Skip to content
Jalandhar-Manvir Singh Walia
ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੋਸਟ ਗਰੈਜੁਏਟ ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨ (ਪੀ.ਜੀ.ਡੀ.ਸੀ.ਏ.) ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਐਲਾਨੇ ਗਏ ਨਤੀਜਿਆਂ ਵਿਚੋਂ ਵਿਦਿਆਰਥਣ ਪਕੀਜ਼ਾ ਨੇ 10 ਵਿਚੋਂ 9.10 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਦਿਆਰਥਣ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਉਣ ਵਾਲਿਆਂ ਨਤੀਜਿਆਂ ਵਿਚੋਂ ਵੀ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਣਗੇ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਵਿਦਿਆਰਥਣ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਤੇ ਆਟੀ.ਟੀ. ਵਿਭਾਗ ਅਤੇ ਪ੍ਰੋ. ਨਵਨੀਤ ਕੌਰ ਵੀ ਹਾਜ਼ਰ ਸਨ।
More Stories
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਕੰਨਾਂ ਦੀਆਂ ਵਾਲੀਆਂ ਖੋਹਣ ਵਾਲੇ 2 ਸਨੈਚਰ ਗ੍ਰਿਫਤਾਰ, ਵਾਰਦਾਤ ‘ਚ ਵਰਤਿਆ ਮੋਟਰਸਾਈਕਲ ਬਰਾਮਦ।
ਜਲੰਧਰ ਪੁਲਿਸ ਦੀ ਵੱਡੀ ਸਫਲਤਾ: ਬਸਤੀ ਬਾਵਾ ਖੇਲ ਥਾਣੇ ਨੇ ਚੋਰੀ ਦੇ 2 ਦੋਸ਼ੀ ਗ੍ਰਿਫਤਾਰ, 8 ਮੋਬਾਈਲ ਅਤੇ 1 ਮੋਟਰਸਾਈਕਲ ਬਰਾਮਦ।
ਪਠਾਨਕੋਟ ਨਗਰ ਨਿਗਮ ਨੂੰ ਬੰਬ ਧਮਕੀ: 15 ਅਗਸਤ ਨੂੰ ਆਰਮੀ ਸਕੂਲ, ਕੈਂਟ ਅਤੇ ਕਮਿਸ਼ਨਰ ਦਫਤਰ ਉਡਾਉਣ ਦੀ ਈਮੇਲ।