ਸ਼ਹੀਦੀ ਸਭਾ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ

ਸ਼ਹੀਦੀ ਸਮਾਗਮ ਦੌਰਾਨ ਮੱਥਾ ਟੇਕਣ ਆਉਣ ਵਾਲੀਆਂ ਲੱਖਾਂ ਸੰਗਤਾਂ ਨੂੰ ਸਹੂਲਤ ਦੇਣਾ ਸੂਬਾ ਸਰਕਾਰ ਦਾ ਮੁੱਢਲਾ ਫਰਜ਼ : ਮੁੱਖ ਮੰਤਰੀ

ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਪੇਸ਼ ਨਾ ਆਉਣ ਦੇਣ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ

ਚੰਡੀਗੜ੍ਹ, 22 ਨਵੰਬਰ:

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਦੀ ਮੁਰੰਮਤ (ਪੈਚ ਮੁਕਤ ਬਣਾਉਣ) ਲਈ 95.54 ਲੱਖ ਰੁਪਏ ਜਾਰੀ ਕੀਤੇ ਹਨ।

ਮੁੱਖ ਮੰਤਰੀ ਨੇ ਇਹ ਫੰਡ ਬੱਸੀ ਸੰਘੋਲ ਰੋਡ, ਜੋਧਪੁਰ ਤੋਂ ਮਹਿਦੀਆਂ ਰੋਡ, ਸਰਹਿੰਦ ਚੁੰਨੀ ਰੋਡ ਤੋਂ ਘੁਮੰਡਗੜ੍ਹ, ਸਰਹਿੰਦ ਚੁੰਨੀ ਰੋਡ ਤੋਂ ਦੁਫੇਰਾ, ਨੋਗਾਵਾਂ ਤੋਂ ਲੋਹਾੜੀ ਰੋਡ, ਬੱਸੀ ਤੋਂ ਡਡਹੇੜੀ ਵਾਇਆ ਜੇਰਖੇਲਾ ਖੇੜੀ, ਫਿਰੋਜ਼ਪੁਰ, ਬਾਗ ਸਿਕੰਦਰ, ਖਰੜ ਬੱਸੀ ਰੋਡ ਤੋਂ ਘੁਮੰਡਗੜ੍ਹ, ਬੱਸੀ ਸੰਘੋਲ ਰੋਡ ਤੋਂ ਕੋਟਲਾ ਮਕਸੂਦਾਂ ਵਾਇਆ ਅਬਦੁੱਲਾਪੁਰ ਮਹਿਦੂਦਾਂ, ਖੇੜੀ ਨੌਧ ਸਿੰਘ ਤੋਂ ਬੱਸੀ ਪਠਾਣਾ ਤੋਂ ਮੈਕ ਲਿਮਟ ਵਾਇਆ ਬੋਰ ਅਤੇ ਹੋਰ ਪੈਚ ਮੁਕਤ ਕਰਨ ਲਈ ਜਾਰੀ ਕੀਤੇ ਹਨ।