ਜਲੰਧਰ, 11 ਫਰਵਰੀ :Prime Punjab
ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ 310 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਸਮੇਤ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜੰਡਿਆਲਾ ਤੋਂ ਫਗਵਾੜਾ ਰੋਡ ‘ਤੇ ਚੈਕਿੰਗ ਦੌਰਾਨ ਪੁਲਿਸ ਨੂੰ ਇੱਕ ਪੁਰਸ਼ ਅਤੇ ਇੱਕ ਔਰਤ ਦੀ ਸ਼ੱਕੀ ਹਰਕਤ ਦੇਖੀ ਗਈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ‘ਚੋਂ ਪੁਲਸ ਨੇ 310 ਗ੍ਰਾਮ ਹੈਰੋਇਨ ਬਰਾਮਦ ਕੀਤੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਬੁੱਲਾ ਪੁੱਤਰ ਅਮਰੀਕ ਸਿੰਘ ਅਤੇ ਹਰਪ੍ਰੀਤ ਕੌਰ ਉਰਫ਼ ਪ੍ਰੀਤੀ ਪਤਨੀ ਬੁੱਲਾ ਦੋਵੇਂ ਵਾਸੀ ਪਿੰਡ ਲਖਨਪਾਲ, ਸਦਰ ਜਲੰਧਰ ਵਜੋਂ ਹੋਈ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਥਾਣਾ ਸਦਰ, ਜਲੰਧਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-61-85 ਦੇ ਤਹਿਤ ਐਫ.ਆਈ.ਆਰ ਨੰਬਰ 15, ਮਿਤੀ 05.02.2025 ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

More Stories
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਕੰਨਾਂ ਦੀਆਂ ਵਾਲੀਆਂ ਖੋਹਣ ਵਾਲੇ 2 ਸਨੈਚਰ ਗ੍ਰਿਫਤਾਰ, ਵਾਰਦਾਤ ‘ਚ ਵਰਤਿਆ ਮੋਟਰਸਾਈਕਲ ਬਰਾਮਦ।
ਜਲੰਧਰ ਪੁਲਿਸ ਦੀ ਵੱਡੀ ਸਫਲਤਾ: ਬਸਤੀ ਬਾਵਾ ਖੇਲ ਥਾਣੇ ਨੇ ਚੋਰੀ ਦੇ 2 ਦੋਸ਼ੀ ਗ੍ਰਿਫਤਾਰ, 8 ਮੋਬਾਈਲ ਅਤੇ 1 ਮੋਟਰਸਾਈਕਲ ਬਰਾਮਦ।
ਪਠਾਨਕੋਟ ਨਗਰ ਨਿਗਮ ਨੂੰ ਬੰਬ ਧਮਕੀ: 15 ਅਗਸਤ ਨੂੰ ਆਰਮੀ ਸਕੂਲ, ਕੈਂਟ ਅਤੇ ਕਮਿਸ਼ਨਰ ਦਫਤਰ ਉਡਾਉਣ ਦੀ ਈਮੇਲ।