Manvir Singh Walia
Jatin Kumar
ਜਲੰਧਰ, 29 ਅਪ੍ਰੈਲ 2026 : Prime Punjab
‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਪੰਜਾਬ ਪੁਲਿਸ ‘ਸੁਰੱਖਿਆ ਦੀ ਦੂਜੀ ਕਤਾਰ’—ਇੱਕ ਡੂੰਘੀ, ਤਕਨੀਕ-ਅਧਾਰਿਤ ਸੁਰੱਖਿਆ ਵਿਵਸਥਾ, ਨੂੰ ਤੇਜ਼ੀ ਨਾਲ ਮਜ਼ਬੂਤ ਕਰ ਰਹੀ ਹੈ ਜਿਸਦਾ ਉਦੇਸ਼ ਸਰਹੱਦ ਪਾਰ ਨਾਲ ਜੁੜੇ ਅਪਰਾਧਕ ਨੈਟਵਰਕਾਂ ਨੂੰ ਜੜ੍ਹੋਂ ਖ਼ਤਮ ਕਰਨਾ ਹੈ।
ਸਰਹੱਦੀ ਪੱਟੀ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ, ਜਿਸ ਨਾਲ ਨੇੜੇ ਦੇ ਪਿੰਡਾਂ ਅਤੇ ਰਾਸਤਿਆਂ ‘ਤੇ ਨਿਗਰਾਨੀ ਦਾ ਇੱਕ ਮਜ਼ਬੂਤ ਜਾਲ ਵਿਛਾਇਆ ਗਿਆ ਹੈ। ਸਰਹੱਦੀ ਜ਼ਿਲ੍ਹਿਆਂ ਦੇ 41 ਥਾਣਿਆਂ ਨੂੰ ਵੀ ਸੀਸੀਟੀਵੀ ਕਵਰੇਜ ਹੇਠ ਲਿਆਂਦਾ ਗਿਆ ਹੈ।
ਜ਼ਮੀਨੀ ਪੱਧਰ ‘ਤੇ ਹੁਣ ਹੋਰ ਸਖ਼ਤ ਅਤੇ ਗੈਰ ਅਨੁਮਾਨਿਤ ਢੰਗ ਨਾਲ ਰੀਅਲ-ਟਾਈਮ ਖੁਫ਼ੀਆ ਜਾਣਕਾਰੀ ‘ਤੇ ਆਧਾਰਿਤ ਨਾਕੇ ਲਗਾਏ ਜਾ ਰਹੇ ਹਨ। ਖ਼ਾਸ ਕਰਕੇ ਉਹਨਾਂ ਜ਼ਿਲ੍ਹਿਆਂ ਵਿੱਚ ਐਂਟੀ-ਡਰੋਨ ਨਿਗਰਾਨੀ ਤੇਜ਼ ਕੀਤੀ ਗਈ ਹੈ, ਜਿੱਥੇ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਦੇ ਮਾਮਲੇ ਸਾਹਮਣੇ ਆਏ ਹਨ।
ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸੁਹੈਲ ਕਾਸਿਮ ਮੀਰ ਨੇ ਕਿਹਾ, ਜਿੱਥੇ ਪਹਿਲੀ ਕਤਾਰ ਸਰਹੱਦ ਨੂੰ ਸੀਲ ਕਰਦੀ ਹੈ ਅਤੇ ਉੱਥੇ ਹੀ ਸੁਰੱਖਿਆ ਦੀ ਦੂਜੀ ਕਤਾਰ ਸਾਡੇ ਖੇਤਰ ਵਿੱਚ ਕਿਸੇ ਵੀ ਉਲੰਘਣਾ ਨੂੰ ਤੁਰੰਤ ਰੋਕ ਦਿੰਦੀ ਹੈ। ਉਨ੍ਹਾਂ ਨੇ ਅੱਗੇ ਕਿਹਾ, “ਪਿੰਡ ਪੱਧਰ ਦੀਆਂ ਰੱਖਿਆ ਕਮੇਟੀਆਂ ਅਤੇ ਸਥਾਨਕ ਨੈੱਟਵਰਕ ਸੁਰੱਖਿਆ ਢਾਂਚੇ ਦਾ ਹਿੱਸਾ ਬਣ ਚੁੱਕੇ ਹਨ, , ਤਾਂ ਜੋ ਇਹ ਕਤਾਰ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਅਤੇ ਤੁਰੰਤ ਖ਼ਤਮ ਕਰਨ ਵਿੱਚ ਮਦਦ ਕਰੇ।”
ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕੀ ਅਸੀਂ ਪੁਲਿਸਿੰਗ ਵਿੱਚ ਡੂੰਘਾਈ ਲਿਆ ਰਹੇ ਹਾਂ। ਸਾਡਾ ਧਿਆਨ ਪੂਰੇ ਨੈਟਵਰਕ—ਸਰਹੱਦ ਪਾਰੋਂ ਸਪਲਾਈ ਤੋਂ ਲੈ ਕੇ ਆਖਰੀ ਪੜਾਅ ਦੀ ਡਿਲੀਵਰੀ ਤੱਕ — ਨੂੰ ਤੋੜਨ ‘ਤੇ ਕੇਂਦਰਿਤ ਹੈ। ਇਹ ਬਦਲਾਅ ਦਰਸਾਉਂਦਾ ਹੈ ਕਿ ਹੁਣ ਅਪਰਾਧ ਹੋਣ ਤੋਂ ਬਾਅਦ ਕਾਰਵਾਈ ਕਰਨ ਦੀ ਬਜਾਏ, ਉਸ ਨੂੰ ਪਹਿਲਾਂ ਹੀ ਰੋਕਣ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।
ਇਸ ਪਹਿਲਕਦਮੀ ਦਾ ਇੱਕ ਹੋਰ ਮਹੱਤਵਪੂਰਨ ਪੱਖ ਇਹ ਹੈ ਕਿ ਸਰਹੱਦੀ ਪਿੰਡ ਹੁਣ ਕਮਜ਼ੋਰ ਕੜੀ ਨਹੀਂ ਰਹੇ, ਸਗੋਂ ਪੁਲਿਸਿੰਗ ਦੇ ਸਾਥੀ ਬਣ ਰਹੇ ਹਨ। ਇਹ ਰਣਨੀਤੀ ਪੜਾਅਦਾਰ, ਸੋਚੀ-ਸਮਝੀ ਅਤੇ ਬੇਹੱਦ ਪ੍ਰਭਾਵਸ਼ਾਲੀ ਹੈ। ਪਹਿਲਾਂ ਸਵਾਲ ਹੁੰਦਾ ਸੀ ਕਿ ਗੋਲੀ ਕਿਸਨੇ ਚਲਾਈ, ਪਰ ਹੁਣ ਸਵਾਲ ਹੈ—ਹਥਿਆਰ ਉੱਥੇ ਤੱਕ ਪਹੁੰਚਿਆ ਕਿਵੇਂ?
‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਵਿੱਚ ਤੇਜ਼ੀ ਆਉਣ ਨਾਲ, ਪੰਜਾਬ ਦੀ ਸੁਰੱਖਿਆ ਹੋਰ ਮਜ਼ਬੂਤ ਹੋ ਗਈ , ਜੋ ਨਾ ਸਿਰਫ਼ ਖ਼ਤਰੇ ਨੂੰ ਰੋਕਦੀ ਹੈ, ਸਗੋਂ ਉਨ੍ਹਾਂ ਦੇ ਪਿੱਛੇ ਦੇ ਨੈੱਟਵਰਕ ਨੂੰ ਵੀ ਖ਼ਤਮ ਕਰ ਦਿੰਦੀ ਹੈ।

More Stories
ਪੰਜਾਬ ਸਰਕਾਰ ਵੱਲੋਂ ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਲਈ ਮੁਫ਼ਤ ਕੋਚਿੰਗ ਦਾ ਐਲਾਨ।
ਕਮਿਸ਼ਨਰੇਟ ਪੁਲਿਸ ਜਲੰਧਰ ਦੇ ਟਰੈਫਿਕ ਸਟਾਫ ਦੇ ਵੱਲੋਂ ਅ:ਧ 207 MV ਐਕਟ ਅਧੀਨ ਜਬਤ ਵਹੀਕਲਾਂ ਦੀ ਨਿਲਾਮੀ ਕੀਤੀ ਗਈ।
बाइपोलर’ के साथ नवान संधू का नया संगीत सफर।