेरिका से भारतीयों को डिपोर्ट करने का मामला: पंजाब पुलिस की विशेष जांच टीम द्वारा ट्रैवल एजेंटों के खिलाफ 8 एफआईआरज दर्ज