jalanhar-Manvir Singh Walia
ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਪੋਸਟ ਗ੍ਰੈਜੂਏਟ ਇਤਿਹਾਸ ਵਿਭਾਗ ਦੀ ਅਗਵਾਈ ਅਧੀਨ ਚੱਲ ਰਹੇ ‘ਸੈਂਟਰ ਫਾਰ ਹਿਸਟੋਰੀਕਲ ਸਟੱਡੀਜ਼’ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਇੱਕ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਵਿੱਚ ਮੁੱਖ ਬੁਲਾਰੇ ਵਜੋਂ ਡਾ. ਮਨੂ ਸ਼ਰਮਾ, ਮੁਖੀ ਇਤਿਹਾਸ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੋਂ ਪਹੁੰਚੇ। ਇਸ ਸਮਾਗਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੁਆਰਾ ਮੁੱਖ ਬੁਲਾਰੇ ਨੂੰ ਜੀ ਆਇਆ ਕਹਿੰਦਿਆਂ ਹੋਇਆ ਹੋਈ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਕਾਲਜ ਵਿੱਚ ਚੱਲ ਰਹੀਆਂ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਲੈਕਚਰ ਵਿੱਚ ਮੁੱਖ ਬੁਲਾਰੇ ਡਾ. ਮਨੂ ਸ਼ਰਮਾ ਨੇ ਵਿਦਿਆਰਥੀਆਂ ਨੂੰ ਸਰਦਾਰ ਭਗਤ ਸਿੰਘ ਜੀ ਦੇ ਜੀਵਨ, ਉਹਨਾਂ ਦੀ ਵਿਚਾਰਧਾਰਾ ਨੂੰ ਅਜੋਕੇ ਸਮੇਂ ਨਾਲ ਜੋੜਦਿਆਂ ਦੱਸਿਆ ਕਿ ਭਗਤ ਸਿੰਘ ਨੂੰ ਜੇ ਸਮਝਣਾ ਹੈ ਤਾਂ ਉਹਨਾਂ ਦੀਆਂ ਲਿਖਤਾਂ ਅਤੇ ਉਹਨਾਂ ਦੀਆਂ ਪੜੀਆਂ ਹੋਈਆਂ ਪੁਸਤਕਾਂ ਨੂੰ ਸਮਝਣਾ ਜਰੂਰੀ ਹੈ। ਉਹਨਾਂ ਨੇ ਉਸ ਸਮੇਂ ਦੀਆਂ ਦੋ ਮਹਾਨ ਸ਼ਖਸੀਅਤਾਂ ਮਹਾਤਮਾ ਗਾਂਧੀ ਅਤੇ ਸਰਦਾਰ ਭਗਤ ਸਿੰਘ ਦੀਆਂ ਵਿਚਾਰਧਾਰਾਵਾਂ ਨੂੰ ਆਪਸੀ ਸੰਦਰਭ ਵਿੱਚ ਜੋੜਦਿਆਂ ਵਿਦਿਆਰਥੀਆਂ ਨੂੰ ਜਾਗ੍ਰਿਤ ਕਰਵਾਇਆ। ਇਸ ਸਮਾਗਤ ਦੇ ਅੰਤ ਵਿੱਚ ਇਤਿਹਾਸ ਵਿਭਾਗ ਦੇ ਮੁਖੀ ਡਾ. ਸੁਮਨ ਚੋਪੜਾ ਨੇ ਸਮਾਗਮ ਵਿੱਚ ਆਏ ਮੁੱਖ ਬੁਲਾਰੇ, ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਆਪਕ ਸਾਹਿਬਾਨਾਂ, ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਭਗਤ ਸਿੰਘ ਦੇ ਕ੍ਰਾਂਤੀਕਾਰੀ ਵਿਚਾਰਧਾਰਾ ਤੇ ਵਿਗਿਆਨਿਕ ਸੋਚ ਤੋਂ ਜੀਵਨ ਸੇਧ ਲੈ ਕੇ ਅਜੋਕੀ ਰਾਜਨੀਤੀ ਵਿੱਚ ਸੁਧਾਰ ਕਰਕੇ ਭਗਤ ਸਿੰਘ ਦੇ ਸੁਪਨਿਆਂ ਦੇ ਭਾਰਤ ਨੂੰ ਸਿਰਜਣ ਲਈ ਪ੍ਰੇਰਿਆ। ਇਸ ਮੌਕੇ ਪੰਜਾਬੀ ਵਿਭਾਗ ਦੇ ਪ੍ਰੋ. ਸੰਦੀਪ ਸਿੰਘ ਨੇ ਵਿਦਿਆਰਥੀਆਂ ਨਾਲ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਪੇਸ਼ ਕਰਦੀ ਆਪਣੀ ਰਚੀ ਹੋਈ ਕਵਿਤਾ ਵੀ ਸਾਂਝੀ ਕੀਤੀ। ਸਮਾਗਮ ਦਾ ਸੰਚਾਲਨ ਮੰਗਲਜੀਤ ਸਿੰਘ, ਐਮ.ਏ. ਹਿਸਟਰੀ ਸਮੈਸਟਰ ਤੀਜਾ ਦੇ ਵਿਦਿਆਰਥੀ ਦੁਆਰਾ ਬਾਖ਼ੂਬੀ ਨਿਭਾਇਆ ਗਿਆ। ਇਸ ਸਮਾਗਮ ਵਿੱਚ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ, ਰਜਿਸਟਰਾਰ ਪ੍ਰੋ. ਨਵਦੀਪ ਕੌਰ, ਪ੍ਰੋ. ਗਗਨਦੀਪ ਕੌਰ (ਮੁਖੀ ਜੌਲੋਜੀ ਵਿਭਾਗ) ਪ੍ਰੋ. ਹਰਜੀਤ ਸਿੰਘ (ਮੁਖੀ ਗਣਿਤ ਵਿਭਾਗ), ਡਾ. ਬਲਰਾਜ ਕੌਰ, ਪ੍ਰੋ. ਜਸਵਿੰਦਰ ਕੌਰ (ਮੁਖੀ ਇਨਵਾਇਰਮੈਂਟ ਸਟੱਡੀਜ), ਪ੍ਰੋ. ਸਤਪਾਲ ਸਿੰਘ, ਪ੍ਰੋ. ਅਨੂ ਕੁਮਾਰੀ (ਮੁਖੀ ਪੋਲੀਟੀਕਲ ਸਾਇੰਸ ਵਿਭਾਗ), ਪ੍ਰੋ. ਅਜੀਤਪਾਲ ਸਿੰਘ, ਡਾ. ਪੂਜਾ ਰਾਣਾ (ਮੁਖੀ ਭੂਗੋਲ ਵਿਭਾਗ) ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਸਮਾਗਮ ਨੂੰ ਸਫਲ ਬਣਾਉਣ ਲਈ ਇਤਿਹਾਸ ਵਿਭਾਗ ਦੇ ਅਧਿਆਪਕ ਸਾਹਿਬਾਨ ਡਾ. ਅਮਨਦੀਪ ਕੌਰ ਅਤੇ ਪ੍ਰੋ. ਸੰਦੀਪ ਕੌਰ ਨੇ ਆਪਣਾ ਯੋਗਦਾਨ ਪਾਇਆ।
7 Attachments
• Scanned by Gmail
More Stories
तहसीलदार के नाम पर 11,000 रुपए रिश्वत लेते वसीका नवीस रंगे हाथ गिरफ्तार
ਬੇਮਿਸਾਲ ਸੇਵਾਵਾਂ ਦੇਣ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਪੰਜਾਬ ਸਰਕਾਰ: ਹਰਪਾਲ ਸਿੰਘ ਚੀਮਾ
मुख्यमंत्री ने वर्ष 2025 के लिए पंजाब सरकार की डायरी और कैलेंडर जारी किए