Jatin Kumar
April 2026:Prime Punjab
ਤਰਨਤਾਰਨ ਵਿੱਚ ਸ਼੍ਰੀ ਦਰਬਾਰ ਸਹਿਬ ਗੁਰੂਦੁਆਰਾ ਵਿੱਚ ਸ਼ੁੱਕਰਵਾਰ ਦੁਪਹਿਰ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ।ਜਾਣਕਾਰੀ ਮੁਤਾਬਕ ਤਤਰੀਕ 17.04.2026 ਨੂੰ ਇੱਕ ਵਿਅਕਤੀ ਨੇ ਦੀਵਾਨ ਹਾਲ ਵਿੱਚ ਕੀਰਤਨ ਸੁਣਨ ਤੋਂ ਬਾਅਦ ਅਚਾਨਕ ਸਰੋਵਰ ਵਿੱਚ ਛਲਾਂਗ ਲਗਾ ਦਿੱਤੀ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਵੱਡੀ ਗਿਣਤੀ ਵਿੱਚ ਸੰਗਤ ਮੱਸਿਆ ਦੇ ਦਿਹਾੜੇ ਮੌਕੇ ਦਰਸ਼ਨ ਅਤੇ ਇਸ਼ਨਾਨ ਲਈ ਪਹੁੰਚੀ ਹੋਈ ਸੀ।
ਮੌਕੇ ’ਤੇ ਮੌਜੂਦ ਲੋਕਾਂ ਦੇ ਅਨੁਸਾਰ ਵਿਅਕਤੀ ਨੇ ਪਹਿਲਾਂ ਆਮ ਤੌਰ ’ਤੇ ਕੀਰਤਨ ਸੁਣਿਆ ਅਤੇ ਫਿਰ ਅਚਾਨਕ ਸਰੋਵਰ ਵੱਲ ਵਧ ਕੇ ਛਲਾਂਗ ਲਗਾ ਦਿੱਤੀ।
ਇਸ ਦੌਰਾਨ ਨੇੜੇ ਮੌਜੂਦ ਸ਼ਰਧਾਲੂਆਂ ਨੇ ਤੁਰੰਤ ਉਸ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਹੀਂ ਹੋ ਸਕੇ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਛਲਾਂਗ ਲਗਾਉਣ ਤੋਂ ਬਾਅਦ ਗਰਿਲ ਤੋਂ ਅੱਗੇ ਨਿਕਲ ਗਿਆ ਜਿਸ ਕਾਰਨ ਉਸਦੀ ਲੋਕੇਸ਼ਨ ਦਾ ਪਤਾ ਲਗਾਉਣਾ ਮੁਸ਼ਕਲ ਹੋ ਗਿਆ।
ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਸਤਪਾਲ ਸਿੰਘ ਨੇ ਦੱਸਿਆ ਕਿ ਛਲਾਂਗ ਲਗਾਉਣ ਵਾਲੇ ਵਿਅਕਤੀ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਗੋਤਾਖੋਰਾਂ ਦੀ ਟੀਮ ਲਗਾਤਾਰ ਸਰੋਵਰ ਵਿੱਚ ਭਾਲ ਕਰ ਰਹੀ ਹੈ ਅਤੇ ਜਿਵੇਂ ਹੀ ਕੋਈ ਜਾਣਕਾਰੀ ਮਿਲਦੀ ਹੈ, ਸਾਂਝੀ ਕੀਤੀ ਜਾਵੇਗੀ।


More Stories
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।