Manvir Singh Walia
ਜਲੰਧਰ, 26 ਅਪ੍ਰੈਲ : Prime Punjab
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 96ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 557 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
96ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 291 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 24,280 ਹੋ ਗਈਆਂ।
ਇਸ ਤੋਂ ਇਲਾਵਾ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 76 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 421ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.8 ਕਿਲੋ ਹੈਰੋਇਨ ਅਤੇ 306 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ। ਇਸ ਨਾਲ ਸਿਰਫ 421 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 60,898 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 29 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।