ਰਿਪੋਰਟ ਵਿੱਚ 14 ਤੋਂ 17 ਸਾਲ ਦੇ ਬੱਚਿਆਂ ਨੂੰ ਨਸ਼ਿਆਂ ਵਿੱਚ ਗ੍ਰਸਤ ਹੋਣ ਦੇ ਕੀਤੇ ਗਏ ਖੁਲਾਸੇ
ਚੰਡੀਗੜ੍ਹ/Prime Punjab
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਦੀ ਐਂਟੀ ਨਾਰਕੋਟਿਕ ਏਜੰਸੀ ਵਲੋਂ ਦੇਸ਼ ਭਰ ਵਿੱਚੋਂ ਨਸ਼ਿਆਂ ਦੇ ਖੇਤਰ ਵਿੱਚ ਪੰਜਾਬ ਨੂੰ ਦੂਸਰੇ ਨੰਬਰ ਤੇ ਘੋਸ਼ਿਤ ਕੀਤੇ ਜਾਣ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।
ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਕੇਂਦਰੀ ਨਸ਼ਾ ਵਿਰੋਧੀ ਏਜੰਸੀ ਵੱਲੋਂ ਪੰਜਾਬ ਵਿੱਚ 14 ਸਾਲ ਤੋਂ ਲੈ ਕੇ 17 ਸਾਲ ਤੱਕ ਦੇ ਅੱਧੇ ਤੋਂ ਵੱਧ ਬੱਚੇ ਨਸ਼ਿਆਂ ਦੇ ਸ਼ਿਕਾਰ ਹੋਣ ਦੇ ਖੁਲਾਸੇ ਕੀਤੇ ਗਏ ਹਨ। ਉਨਾਂ ਦੱਸਿਆ ਕਿ ਇਸ ਏਜੰਸੀ ਵੱਲੋਂ ਕੀਤੇ ਗਏ ਖੁਲਾਸੇ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੀ ਨੌਜਵਾਨੀ ਦਾ ਖਾਣ ਹੋ ਰਿਹਾ ਹੈ ਤੇ ਸਰਕਾਰਾਂ ਵੱਲੋਂ ਨਸਿਆਂ ਨੂੰ ਖਤਮ ਕੀਤੇ ਜਾਣ ਦੇ ਕੀਤੇ ਜਾ ਰਹੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਦੇ ਵੱਡੇ ਵੱਡੇ ਦਾਅਵੇ ਜਰੂਰ ਕੀਤੇ ਜਾ ਰਹੇ ਹਨ ਪ੍ਰੰਤੂ ਇਸ ਏਜੰਸੀ ਵੱਲੋਂ ਪੇਸ਼ ਕੀਤੀ ਗਈ ਤਾਜ਼ਾ ਰਿਪੋਰਟ ਨੇ ਪੰਜਾਬ ਵਿੱਚ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਵੱਡੇ ਸਵਾਲ ਚਿੰਨ ਪੈਦਾ ਕਰਕੇ ਰੱਖ ਦਿੱਤੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਨਤਕ ਕੀਤੀ ਗਈ ਇਹ ਸਰਕਾਰੀ ਰਿਪੋਰਟ ਬਹੁਤ ਹੀ ਚਿੰਤਾਜਨਕ ਹੈ ਅਤੇ ਸਰਕਾਰਾਂ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ।
ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਨਸ਼ਾ ਛੱਤੀਸਗੜ੍ਹ ਰਾਜ ਵਿੱਚ ਦਰਜ਼ ਕੀਤਾ ਜਾ ਰਿਹਾ ਹੈ ਤੇ ਪੰਜਾਬ ਨੂੰ ਦੂਸਰੇ ਨੰਬਰ ਤੇ ਦਰਸਾਇਆ ਗਿਆ ਹੈ, ਜਿਸ ਨਾਲ ਪੰਜਾਬ ਵਿੱਚ ਮਿਹਨਤੀ ਸਿਰੜੀ ਨੌਜਵਾਨੀ ਨੂੰ ਨਸ਼ਿਆਂ ਦੇ ਸ਼ਿਕਾਰ ਦਰਸਾਕੇ ਪੰਜਾਬ ਨੂੰ ਸ਼ਰਮਸ਼ਾਰ ਹੋਣ ਲਈ ਮਜਬੂਰ ਹੋਣਾ ਪਿਆ ਹੈ।
ਉਹਨਾਂ ਕਿਹਾ ਕਿ ਸਾਰੇ ਪੰਜਾਬੀਆਂ ਨੂੰ ਹੀ ਰਲ ਕੇ ਆਪਣੀ ਜਿੰਮੇਵਾਰੀ ਸਮਝਦਿਆਂ ਹੋਇਆਂ ਪੰਜਾਬ ਦੇ ਹਿੱਤਾਂ, ਪੰਜਾਬ ਦੇ ਮਾਣ ਸਨਮਾਨ ਨੂੰ ਸਾਹਮਣੇ ਰੱਖ ਕੇ ਉਦਮ ਉਪਰਾਲਾ ਕਰਦੇ ਹੋਏ ਆਪੋ ਆਪਣੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇ ਕੇ ਨਸ਼ਿਆਂ ਵਰਗੇ ਕੋਹੜ ਤੋਂ ਦੂਰ ਲਿਜਾਉਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
More Stories
ਮੇਹਰਚੰਦ ਪੋਲੀਟੈਕਨਿਕ ਨੂੰ ਮਿਲਿਆ ਪੰਜਾਬ ਦੇ ਸਰਵੋਤਮ ਪੋਲੀਟੈਕਨਿਕ ਦਾ ਖਿਤਾਬ
ज़मीन के इंतकाल के बदले 10,000 रुपये रिश्वत लेता राजस्व पटवारी विजीलेंस द्वारा रंगे हाथों काबू
अभिनेत्री और सामाजिक कार्यकर्ता सोनिया मान लुधियाना में गिरफ्तार!!