Skip to content
ਚੰਡੀਗੜ੍ਹ, 3 ਅਗਸਤ:Prime Punjab
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਵਿਖੇ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਅੱਜ ਆਸਟਰੇਲੀਆ ਖ਼ਿਲਾਫ ਇਤਿਹਾਸਕ ਜਿੱਤ ਦਰਜ ਕਰਨ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।
ਅਪਣੇ ਸੰਦੇਸ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਨੇ 52 ਸਾਲਾਂ ਦੇ ਵਕਫੇ ਤੋਂ ਬਾਅਦ ਆਸਟਰੇਲੀਆਈ ਟੀਮ ਨੂੰ ਹਰਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸਟੀ ਵਾਲੀ ਗੱਲ ਹੈ ਕਿ ਭਾਰਤ ਨੇ ਆਸਟਰੇਲੀਆ ਨੂੰ 3-2 ਨਾਲ ਪਛਾੜਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਪਤਾਨ ਹਰਮਨਪ੍ਰੀਤ ਸਿੰਘ ਨੇ ਇਸ ਅਹਿਮ ਮੈਚ ਵਿੱਚ ਦੋ ਗੋਲ ਕਰਕੇ ਟੀਮ ਲਈ ਜਿੱਤ ਯਕੀਨੀ ਬਣਾਈ ਹੈ।
ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਇਤਿਹਾਸਕ ਜਿੱਤ ਦੇਸ ਵਿੱਚ ਕੌਮੀ ਖੇਡ ਦੀ ਪੁਰਾਤਨ ਸਾਨ ਨੂੰ ਬਹਾਲ ਕਰਨ ਲਈ ਰਾਹ ਪੱਧਰਾ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਟੀਮ ਨੇ ਆਸਟ੍ਰੇਲੀਆ ਖਿਲਾਫ ਇਸ ਸਾਨਦਾਰ ਜਿੱਤ ਨਾਲ ਪੂਰੇ ਦੇਸ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਭਾਰਤੀ ਟੀਮ ਨੂੰ ਨਾਕ ਆਊਟ ਮੈਚਾਂ ਲਈ ਸੁੱਭ ਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਭਾਰਤੀ ਟੀਮ ਦੇਸ ਲਈ ਤਮਗਾ ਜਰੂਰ ਜਿੱਤੇਗੀ।
———–
More Stories
ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ
1500 रुपए की रिश्वत लेने के आरोप में गलाडा क्लर्क विजिलेंस ब्यूरो द्वारा काबू
50,000 रुपए रिश्वत लेने के आरोप में सहायक टाउन प्लानर और आर्किटेक्ट विजिलेंस ब्यूरो द्वारा काबू