Skip to content
Jalandhar-Manvir Singh Walia
ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਪੰਚਮ ਪਾਤਸ਼ਾਹ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸੰਬੰਧ ਵਿਚ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਉਸ ਉਪਰੰਤ ਕਾਲਜ ਦੇ ਗੇਟ ਉਪਰ ਸੰਗਤਾਂ ਨੂੰ ਸੇਵਾਦਾਰਾਂ ਵੱਲੋਂ ਸਤਿਕਾਰ ਨਾਲ ਠੰਡੇ ਮਿੱਠੇ ਜਲ ਦੀ ਛਬੀਲ ਵਰਤਾਈ ਗਈ। ਇਸ ਦੇ ਨਾਲ ਹੀ ਛੋਲਿਆਂ ਅਤੇ ਕੜਾਹ ਪ੍ਰਸ਼ਾਦਿ ਦਾ ਲੰਗਰ ਵਰਤਾਇਆ ਗਿਆ ਅਤੇ ਸਮੂਹ ਕਾਲਜ ਵਲੋਂ ਪੰਚਮ ਪਾਤਸ਼ਾਹ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਸਮੇਂ ਕਾਲਜ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਜੀ, ਪ੍ਰਬੰਧਕ ਕਮੇਟੀ ਦੇ ਮੈਂਬਰਾਨ, ਪ੍ਰਿੰਸੀਪਲ ਡਾ. ਜਸਪਾਲ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਬਹੁਤ ਸ਼ਰਧਾ ਨਾਲ ਸੇਵਾ ਨਿਭਾਈ। ਪ੍ਰਧਾਨ ਗਵਰਨਿੰਗ ਕੌਂਸਲ ਸਰਦਾਰਨੀ ਬਲਬੀਰ ਕੌਰ ਜੀ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਿੱਖਿਆਵਾਂ ਸਮਾਜ ਵਿਚ ਸੇਵਾ ਅਤੇ ਕੁਰਬਾਨੀ ਵਰਗੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਦੀਆਂ ਹਨ ਅਤੇ ਇਹ ਹਰ ਸਮੇਂ ਪ੍ਰਸੰਗਿਕ ਹਨ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਕਿਹਾ ਕਿ ਕਾਲਜ ਆਪਣੀਆਂ ਰਿਵਾਇਤਾਂ ਨੂੰ ਕਾਇਮ ਰੱਖਦੇ ਹੋਏ ਨੌਜਵਾਨਾਂ ਨੂੰ ਸਿੱਖ ਧਰਮ ਦੀ ਰਹਿਤ ਮਰਿਆਦਾ ਨਾਲ ਜੋੜਣ ਲਈ ਅਤੇ ਗੁਰੂਆਂ ਦੀਆਂ ਲਾਸਾਨੀ ਕੁਰਬਾਨੀਆਂ ਤੋਂ ਜਾਣੂ ਕਰਵਾਉਣ ਲਈ ਅਜਿਹੇ ਸਮਾਗਮ ਉਲੀਕਦਾ ਰਿਹਾ ਹੈ ਅਤੇ ਭੱਵਿਖ ਵਿਚ ਵੀ ਉਲੀਕਦਾ ਰਹੇਗਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ, ਅਧਿਆਪਕ ਸਹਿਾਬਨ, ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਨੇ ਮਿਲ ਕੇ ਹਾਜ਼ਰੀ ਭਰੀ ਅਤੇ ਸ਼ਰਧਾ ਭਾਵ ਨਾਲ ਸੇਵਾ ਕੀਤੀ।
More Stories
तहसीलदार के नाम पर 11,000 रुपए रिश्वत लेते वसीका नवीस रंगे हाथ गिरफ्तार
ਬੇਮਿਸਾਲ ਸੇਵਾਵਾਂ ਦੇਣ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਪੰਜਾਬ ਸਰਕਾਰ: ਹਰਪਾਲ ਸਿੰਘ ਚੀਮਾ
मुख्यमंत्री ने वर्ष 2025 के लिए पंजाब सरकार की डायरी और कैलेंडर जारी किए