Skip to content
* ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪਛਾੜ ਕੇ ਕੇਂਦਰ ਸਰਕਾਰ ਦੇ ਇੰਡੈਕਸ ‘ਚ ਪੰਜਾਬ ਬਣਿਆ ਨੰਬਰ-1
* ਵੱਕਾਰੀ ਪ੍ਰਾਪਤੀ ਪੰਜਾਬ ਸਰਕਾਰ ਦੀ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵੀ ਢੰਗ ਨਾਲ ਹੱਲ ਕਰਨ ਦੀ ਵਚਨਬੱਧਤਾ ਦਾ ਸਬੂਤ: ਅਮਨ ਅਰੋੜਾ
ਚੰਡੀਗੜ੍ਹ, 6 ਅਗਸਤ:Manvir Singh Walia
ਇਸ ਵਿਸ਼ੇਸ਼ ਪ੍ਰਾਪਤੀ ਬਾਰੇ ਦੱਸਦਿਆਂ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਇਹ ਦਰਜਾਬੰਦੀ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂ.ਟੀ.) ਦਰਮਿਆਨ ਤੁਲਨਾ ਤਮਕ ਮੁਲਾਂਕਣ ਲਈ ਭਾਰਤ ਸਰਕਾਰ ਵੱਲੋਂ ਵਿਕਸਤ ਕੀਤੇ ਸ਼ਿਕਾਇਤ ਨਿਵਾਰਣ ਇੰਡੈਕਸ ਦੇ ਆਧਾਰ ‘ਤੇ ਕੀਤੀ ਗਈ ਹੈ। ਇਸ ਇੰਡੈਕਸ ਵਿੱਚ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਚੋਣ ਦੋ ਮੁੱਖ ਪਹਿਲੂਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਅਤੇ ਨਿਪਟਾਰੇ ਦੀ ਗੁਣਵੱਤਾ ਦੇ ਆਧਾਰ ‘ਤੇ ਕੀਤੀ ਗਈ ਹੈ ਅਤੇ ਇੰਡੈਕਸ ਲਈ 1 ਜਨਵਰੀ, 2024 ਤੋਂ 30 ਜੂਨ, 2024 ਤੱਕ ਦੀ ਮਿਆਦ ਦਾ ਡਾਟਾ ਵਰਤਿਆ ਗਿਆ ਹੈ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਪਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਗਰਿਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਇੰਡੈਕਸ ਲਈ ਸਖ਼ਤ ਮਾਪਦੰਡ ਤਿਆਰ ਕੀਤੇ ਗਏ ਸਨ ਜਿਸ ਵਿੱਚ 30 ਦਿਨਾਂ ਦੇ ਅੰਦਰ ਸ਼ਿਕਾਇਤਾਂ ਦੇ ਨਿਪਟਾਰੇ ਦੀ ਫ਼ੀਸਦ, ਸ਼ਿਕਾਇਤਾਂ ਦੇ ਹੱਲ ਦੀ ਫ਼ੀਸਦ ਅਤੇ ਨਾਗਰਿਕ ਫੀਡਬੈਕ ਸ਼ਾਮਲ ਹਨ। ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ ਪ੍ਰਾਪਤ 20,000 ਤੋਂ ਵੱਧ ਸ਼ਿਕਾਇਤਾਂ ਵਿੱਚੋਂ 62.27% ਸਕੋਰ ਨਾਲ ਪੰਜਾਬ ਨੇ ਸਿਖਰਲਾ ਸਥਾਨ ਮੱਲਿਆ ਹੈ।
ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਨਾਗਰਿਕਾਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸਮਰਪਿਤ ਭਾਵਨਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸ਼ਿਕਾਇਤਾਂ ਦੇ ਨਿਪਟਾਰੇ ਦੀ ਸਖ਼ਤ ਨਿਗਰਾਨੀ ਨੂੰ ਉੱਚ ਪੱਧਰ ‘ਤੇ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਨਾਗਰਿਕ ਸਰਕਾਰ ਦੇ ਪੋਰਟਲ https://connect.punjab.gov.in ਰਾਹੀਂ ਜਾਂ ਟੋਲ-ਫ੍ਰੀ ਨੰਬਰ 1100 ‘ਤੇ ਕਾਲ ਕਰਕੇ ਜਾਂ ਕਿਸੇ ਵੀ ਸੇਵਾ ਕੇਂਦਰ ‘ਤੇ ਪਹੁੰਚ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
————
ਕੈਪਸ਼ਨ: ਭਾਰਤ ਸਰਕਾਰ ਦੀ ਸ਼ਿਕਾਇਤ ਨਿਵਾਰਣ ਇੰਡੈਕਸ ਵਿੱਚ ਪੰਜਾਬ ਨੂੰ ਅੱਵਲ ਸਥਾਨ ਮਿਲਣ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ।
More Stories
तहसीलदार के नाम पर 11,000 रुपए रिश्वत लेते वसीका नवीस रंगे हाथ गिरफ्तार
ਬੇਮਿਸਾਲ ਸੇਵਾਵਾਂ ਦੇਣ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਪੰਜਾਬ ਸਰਕਾਰ: ਹਰਪਾਲ ਸਿੰਘ ਚੀਮਾ
मुख्यमंत्री ने वर्ष 2025 के लिए पंजाब सरकार की डायरी और कैलेंडर जारी किए