Skip to content
ਕਿਹਾ, ਅਜਾਦੀ ਤੋਂ ਪਹਿਲਾਂ ਅਤੇ ਬਾਅਦ ਦੇ ਸਮੇਂ ਦੇਸ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਅਤੇ ਲਾਮਿਸਾਲ ਕੁਰਬਾਨੀਆਂ ਦੇ ਮਹੱਤਵਪੂਰਨ ਯੋਗਦਾਨ ਸਦਕਾ ਪੰਜਾਬ ਵਿਸੇਸ ਸਨਮਾਨ ਦਾ ਹੱਕਦਾਰ
ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਵਿੱਤ ਕਮਿਸਨ ਤੋਂ 1,32,247 ਕਰੋੜ ਰੁਪਏ ਦੇ ਫੰਡਾਂ ਦੀ ਮੰਗ
ਕਿਸਾਨਾਂ ਨੂੰ ਮੌਜੂਦਾ ਸੰਕਟ ਵਿੱਚੋਂ ਕੱਢਣ ਲਈ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਦੀ ਕੀਤੀ ਵਕਾਲਤ
ਚੰਡੀਗੜ੍ਹ-Manvir Singh Walia
ਵਿੱਤੀ ਸੂਝ-ਬੂਝ ਅਤੇ ਤੱਥਾਂ ‘ਤੇ ਅਧਾਰਤ ਮਜਬੂਤ ਕੇਸ ਪੇਸ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦੌਰੇ ‘ਤੇ ਆਈ 16ਵੇਂ ਵਿੱਤ ਕਮਿਸਨ ਦੀ ਟੀਮ ਤੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਿਸੇਸ ਪੈਕੇਜ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਕਮਿਸਨ ਦੇ ਚੇਅਰਮੈਨ ਡਾ: ਅਰਵਿੰਦ ਪਨਗੜੀਆ, ਮੈਂਬਰ ਅਜੈ ਨਰਾਇਣ ਝਾਅ, ਐਨੀ ਜਾਰਜ ਮੈਥਿਊ, ਡਾ: ਮਨੋਜ ਪਾਂਡਾ ਅਤੇ ਡਾ: ਸੌਮਿਆਕਾਂਤੀ ਘੋਸ ਤੋਂ ਇਲਾਵਾ ਕਮਿਸਨ ਦੇ ਸਕੱਤਰ ਰਿਤਵਿਕ ਪਾਂਡੇ ਦਾ ਨਿੱਘਾ ਸਵਾਗਤ ਕੀਤਾ ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਦੇਸ ਨੂੰ ਅਨਾਜ ਪੱਖੋਂ ਆਤਮਨਿਰਭਰ ਬਣਾਉਣ ਵਿਚ ਪੰਜਾਬ ਦੇ ਵਡਮੁੱਲੇ ਯੋਗਦਾਨ ਸਦਕਾ ਪੈਦਾਵਾਰ, ਪ੍ਰਾਪਤੀ ਅਤੇ ਆਜਾਦੀ ਦੀ ਰੱਖਿਆ ਲਈ ਸੂਬੇ ਨੂੰ ਵਿਸੇਸ ਆਰਥਿਕ ਪੈਕੇਜ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਹੀ ਦੁਨੀਆ ਭਰ ਦੇ ਹਰ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ ਅਤੇ ਇਹ ਪੈਕੇਜ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਹੁਲਾਰਾ ਦੇਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਵਿੱਤ ਕਮਿਸਨ ਸੂਬਾ ਸਰਕਾਰ ਦੀਆਂ ਹੱਕੀ ਮੰਗਾਂ ਵੱਲ ਹਮਦਰਦੀ ਨਾਲ ਵਿਚਾਰ ਕਰੇਗਾ ਅਤੇ ਪੰਜਾਬ ਨੂੰ ਖੁੱਲ੍ਹੇ ਦਿਲ ਨਾਲ ਫੰਡ ਅਲਾਟ ਕਰੇਗਾ।
ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਵਿੱਤ ਕਮਿਸਨ ਤੋਂ 1,32,247 ਕਰੋੜ ਰੁਪਏ ਦੇ ਫੰਡ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਫੰਡਾਂ ਵਿੱਚ 75,000 ਕਰੋੜ ਰੁਪਏ ਦੇ ਵਿਕਾਸ ਫੰਡ, ਖੇਤੀਬਾੜੀ ਅਤੇ ਫਸਲੀ ਵਿਭਿੰਨਤਾ ਲਈ 17,950 ਕਰੋੜ ਰੁਪਏ, ਪਰਾਲੀ ਸਾੜਨ ਦੀ ਰੋਕਥਾਮ ਅਤੇ ਬਦਲਵੇਂ ਪ੍ਰਬੰਧਾਂ ਲਈ 5025 ਕਰੋੜ ਰੁਪਏ, ਨਾਰਕੋ-ਅੱਤਵਾਦ ਅਤੇ ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ 8846 ਕਰੋੜ ਰੁਪਏ ਤੋਂ ਇਲਾਵਾ ਉਦਯੋਗ ਨੂੰ ਸੁਰਜੀਤ ਕਰਨ ਲਈ 6000 ਕਰੋੜ ਰੁਪਏ ਸਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 9426 ਕਰੋੜ ਰੁਪਏ ਦੇ ਫੰਡ ਸਹਿਰੀ ਸਥਾਨਕ ਇਕਾਈਆਂ ਲਈ ਅਤੇ 10,000 ਕਰੋੜ ਰੁਪਏ ਦੇ ਫੰਡ ਪੇਂਡੂ ਸਥਾਨਕ ਇਕਾਈਆਂ ਲਈ ਦੇਣ ਦੀ ਵੀ ਮੰਗ ਕੀਤੀ ਹੈ।
ਮੁੱਖ ਮੰਤਰੀ ਨੇ ਕਮਿਸਨ ਦਾ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਸਹੀਦਾਂ ਦੀ ਪਾਵਨ ਧਰਤੀ ‘ਤੇ ਉੱਤੇ ਪਹੁੰਚਣ ਲਈ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ ਦੇ ਅੰਨ ਭੰਡਾਰ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਮਿਸਾਲੀ ਯੋਗਦਾਨ ਪਾਇਆ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ ਦੀ ਖੜਗਭੁਜਾ ਹੋਣ ਦੇ ਨਾਤੇ ਸੂਬੇ ਨੇ ਦੇਸ ਦੇ ਆਜਾਦੀ ਅੰਦੋਲਨ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ ਅਤੇ ਹੁਣ ਆਜਾਦੀ ਤੋਂ ਬਾਅਦ ਵੀ ਦੇਸ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਟ ਕੇ ਪਹਿਰਾ ਦੇ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਵਿੱਚ ਕੁਸਲ, ਪਾਰਦਰਸੀ ਸਾਸਨ ਅਤੇ ਮਜਬੂਤ ਆਰਥਿਕ ਵਿਕਾਸ ਲਿਆਉਣ ਦੇ ਉਦੇਸ ਨਾਲ ਡੂੰਘੇ ਸੁਧਾਰਾਂ ਦੇ ਸਫਰ ਦੀ ਸੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਬਹੁਤ ਸਾਰੇ ਲੋਕ-ਪੱਖੀ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਬਿਹਤਰ ਸਥਿਰਤਾ ਅਤੇ ਸਵੈ-ਨਿਰਭਰਤਾ ਲਈ ਸਰੋਤਾਂ ਨੂੰ ਜੁਟਾਉਣ ਲਈ ਪੰਜਾਬ ਆਪਣੀ ਪੂਰੀ ਵਾਹ ਲਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਰਫ ਪਿਛਲੇ ਦੋ ਸਾਲਾਂ ਵਿੱਚ ਸੂਬੇ ਨੇ ਆਪਣੇ ਟੈਕਸ ਮਾਲੀਏ ਦੇ ਪ੍ਰਮੁੱਖ ਵਰਗਾਂ ਵਿੱਚ ਰਾਸਟਰੀ ਵਿਕਾਸ ਦਰ ਨੂੰ ਪਛਾੜਦੇ ਹੋਏ ਪ੍ਰਭਾਵਸਾਲੀ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਮਾਲੀਆ 33 ਫੀਸਦੀ ਵਧਿਆ ਹੈ ਅਤੇ ਇਕੱਲੇ ਆਬਕਾਰੀ ਵਿੱਚ 50 ਫੀਸਦੀ ਤੋਂ ਵੱਧ ਦਾ ਇਜਾਫਾ ਹੋਇਆ ਹੈ। ਇਹ ਮਜਬੂਤ ਪ੍ਰਸਾਸਨ ਅਤੇ ਇਮਾਨਦਾਰ ਸਾਸਨ ਨਾਲ ਸੰਭਵ ਹੋਇਆ ਹੈ ਜੋ ਕਿ ਸੂਬਾ ਸਰਕਾਰ ਨੇ ਪਹਿਲੇ ਦਿਨ ਤੋਂ ਪ੍ਰਦਾਨ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਖ-ਵੱਖ ਖਰਚਿਆਂ ਦੀ ਵੀ ਸਮੀਖਿਆ ਕਰ ਰਹੀ ਹੈ ਅਤੇ ਗੈਰ-ਉਤਪਾਦਕ ਖਰਚਿਆਂ ਨੂੰ ਤਰਕਸੰਗਤ ਬਣਾਉਣ ‘ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੌਰ ਊਰਜਾ ਰਾਹੀਂ ਅਸੀਂ ਲੰਬੇ ਸਮੇਂ ਲਈ ਬਿਜਲੀ ਸਬਸਿਡੀ ਨੂੰ ਤਰਕਸੰਗਤ ਬਣਾਉਣ ਅਤੇ ਸਾਡੇ ਬਿਜਲੀ ਢਾਂਚੇ ਦੀ ਭਰੋਸੇਯੋਗਤਾ ਨੂੰ ਬਿਹਤਰ ਬਣਾਉਣ ਦਾ ਇਰਾਦਾ ਰੱਖਦੇ ਹਾਂ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਸਮੱਸਿਆਵਾਂ ਨਵੀਆਂ ਨਹੀਂ ਹਨ ਅਤੇ ਇਹ ਸਾਨੂੰ ਵਿਰਸੇ ਵਿੱਚ ਮਿਲੀਆਂ ਹਨ। ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਸਮੱਸਿਆਵਾਂ ਚੋਣਾਂ ਦੇ ਦਿਨਾਂ ਤੋਂ ਠੀਕ ਪਹਿਲਾਂ ਪਿਛਲੀਆਂ ਸਰਕਾਰਾਂ ਦੇ ਗਲਤ ਸਿਆਸੀ ਫੈਸਲਿਆਂ ਕਾਰਨ ਪੈਦਾ ਹੋਈਆਂ ਹਨ। ਭਾਵੇਂ ਮਾਰਚ, 2017 ਵਿੱਚ ਲਿਆ ਗਿਆ ਸੀ.ਸੀ.ਐਲ. ਦਾ 30,584 ਕਰੋੜ ਰੁਪਏ ਦਾ ਕਰਜਾ ਹੋਵੇ ਜਾਂ 2021 ਦੀਆਂ ਚੋਣਾਂ ਤੋਂ ਠੀਕ ਪਹਿਲਾਂ ਦਿੱਤੀਆਂ ਗਈਆਂ ਵੱਡੀਆਂ-ਵੱਡੀਆਂ ਗੈਰ-ਨਿਸਾਨਾਬੱਧ ਸਬਸਿਡੀਆਂ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਦਮਾਂ ਦੇ ਮਾੜੇ ਨਤੀਜੇ ਅੱਜ ਵੀ ਮਹਿਸੂਸ ਕੀਤੇ ਜਾ ਰਹੇ ਹਨ ਕਿਉਂਕਿ ਅਸੀਂ ਵਿਰਸੇ ਵਿੱਚ ਮਿਲੀਆਂ ਇਨ੍ਹਾਂ ਚੁਣੌਤੀਆਂ ਦੇ ਵਿਚਕਾਰ ਵਿੱਤੀ ਮਜਬੂਤੀ ਹਾਸਲ ਕਰਨ ਦੀ ਕੋਸ਼ਿਸ ਕਰ ਰਹੇ ਹਾਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ‘ਰੰਗਲਾ ਪੰਜਾਬ‘ ਸਿਰਜਣ ਲਈ ਠੋਸ ਉਪਰਾਲੇ ਕਰ ਰਹੀ ਹੈ ਜਿਸ ਲਈ ਸੂਬੇ ਦੇ ਲੋਕਾਂ ਦਾ ਸਹਿਯੋਗ ਜਰੂਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿਰਸੇ ਵਿੱਚ ਮਿਲੀਆਂ ਸਮੱਸਿਆਵਾਂ ਤੋਂ ਇਲਾਵਾ ਸੂਬੇ ਨੂੰ ਕਈ ਅਜਿਹੀਆਂ ਵਿਲੱਖਣ ਚੁਣੌਤੀਆਂ ਦਰਪੇਸ ਹਨ, ਜਿਨ੍ਹਾਂ ਦਾ ਇਸ ਵੇਲੇ ਕੋਈ ਹੋਰ ਸੂਬੇ ਸਾਹਮਣਾ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਤੇ ਨਾਰਕੋ-ਅੱਤਵਾਦ ਅਤੇ ਸਰਹੱਦ ਪਾਰ ਦੀਆਂ ਗਤੀਵਿਧੀਆਂ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਦੀ ਭਰਤੀ ਕੀਤੀ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ 500 ਕਿਲੋਮੀਟਰ ਤੋਂ ਵੱਧ ਅੰਤਰਰਾਸਟਰੀ ਸਰਹੱਦ ‘ਤੇ ਤੈਨਾਤੀ ਰਾਹੀਂ ਦੇਸ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੀ ਹੈ।
ਮੁੱਖ ਮੰਤਰੀ ਨੇ ਵਿੱਤ ਕਮਿਸਨ ਨੂੰ ਸੂਬੇ ਦੀ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ ਵੱਡੇ ਪੱਧਰ ‘ਤੇ ਫੰਡ ਅਲਾਟ ਕਰਨ ਦੀ ਅਪੀਲ ਕੀਤੀ ਤਾਂ ਜੋ ਕੌਮੀ ਫਰਜ ਨੂੰ ਕੁਸਲਤਾ ਨਾਲ ਨਿਭਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਕਾਇਮ ਕਰਨ ਦੀ ਪਹਿਲਕਦਮੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੇ ਫਰਵਰੀ 2024 ਵਿੱਚ ਆਪਣੀ ਸੁਰੂਆਤ ਤੋਂ ਬਾਅਦ ਇਕ ਹਜਾਰ ਤੋਂ ਵੱਧ ਕੀਮਤੀ ਜਾਨਾਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਉਪਜਾਊ ਮਿੱਟੀ ਅਤੇ ਪਾਣੀ ਵਰਗੇ ਬਹੁਮੁੱਲੇ ਕੁਦਰਤੀ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਕਰ ਕੇ ਦੇਸ ਲਈ ਅਨਾਜ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਗੱਲ ਕਰੀਏ ਤਾਂ ਸੂਬੇ ਦੇ ਲਗਪਗ ਸਾਰੇ ਬਲਾਕ ਬਲੈਕ ਜੋਨ ਵਿੱਚ ਚਲੇ ਗਏ ਹਨ, ਜਿਸ ਕਾਰਨ ਸੂਬੇ ਦਾ ਪਾਣੀ ਤੇਜੀ ਨਾਲ ਖਤਮ ਹੋ ਰਿਹਾ ਹੈ। ਤੇਜੀ ਨਾਲ ਘਟ ਰਹੇ ਪਾਣੀ ਦੇ ਪੱਧਰ ਤੋਂ ਬਾਅਦ ਪੈਦਾ ਹੋ ਰਹੀ ਸਥਿਤੀ ਉੱਤੇ ਡੂੰਘੀ ਚਿੰਤਾ ਜਾਹਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਦੁਬਈ ਅਤੇ ਹੋਰ ਖਾੜੀ ਦੇਸਾਂ ਵਿੱਚ ਤੇਲ ਕੱਢਣ ਲਈ ਵਰਤੀਆਂ ਜਾਂਦੀਆਂ ਉੱਚ ਸਕਤੀ ਵਾਲੀਆਂ ਮੋਟਰਾਂ ਦੀ ਪੰਜਾਬ ਵਿੱਚ ਪਾਣੀ ਕੱਢਣ ਲਈ ਵਰਤੋਂ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਪਾਣੀ ਬਚਾਉਣ ਦਾ ਇੱਕੋ-ਇੱਕ ਰਸਤਾ ਫਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਨੇ ਹਾਲ ਹੀ ਵਿੱਚ ਸੂਬਾ ਸਰਕਾਰ ਵੱਲੋਂ ਖੇਤੀ ਵਿਭਿੰਨਤਾ ਨੂੰ ਉਤਸਾਹਿਤ ਕਰਨ ਲਈ 17,500 ਰੁਪਏ ਪ੍ਰਤੀ ਹੈਕਟੇਅਰ ਰਿਆਇਤ ਦੀ ਤਜਵੀਜ ਨੂੰ ਪ੍ਰਵਾਨ ਕੀਤਾ ਹੈ। ਇਹ ਫਸਲੀ ਚੱਕਰ ਨੂੰ ਤੋੜਨ ਵਿੱਚ ਅਹਿਮ ਕਦਮ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਦੇਸ ਵਿੱਚ ਹਰੀ ਕ੍ਰਾਂਤੀ ਦੀ ਅਗਵਾਈ ਕੀਤੀ ਅਤੇ ਹੁਣ ਇਸ ਯੂਨੀਵਰਸਿਟੀ ਦੀ ਅਗਵਾਈ ਵਿਸਵ ਪ੍ਰਸਿੱਧ ਟਿਸੂ ਕਲਚਰ ਮਾਹਿਰ ਕਰ ਰਹੇ ਹਨ, ਜੋ ਫਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਨ ਵਿੱਚ ਵੱਡੀ ਭੂਮਿਕਾ ਨਿਭਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਸਰਕਾਰ ਨਹਿਰੀ ਪਾਣੀ ਦੀ ਵਰਤੋਂ ਨੂੰ ਉਤਸਾਹਿਤ ਕਰਨ ਨੂੰ ਯਕੀਨੀ ਬਣਾ ਰਹੀ ਹੈ ਅਤੇ ਪਹਿਲਾਂ 30 ਫੀਸਦੀ ਦੇ ਮੁਕਾਬਲੇ ਪੰਜਾਬ ਹੁਣ ਸਿੰਜਾਈ ਲਈ 70 ਫੀਸਦੀ ਨਹਿਰੀ ਪਾਣੀ ਵਰਤ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਇਕ ਪਾਸੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ ਅਤੇ ਦੂਜੇ ਪਾਸੇ ਬਿਜਲੀ ਦੀ ਬਚੇਗੀ, ਜਿਸ ਨਾਲ ਸਰਕਾਰੀ ਖਜਾਨੇ ਤੋਂ ਬੋਝ ਘਟੇਗਾ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਵਰਗੀਆਂ ਵੱਡੀਆਂ ਸਨਅਤੀ ਕੰਪਨੀਆਂ ਸੂਬਾ ਸਰਕਾਰ ਦੀਆਂ ਨਿਵੇਸ ਹਿਤੈਸੀ ਨੀਤੀਆਂ ਕਾਰਨ ਪੰਜਾਬ ਵਿੱਚ ਨਿਵੇਸ ਕਰਨ ਲਈ ਤਿਆਰ ਹਨ। ਭਗਵੰਤ ਸਿੰਘ ਮਾਨ ਨੇ ਅਫਸੋਸ ਜਾਹਰ ਕੀਤਾ ਕਿ ਗੁਆਂਢੀ ਸੂਬਿਆਂ ਵਿੱਚ ਟੈਕਸ ਰਿਆਇਤਾਂ ਕਾਰਨ ਪੰਜਾਬ ਦੇ ਸਨਅਤੀ ਵਿਕਾਸ ਵਿੱਚ ਰੁਕਾਵਟ ਆ ਰਹੀ ਹੈ, ਇਸ ਕਾਰਨ ਉਦਯੋਗਿਕ ਇਕਾਈਆਂ ਇਨ੍ਹਾਂ ਸੂਬਿਆਂ ਵਿੱਚ ਤਬਦੀਲ ਹੋ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਬਹੁਤ ਸਾਰੇ ਲੀਕ ਤੋਂ ਹਟਵੇਂ ਵਿਚਾਰ ਪੇਸ ਕੀਤੇ ਹਨ, ਜਿਨ੍ਹਾਂ ਵਿੱਚ ਵੱਖ-ਵੱਖ ਰੰਗਾਂ ਵਾਲੇ ਸਟੈਂਪ ਪੇਪਰ ਸਾਮਲ ਹਨ, ਜੋ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸੁਰੂਆਤ ਕਰਨ ਵੱਲ ਵੱਡੀ ਪੁਲਾਂਘ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਹੈ, ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਲੋੜੀਂਦਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਸ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ, ਜਿਸ ਦਾ ਉਦੇਸ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਵਾਸਤੇ ਮਾਹੌਲ ਸੁਖਾਵਾਂ ਬਣਾਉਣਾ ਹੈ।
ਮੁੱਖ ਮੰਤਰੀ ਨੇ ਵਿੱਤ ਕਮਿਸਨ ਨੂੰ ਪੰਜਾਬ ਨੂੰ ਦਰਪੇਸ ਵਿਲੱਖਣ ਚੁਣੌਤੀਆਂ ਨੂੰ ਪਛਾਣਨ ਅਤੇ ਸੂਬੇ ਨੂੰ ਇਨ੍ਹਾਂ ਅੜਿੱਕਿਆਂ ਨੂੰ ਪਾਰ ਕਰਨ ਦੇ ਯੋਗ ਬਣਾਉਣ ਲਈ ਲੋੜੀਂਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਮਿਸਨ ਦੀ ਮਦਦ ਸਾਡੇ ਸੂਬੇ ਦੇ ਵਿੱਤ ਵਿੱਚ ਮਹੱਤਵਪੂਰਨ ਸੁਧਾਰ ਕਰਨ ਅਤੇ ਸਾਰਿਆਂ ਲਈ ਟਿਕਾਊ ਵਿਕਾਸ ਤੇ ਖੁਸਹਾਲੀ ਵੱਲ ਆਪਣੀ ਯਾਤਰਾ ਜਾਰੀ ਰੱਖਣ ਲਈ ਬਹੁਤ ਜਰੂਰੀ ਹੈ। ਭਗਵੰਤ ਸਿੰਘ ਮਾਨ ਨੇ ਜੋਰ ਦੇ ਕੇ ਕਿਹਾ ਕਿ ਹਾਲਾਤ ਭਾਵੇਂ ਜਿਵੇਂ ਦੇ ਵੀ ਹੋਣ ਪੰਜਾਬ ਹਮੇਸਾ ਡਟ ਕੇ ਖੜ੍ਹਦਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮੁਸੀਬਤਾਂ ਦਾ ਸਾਹਮਣਾ ਕਰਦਿਆਂ ਪੰਜਾਬ ਹਮੇਸਾ ਪਹਿਲਾਂ ਨਾਲੋਂ ਮਜਬੂਤ ਹੋ ਕੇ ਉੱਭਰਿਆ ਹੈ ਅਤੇ ਅਸੀਂ ਇਸ ਸਾਨਦਾਰ ਪਰੰਪਰਾ ਨੂੰ ਜਾਰੀ ਰੱਖਾਂਗੇ। ਉਨ੍ਹਾਂ ਕਿਹਾ ਕਿ ਕਮਿਸਨ ਦੇ ਸਹਿਯੋਗ ਅਤੇ ਮਾਰਗ ਦਰਸਨ ਨਾਲ ਸੂਬਾ ਸਰਕਾਰ ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜਬੂਤ ਅਤੇ ਸਮਰੱਥ ਬਣਾਏਗੀ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਸਾਨ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
———–
More Stories
तहसीलदार के नाम पर 11,000 रुपए रिश्वत लेते वसीका नवीस रंगे हाथ गिरफ्तार
ਬੇਮਿਸਾਲ ਸੇਵਾਵਾਂ ਦੇਣ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਪੰਜਾਬ ਸਰਕਾਰ: ਹਰਪਾਲ ਸਿੰਘ ਚੀਮਾ
मुख्यमंत्री ने वर्ष 2025 के लिए पंजाब सरकार की डायरी और कैलेंडर जारी किए