Manvir Singh Walia
Jatin Kumar
ਜਲੰਧਰ, 30 ਅਪ੍ਰੈਲ : Prime Punjab
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 100ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 635 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
100ਵੇਂ ਦਿਨ, ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 334 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 25,352 ਹੋ ਗਈਆਂ।
ਇਸ ਤੋਂ ਇਲਾਵਾ 118 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 85 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 425ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11.4 ਕਿਲੋ ਹੈਰੋਇਨ, 2.5 ਕਿਲੋ ਅਫੀਮ, 58 ਕਿਲੋ ਭੁੱਕੀ, 115 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 24,010 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 425 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 61,678 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 32 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

More Stories
ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ।
ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ।
पंजाब आर्टिफिशियल इंटेलिजेंस सिस्टम ने गैंगस्टर नेटवर्क के खिलाफ पंजाब पुलिस को दी नई ताकत।