ਉੱਤਰੀ ਭਾਰਤ ਦੀ ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਬੀ.ਏ. ਦੇ ਵਿਦਿਆਰਥੀ ਰੋਹਿਤ ਨੇ ਕਾਲਜ ਦਾ ਨਾਂ ਰੌਸ਼ਨ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਆਯੋਜਿਤ ਜੂਡੋ ਦੇ ਅੰਤਰ ਕਾਲਜ ਮੁਕਾਬਲੇ ਵਿਚੋਂ ਸੋਨ ਤਮਗਾ ਜਿੱਤਿਆ। ਇਸ ਤੋਂ ਇਲਾਵਾ ਇਸ ਖਿਡਾਰੀ ਵਿਦਿਆਰਥੀ ਨੇ ਮਾਨਸਾ ਵਿਖੇ ਆਯੋਜਿਤ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸੋਨ ਤਮਗਾ ਅਤੇ ਸੀਨੀਅਰ ਸਟੇਟ ਮੁਕਾਬਲੇ ਵਿਚੋਂ ਸਿਲਵਰ ਮੈਡਲ ਜਿੱਤਿਆ। ਕਾਲਜ ਪਹੁੰਚਣ ’ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਵਲੋਂ ਵਿਦਿਆਰਥੀ ਰੋਹਿਤ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜੇਤੂ ਖਿਡਾਰੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਗਵਰਨਿੰਗ ਕੌਂਸਲ ਹਮੇਸ਼ਾਂ ਹੀ ਅਜਿਹੇ ਵਿਦਿਆਰਥੀਆਂ ਨੂੰ ਉੱਚਤਮ ਖੇਡ ਸਹੂਲਤਾਂ ਦੇਣ ਲਈ ਪ੍ਰਤੀਬੱਧ ਹੈ। ਉਨ੍ਹਾਂ ਵਿਦਿਆਰਥੀ ਦੇ ਨਾਲ-ਨਾਲ ਕਾਲਜ ਦੇ ਖੇਡ ਵਿਭਾਗ ਨੂੰ ਵੀ ਵਧਾਈ ਦਿੱਤੀ। ਡਾ. ਰਛਪਾਲ ਸਿੰਘ ਸੰਧੂ, ਡੀਨ ਸਪੋਰਟਸ ਨੇ ਕਿਹਾ ਕਿ ਸਾਡਾ ਮੰਤਵ ਚੰਗੇ ਖਿਡਾਰੀ ਪੈਦਾ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਜੀਵਨ ਸੇਧ ਦੇਣਾ ਵੀ ਹੈ ਤਾਂ ਕਿ ਉਹ ਚੰਗੇ ਖਿਡਾਰੀ ਹੋਣ ਦੇ ਨਾਲ-ਨਾਲ ਚੰਗੇ ਨਾਗਰਿਕ ਵੀ ਬਣਨ ਅਤੇ ਕਾਲਜ ਤੇ ਦੇਸ਼ ਦਾ ਨਾਂ ਰੌਸ਼ਨ ਕਰਨ। ਇਸ ਮੌਕੇ ਸ੍ਰੀ ਜਗਦੀਸ਼ ਸਿੰਘ ਅਤੇ ਸ੍ਰੀ ਅੰਮ੍ਰਿਤ ਲਾਲ ਸੈਣੀ ਵੀ ਹਾਜ਼ਰ ਸਨ।
More Stories
ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ 310 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
ਪੁਲਿਸ ਕਮਿਸ਼ਨਰ ਜਲੰਧਰ ਨੇ ਪੁਲਿਸਿੰਗ ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਵਧਾਉਣ ਲਈ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 1 ਅਤੇ ਸਦਰ ਜਲੰਧਰ ਦਾ ਅਚਾਨਕ ਨਿਰੀਖਣ ਕੀਤਾ।
अमेरिका से भारतीयों को डिपोर्ट करने का मामला: पंजाब पुलिस की विशेष जांच टीम द्वारा ट्रैवल एजेंटों के खिलाफ 8 एफआईआरज दर्ज