Jalandhar-MANVIR SINGH WALIA
ਮੇਹਰ ਚੰਦ ਪੌਲੀਟੈਕਨਿਕ ਕਾਲਜ ਦੇ ਰੈਡ ਰਿੱਬਨ ਕਲੱਬ ਨੇ ਪ੍ਰਿੰਸੀਪਲ ਡਾਕਟਰ ਜਗਰੂਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਲੱਬ ਵਲੋਂ ਗੋਦ ਲਏ ਦੋ ਪਿੰਡਾਂ ‘ਮੰਡ’ ਅਤੇ ‘ਗਾਜ਼ੀਪੁਰ’ ਵਿਖੇ ਏਡਜ਼ ਅਤੇ ਨਸ਼ਿਆਂ ਵਿਰੁੱਧ “ਜਾਗਰੂਕਤਾ ਰੈਲੀ” ਦਾ ਆਯੋਜਨ ਕੀਤਾ ਗਿਆ | ਇਸ ਰੈਲੀ ਵਿੱਚ ਰੈਡ ਰਿੱਬਨ ਕਲੱਬ ਦੇ ਪ੍ਰਧਾਨ ਪ੍ਰੋਫੈਸਰ ਸੰਦੀਪ ਕੁਮਾਰ, ਜਨਰਲ-ਸੈਕਟਰੀ ਮੇਜਰ ਪ੍ਰੋਫੈਸਰ ਪੰਕਜ ਗੁਪਤਾ ਅਤੇ ਫਾਰਮੇਸੀ ਵਿਭਾਗ ਦੇ ਵਇਸ ਮੌਕੇ ਤੇ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ‘ਮੰਡ’ ਵਿਖੇ ਵਿਦਿਆਰਥੀਆਂ ਨੂੰ ਪ੍ਰੋਫੈਸਰ ਸੰਦੀਪ ਕੁਮਾਰ ਨੇ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਅਤੇ ਪ੍ਰੋਫੈਸਰ ਪੰਕਜ ਗੁਪਤਾ ਨੇ ਦੋਨਾਂ ਪਿੰਡਾਂ ਵਿੱਚ ਏਡਜ਼ ਦੇ ਪ੍ਰਤੀ ਜਾਗਰੂਕ ਕੀਤਾ | ਇਸ ਮੌਕੇ ਤੇ ਫਾਰਮੇਸੀ ਵਿਭਾਗ ਦੇ ਵਿਦਿਆਰਥੀਆਂ ਨੇ ਏਡਜ਼ ਅਤੇ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਵਾਸਤੇ ਵਿਸ਼ੇਸ਼ ਉਤਸ਼ਾਹ ਦਿ ਇਸ ਰੈਲੀ ਨੂੰ ਕਾਲਜ ਤੋਂ ਰਵਾਨਾ ਕਰਦੇ ਸਮੇਂ ਪ੍ਰਿੰਸੀਪਲ ਡਾਕਟਰ ਜਗਰੂਪ ਸਿੰਘ ਨੇ ਕਿਹਾ ਕਿ ਵਿਦਿਆਰਥੀ ਸਾਡਾ ਭਵਿੱਖ ਹਨ ਅਤੇ ਨਸ਼ਾ ਮੁਕਤ ਰਹਿ ਕੇ ਹੀ ਅਸੀਂ ਆਪਣੇ ਸਮਾਜ ਦੇ ਅਤੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾ ਸਕਦੇ ਹਾਂ | ਉਨ੍ਹਾਂ ਕਿਹਾ ਕਿ ਕਾਲਜ ਦੇ ਵਿਦਿਆਰਥੀ ਸਾਡੇ ਅੰਬੈਸਡਰ ਹਨ , ਜੋ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਵਾਸਤੇ ਅਹਿਮ ਯੋਗਦਾਨ ਪਾ ਸਕਦੇ ਹਨ |


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।