Manvir Singh Walia
Jatin Kumar
ਜਲੰਧਰ, 30ਅਪ੍ਰੈਲ : Prime Punjab
ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਸਰਹੱਦ ਪਾਰੋਂ ਜਾਸੂਸੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਆਈ.ਐਸ.ਆਈ. ਦੇ ਸਮਰਥਨ ਵਾਲੇ ਦੋ ਵੱਖ-ਵੱਖ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਮਾਡਿਊਲ ਸੰਵੇਦਨਸ਼ੀਲ ਫੌਜੀ ਟਿਕਾਣਿਆਂ ਦੀ ਲਾਈਵ ਫੁਟੇਜ਼ ਪਾਕਿਸਤਾਨ ਅਧਾਰਤ ਹੈਂਡਲਰਾਂ ਤੱਕ ਪਹੁੰਚਾਉਣ ਲਈ ਉੱਚ-ਤਕਨੀਕੀ ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰ ਰਹੇ ਸਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਇੱਕ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਪਹਿਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ‘ਚੋਂ ਇੱਕ 4ਜੀ ਕਨੈਕਟਿਵੀ ਵਾਲਾ ਚੀਨੀ ਸੀਸੀਟੀਵੀ ਕੈਮਰਾ ਅਤੇ ਸੋਲਰ ਪਲੇਟ ਬਰਾਮਦ ਕੀਤਾ ਗਿਆ ਹੈ।
ਕਾਊਂਟਰ ਇੰਟੈਲੀਜੈਂਸ ਆਪ੍ਰੇਸ਼ਨ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁੱਖਾ, ਵਾਸੀ ਪਿੰਡ ਸਹਾਂਕੇ, ਫਿਰੋਜ਼ਪੁਰ ਵਜੋਂ ਹੋਈ ਹੈ।
ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਸਿਮਰਤਪਾਲ ਸਿੰਘ ਢੀਂਡਸਾ ਨੇ ਜਲੰਧਰ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸੁਖਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ, ਪੁਲਿਸ ਨੇ ਸੋਲਰ ਪਲੇਟ ਅਤੇ ਇੱਕ ਸਿਮ ਕਾਰਡ ਨਾਲ ਇੱਕ ਸੀਸੀਟੀਵੀ ਕੈਮਰਾ ਬਰਾਮਦ ਕੀਤਾ ਹੈ।
ਐਸਐਸਪੀ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ‘ਫੌਜੀ’ ਵਜੋਂ ਪਛਾਣੇ ਗਏ ਪਾਕਿਸਤਾਨ ਅਧਾਰਤ ਹੈਂਡਲਰ ਨੇ ਕੈਮਰਾ ਲਗਾਉਣ ਲਈ ਦੋਸ਼ੀ ਨੂੰ 35,000 ਰੁਪਏ ਦਿੱਤੇ ਸਨ।
ਇਸ ਮਾਮਲੇ ਵਿੱਚ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਅਤੇ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ। ਪੰਜਾਬ ਪੁਲਿਸ ਜਾਸੂਸੀ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਰਾਜ ਭਰ ਵਿੱਚ ਸ਼ਾਂਤੀ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ।

More Stories
ਪੰਜਾਬ ਸਰਕਾਰ ਵੱਲੋਂ ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਲਈ ਮੁਫ਼ਤ ਕੋਚਿੰਗ ਦਾ ਐਲਾਨ।
ਕਮਿਸ਼ਨਰੇਟ ਪੁਲਿਸ ਜਲੰਧਰ ਦੇ ਟਰੈਫਿਕ ਸਟਾਫ ਦੇ ਵੱਲੋਂ ਅ:ਧ 207 MV ਐਕਟ ਅਧੀਨ ਜਬਤ ਵਹੀਕਲਾਂ ਦੀ ਨਿਲਾਮੀ ਕੀਤੀ ਗਈ।
बाइपोलर’ के साथ नवान संधू का नया संगीत सफर।