Skip to content
ਚੰਡੀਗੜ੍ਹ, 19 ਅਗਸਤ, : Prime Punjab
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਮੁਕੱਦਮਿਆਂ ਵਿੱਚ 15 ਮੁਲਾਜ਼ਮਾਂ ਅਤੇ 5 ਹੋਰ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਮੁਲਾਜ਼ਮਾਂ ਅਤੇ ਹੋਰਨਾਂ ਦਰਮਿਆਨ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਆਪਣੀ ਪੂਰੀ ਵਾਹ ਲਾਈ।
ਉਨ੍ਹਾਂ ਦੱਸਿਆ ਕਿ ਬਿਊਰੋ ਵੱਲੋਂ ਪਿਛਲੇ ਮਹੀਨੇ ਦੌਰਾਨ 8 ਵਿਜੀਲੈਂਸ ਕੇਸਾਂ ਸਬੰਧੀ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ ਚਲਾਨ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 7 ਕੇਸਾਂ ਵਿੱਚ ਵਿਜੀਲੈਂਸ ਜਾਂਚ ਵੀ ਦਰਜ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸੇ ਸਮੇਂ ਦੌਰਾਨ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਜਿੰਨਾਂ ਵਿੱਚ 13 ਮੁਲਾਜ਼ਮ ਤੇ 6 ਹੋਰ ਵਿਅਕਤੀ ਸ਼ਾਮਲ ਹਨ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਲੰਧਰ ਦੀ ਇੱਕ ਅਦਾਲਤ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਰਿਸ਼ਵਤਖੋਰੀ ਦੇ ਇੱਕ ਕੇਸ ਦਾ ਫ਼ੈਸਲਾ ਸੁਣਾਇਆ ਹੈ ਜਿਸ ਵਿੱਚ ਇੰਪਰੂਵਮੈਂਟ ਟਰੱਸਟ ਜਲੰਧਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸੰਦੀਪ ਮਿੱਤਰ ਨੂੰ ਦੋਸ਼ੀ ਕਰਾਰ ਦਿੰਦਿਆਂ 5 ਸਾਲ ਦੀ ਕੈਦ ਅਤੇ 20,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
More Stories
ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ।
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ।
14,000 ਰੁਪਏ ਰਿਸਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ।