ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਬਾਇਓਟੈਕ ਦੇ ਵਿਦਿਆਰਥਣ ਨੇ ਮਲਟੀ ਨੈਸ਼ਨਲ ਕੰਪਨੀ ਵਿੱਚ ਪਲੇਸਮੈਂਟ ਹਾਸਲ ਕੀਤੀ

Jalandhar-Manvir  Singh Walia

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਉਂਦਾ ਹੈ। ਕਾਲਜ ਦੇ ਵਿਦਿਆਰਥੀ ਸਰਕਾਰੀ ਸੇਵਾਵਾਂ ਦੇ ਨਾਲ-ਨਾਲ ਵੱਡੀਆਂ ਨਿੱਜੀ ਕੰਪਨੀਆਂ ਵਿਚ ਵੀ ਆਪਣੀਆਂ ਸੇਵਾਵਾਂ ਦੇ ਰਹੇ ਹਨ। ਕਾਲਜ ਲਈ ਇਹ ਮਾਣ ਵਾਲੀ ਗੱਲ ਹੈ ਕਿ ਐਮ.ਐਸ.ਸੀ. ਬਾਇਓਟੈਕਨਾਲੋਜੀ ਸਮੈਸਟਰ ਚੌਥਾ ਦੀ ਵਿਦਿਆਰਥਣ ਸ਼ਰਨਪ੍ਰੀਤ ਕੌਰ ਨੇ ਇੱਕ ਬਹੁਰਾਸ਼ਟਰੀ ਕੰਪਨੀ ਕੇ.ਪੀ. ਫਾਰਮਾ ਪ੍ਰਾਈਵੇਟ ਲਿਮਟਿਡ, ਜ਼ੀਰਕਪੁਰ ਵਿੱਚ ਪਲੇਸਮੈਂਟ ਪ੍ਰਾਪਤ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਵਿਦਿਆਰਥਣ ਨੇ ਬੀ.ਐਸ.ਸੀ. ਬਾਇਓਟੈਕਨਾਲੋਜੀ ਵੀ ਇਸੇ ਕਾSਲਜ ਤੋਂ ਕੀਤੀ ਹੈ। ਕਾਲਜ ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣ ਨੂੰ ਉਸਦੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਧੀਨ ਇਹ ਇਕਲੌਤਾ ਕਾਲਜ ਹੈ ਜੋ ਪੀ.ਜੀ. ਪੱਧਰ ‘ਤੇ ਇਹ ਕੋਰਸ ਚਲਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬਾਇਓਟੈਕਨਾਲੋਜੀ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਲਈ ਡੀ.ਬੀ.ਟੀ., ਡੀ.ਐਸ.ਟੀ. ਅਤੇ ਯੂ.ਜੀ.ਸੀ. ਵਰਗੀਆਂ ਏਜੰਸੀਆਂ ਵੱਲੋਂ ਇਸ ਵਿਭਾਗ ਨੂੰ ਬਹੁਤ ਸਾਰੀਆਂ ਗ੍ਰਾਂਟਾਂ ਪ੍ਰਦਾਨ ਕੀਤੀਆਂ ਗਈਆਂ ਹਨ। ਡਾ. ਅਰੁਣ ਦੇਵ ਸ਼ਰਮਾ, ਕੰਨਵੀਨਰ ਰਿਸਰਚ ਐਂਡ ਡਿਵੈਲਮੈਂਟ ਸੈਲ ਅਤੇ ਮੁਖੀ ਬਾਇਓਟੈਕਨਾਲੋਜੀ ਵਿਭਾਗ ਨੇ ਵਿਦਿਆਰਥਣ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਪਿਛਲੇ ਪੰਜ ਸਾਲਾਂ ਵਿੱਚ ਸਾਡਾ ਵਿਭਾਗ ਹਰਬਲ ਬਾਇਓਟੈਕਨਾਲੋਜੀ ਵਰਗੇ ਕਈ ਖੇਤਰਾਂ ਵਿੱਚ ਖੋਜ ਕਰ ਰਿਹਾ ਹੈ। ਇਸ ਤੋਂ ਇਲਾਵਾ, ਜਲੰਧਰ ਭਰ ਦੇ ਬਹੁਤ ਸਾਰੇ ਵਿਦਿਆਰਥੀਆਂ ਨੂੰ ਕੋਵਿਡ-19 ਅਤੇ ਫੰਗਲ ਇਨਫੈਕਸ਼ਨ ਵਰਗੀਆਂ ਸਮਾਜ-ਮੁਖੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਾਲਜ ਵਿਖੇ ਪੋਸਟ ਗ੍ਰੈਜੂਏਟ ਬਾਇਓਟੈਕਨਾਲੋਜੀ ਵਿਭਾਗ ਦੀ ਸਥਾਪਨਾ 2001 ਤੋਂ ਹੋਈ ਸੀ। ਨਾਮਵਰ ਫੈਕਲਟੀ ਅਤੇ ਵਿਆਪਕ ਆਧੁਨਿਕ ਬੁਨਿਆਦੀ ਢਾਂਚੇ ਦੇ ਆਧਾਰ ‘ਤੇ ਪੰਜਾਬ ਦਾ ਇੱਕੋ ਇੱਕ ਕਾਲਜ ਹੈ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਧੀਨ ਬਾਇਓਟੈਕਨਾਲੋਜੀ ਵਿੱਚ ਐਮ.ਐਸ.ਸੀ. ਬਾਇਓਟੈਕਨੋਲੋਜੀ ਦੀ ਡਿਗਰੀ ਪ੍ਰਦਾਨ ਕਰ ਰਿਹਾ ਹੈ।