
ਜਲੰਧਰ 5 ਜੁਲਾਈ : Manvir Singh Walia
( ਐMਮ ) ਜ਼ਿਲ੍ਹਾ ਜਲੰਧਰ ਕਪੂਰਥਲਾ ਕਮੇਟੀ ਦੀ ਮੀਟਿੰਗ ਪਾਰਟੀ ਦੇ ਜਲੰਧਰ ਦਫਤਰ ਵਿਖੇ ਹੋਈ । ਇਹ ਮੀਟਿੰਗ ਕਾਮਰੇਡ ਨਰਿੰਦਰ ਜਮਸ਼ੇਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ , ਸੂਬਾ ਸਕੱਤਰੇਤ ਮੈਂਬਰ ਕਾਮਰੇਡ ਸੁਖਪ੍ਰੀਤ ਸਿੰਘ ਜੌਹਲ ਅਤੇ ਸੂਬਾ ਕਮੇਟੀ ਮੈਂਬਰ ਮਾਸਟਰ ਪੁਰਸ਼ੋਤਮ ਲਾਲ ਬਿਲਗਾ ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਜ਼ਿਲਾ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਸਾਥੀ ਵਰੁਣ ਕਲੇਰ ਨੂੰ ਵੋਟ ਪਾਉਣ ਦੇ ਨਾਲ ਨਾਲ ਹਰ ਤਰ੍ਹਾਂ ਦਾ ਸਮਰਥਨ ਦਿੱਤਾ ਜਾਵੇਗਾ । ਕਾਮਰੇਡ ਸੁਖਪ੍ਰੀਤ ਸਿੰਘ ਜੌਹਲ ਜ਼ਿਲਾ ਸਕੱਤਰ ਸੀਪੀਆਈ ( ਐਮ ) ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਸਾਡੀ ਪਾਰਟੀ ਦੇ ਸਾਥੀ ਹਲਕੇ ਅੰਦਰ ਚੋਣ ਮੁਹਿੰਮ ਚਲਾ ਕੇ ਸਾਥੀ ਕਲੇਰ ਦੇ ਲਈ ਵੋਟਾਂ ਦੀ ਮੰਗ ਕਰਨਗੇ । ਇਨ੍ਹਾਂ ਦਾ ਚੋਣ ਨਿਸ਼ਾਨ ਕਲਮਦਾਨ ਈਵੀਐਮ ਦੀ ਮਸ਼ੀਨ ਤੇ ਲੜੀ ਨੰਬਰ 14 ਤੇ ਹੈ ।
More Stories
jjjjjjjjjjjjjjjjjjjjj
फाजिल्का एरिया के तहत ढीले तारों संबंधी कोई भी शिकायत लंबित नहीं: हरभजन सिंह ई. टी. ओ.
अपनी मन कौर को “जस्मीन नंदा के किरदार में देखने के लिए तैयार हो जाए नए शो “काशनी” में हर सोमवार से शनिवार रात 9 वजे 31 मार्च से ज़ी पंजाबी पर!