– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 47 ਐਫਆਈਆਰਜ਼ ਕੀਤੀਆਂ ਦਰਜ, 1.2 ਕਿਲੋ ਹੈਰੋਇਨ, 375 ਕਿਲੋ ਭੁੱਕੀ ਬਰਾਮਦ
– ਪੁਲਿਸ ਟੀਮਾਂ ਨੇ 6 ਜ਼ਿਲ੍ਹਿਆਂ ਵਿੱਚ 212 ਮੈਡੀਕਲ ਦੁਕਾਨਾਂ ਦੀ ਵੀ ਕੀਤੀ ਚੈਕਿੰਗ
– 93 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 525 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਚੰਡੀਗੜ੍ਹ, 25 ਮਾਰਚ:Prime Punjan
ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 25ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 452 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 47 ਐਫਆਈਆਰਜ਼ ਦਰਜ ਕਰਕੇ 69 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ 25 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 3937 ਹੋ ਗਈ ਹੈ।
ਪੁਲਿਸ ਟੀਮਾਂ ਨੇ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 1.2 ਕਿਲੋ ਹੈਰੋਇਨ, 300 ਗ੍ਰਾਮ ਅਫੀਮ, 2200 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ, 375 ਕਿਲੋ ਭੁੱਕੀ ਅਤੇ 13000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 93 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ ਛਾਪੇਮਾਰੀ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 525 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵਿਆਪਕ ਰਣਨੀਤੀ ਤਿਆਰ ਕੀਤੀ ਗਈ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹਿਣਗੇ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 104 ਜਾਗਰੂਕਤਾ ਸਮਾਗਮ ਕਰਵਾਏ ਗਏ।
ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਕਮਿਸ਼ਨਰੇਟ ਜਲੰਧਰ, ਹੁਸ਼ਿਆਰਪੁਰ, ਐਸ.ਬੀ.ਐਸ.ਨਗਰ, ਜਲੰਧਰ ਦਿਹਾਤੀ, ਕਪੂਰਥਲਾ ਅਤੇ ਰੂਪਨਗਰ ਸਮੇਤ ਛੇ ਜ਼ਿਲ੍ਹਿਆਂ ਵਿੱਚ 212 ਮੈਡੀਕਲ ਦੀਆਂ ਦੁਕਾਨਾਂ ਦੀ ਚੈਕਿੰਗ ਵੀ ਕੀਤੀ ਗਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕਿਸੇ ਵੀ ਹੋਰ ਨਸ਼ੀਲੇ ਪਦਾਰਥ ਦੀ ਵਿਕਰੀ ਨਾ ਕਰਦੇ ਹੋਣ ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਣ।

More Stories
ਐਮ.ਆਰ.ਐਸ.ਏ.ਐਫ.ਪੀ.ਆਈ. ਵੱਲੋਂ ਹੋਣਹਾਰ ਕੈਡਿਟਾਂ ਨੂੰ ‘ਅਚੀਵਰਜ਼ ਐਵਾਰਡ’ ਨਾਲ ਸਨਮਾਨਿਤ।
जालंधर में हर रोज गोलियां, कत्ल और गैंगस्टर राज — आम आदमी पार्टी सरकार पूरी तरह फेल!
ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ।