Manvir Singh Walia
Jatin Kumar
Saturday, 25ਅਪ੍ਰੈਲ : Prime Punjab
ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਇਕ ਪਿੰਡ ਤੋਂ ਬੇਹੱਦ ਹੀ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਚਾਚੇ ਵੱਲੋਂ ਆਪਣੀ ਹੀ ਨਾਬਾਲਗ ਭਤੀਜੀ ਨਾਲ ਜਬਰ-ਜ਼ਿਨਾਹ ਕੀਤਾ ਗਿਆ। ਸੂਤਰਾਂ ਤੋ ਮਿਲੀ ਜਾਣਕਾਰੀ ਅਨੁਸਾਰ ਪੀੜਤਾ ਦੇ ਪਰਿਵਾਰ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਕਬੀਰਪੁਰ ਵਿੱਚ ਵੱਖ-ਵੱਖ ਧਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਸੀ। ਕੇਸ ਦਰਜ ਹੋਣ ਤੋ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਚਾਚੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮਿਲੀ ਹੋਈ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ ਅਤੇ ਪੁਲਸ ਰਿਮਾਂਡ ਹਾਸਲ ਕਰਨ ਦੀ ਅਪੀਲ ਕੀਤੀ ਜਾਵੇਗੀ, ਤਾਂ ਜੋ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ। ਪੁਲਸ ਵੱਲੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
ਪੁਲਸ ਅਧਿਕਾਰੀਆਂ ਨੇ ਕਿਹਾ ਕਿ ਇਸ ਸੰਵੇਦਨਸ਼ੀਲ ਮਾਮਲੇ ‘ਚ ਕਾਨੂੰਨ ਮੁਤਾਬਕ ਸਖ਼ਤ ਤੋ ਸ਼ਖਤ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀ ਨੂੰ ਕਿਸੇ ਵੀ ਹਾਲਤ ‘ਚ ਬਖ਼ਸ਼ਿਆ ਨਹੀਂ ਜਾਵੇਗਾ। ਇਸ ਘਟਨਾ ਨਾਲ ਪਿੰਡ ਦੇ ਲੋਕਾਂ ‘ਚ ਗੁੱਸੇ ਦਾ ਅਤੇ ਚਿੰਤਾ ਦਾ ਮਾਹੌਲ ਬਣਾਇਆ ਹੋਇਆ ਹੈ।

More Stories
ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ
15 ਅਗਸਤ ਤੋਂ ਪਹਿਲਾਂ ਪੰਜਾਬ ‘ਚ ਹਾਈ ਅਲਰਟ: ISI ਦੇ ਇਸ਼ਾਰੇ ‘ਤੇ ਅੱਤਵਾਦੀ ਸੰਗਠਨ ਮਾਹੌਲ ਖ਼ਰਾਬ ਕਰਨ ਦੀ ਫ਼ਿਰਾਕ ‘ਚ।
ਸੰਗਰੂਰ BJP ਦਫ਼ਤਰ ‘ਤੇ ਪੈਟਰੋਲ ਬੰਬ ਹਮਲਾ 24 ਘੰਟੇ ‘ਚ ਸੁਲਝਿਆ: 2 ਗ੍ਰਿਫ਼ਤਾਰ, “ਰਾਣਾ ਭਾਈ” ਦੇ ਸੰਪਰਕ ‘ਚ ਸਨ ਮੁਲਜ਼ਮ।