* ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਪਛਾਣ ਕਰਨ ਦੇ ਨਿਰਦੇਸ਼
* ਬਿਹਤਰੀਨ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਹੋਵੇਗੀ ਸ਼ਲਾਘਾ
* ਅਮਨ ਅਰੋੜਾ ਨੇ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਯੋਜਨਾ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਕਿਹਾ
ਚੰਡੀਗੜ੍ਹ, 2 ਅਕਤੂਬਰ:Prime Punjab
ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ ਤਾਂ ਜੋ ਦੇਸ਼ ਭਰ ਵਿੱਚ ਪੰਜਾਬ ਦਾ ਸਿਖਰਲਾ ਸਥਾਨ ਬਰਕਰਾਰ ਰੱਖਿਆ ਜਾ ਸਕੇ।
ਜ਼ਿਕਰਯੋਗ ਹੈ ਕਿ ਪੰਜਾਬ ਨੇ ਹਾਲ ਹੀ ਵਿੱਚ ਦੇਸ਼ ਭਰ ਵਿੱਚ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਸੀ। ਇਹ ਰੈਂਕਿੰਗ ਭਾਰਤ ਸਰਕਾਰ ਵੱਲੋਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਤੁਲਨਾਤਮਕ ਮੁਲਾਂਕਣ ਲਈ ਤਿਆਰ ਕੀਤੀ ਸ਼ਿਕਾਇਤ ਨਿਵਾਰਣ ਇੰਡੈਕਸ ਦੇ ਆਧਾਰ ‘ਤੇ ਦਿੱਤੀ ਗਈ ਸੀ।
ਇੱਥੇ ਮਗਸੀਪਾ ਵਿਖੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਵਿੱਚ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੀ ਗਿਣਤੀ ਮਹਿਜ਼ 0.19 ਫ਼ੀਸਦੀ ਤੋਂ ਵੀ ਘੱਟ ਹੈ ਪਰ ਇਸ ਵਿੱਚ ਹੋਰ ਸੁਧਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੀ ਡਿਲਿਵਰੀ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਪਛਾਣ ਕਰਨ ਅਤੇ ਰੁਕਾਵਟ ਪਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਨਾਲ ਹੀ ਕਿਹਾ ਕਿ ਬਿਹਤਰੀਨ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਸਟਾਫ ਨੂੰ ਉਨ੍ਹਾਂ ਦੇ ਯਤਨਾਂ ਲਈ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ।
ਇਸ ਦੌਰਾਨ ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਸਕੀਮ ਦਾ ਵੀ ਜਾਇਜ਼ਾ ਲਿਆ, ਜਿਸ ਤਹਿਤ ਸੂਬੇ ਦੇ ਵਸਨੀਕ ਆਪਣੇ ਘਰ ਬੈਠੇ ਹੈਲਪਲਾਈਨ ਨੰਬਰ 1076 ਡਾਇਲ ਕਰਕੇ 43 ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਮੁੱਖ ਸਕੀਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਹਰ ਸੰਭਵ ਯਤਨ ਕਰਨ ਦੀ ਹਦਾਇਤ ਕੀਤੀ ਤਾਂ ਜੋ ਸੂਬੇ ਦੇ ਨਾਗਰਿਕ ਇਸ ਦਾ ਵੱਧ ਤੋਂ ਵੱਧ ਲਾਭ ਲੈ ਸਕਣ।
ਨਾਗਰਿਕ ਸੇਵਾਵਾਂ ਦੀ ਡਲਿਵਰੀ ਦੇ ਲੰਬਿਤ ਮਾਮਲਿਆਂ ਦੀ ਘੱਟ ਤੋਂ ਘੱਟ ਗਿਣਤੀ ਬਰਕਰਾਰ ਰੱਖਣ ਵਾਲੇ ਡਿਪਟੀ ਕਮਿਸ਼ਨਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਸਮਾਂਬੱਧ ਢੰਗ ਨਾਲ ਅਤੇ ਬਿਨਾਂ ਕਿਸੇ ਦੇਰੀ ਤੋਂ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) ‘ਤੇ ਪ੍ਰਾਪਤ ਸ਼ਿਕਾਇਤਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਗਿਆ।
ਇਸ ਮੀਟਿੰਗ ਵਿੱਚ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਸ਼ਰਮਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
———-
More Stories
ਮੇਹਰਚੰਦ ਪੋਲੀਟੈਕਨਿਕ ਨੂੰ ਮਿਲਿਆ ਪੰਜਾਬ ਦੇ ਸਰਵੋਤਮ ਪੋਲੀਟੈਕਨਿਕ ਦਾ ਖਿਤਾਬ
ज़मीन के इंतकाल के बदले 10,000 रुपये रिश्वत लेता राजस्व पटवारी विजीलेंस द्वारा रंगे हाथों काबू
अभिनेत्री और सामाजिक कार्यकर्ता सोनिया मान लुधियाना में गिरफ्तार!!