Manvir Singh Walia
Jatin Kumar
ਜਲੰਧਰ, 30 ਅਪ੍ਰੈਲ : Prime Punjab
ਲੋਹਾ ਅਤੇ ਸਟੀਲ ਸੈਕਟਰ ਵਿੱਚ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ ਦਾ ਐਲਾਨ ਕਰਦਿਆਂ, ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਸੂਬੇ ਦੇ ਕਰ ਵਿਭਾਗ ਨੇ 200 ਤੋਂ ਵੱਧ ਵਾਹਨਾਂ ਨੂੰ ਕਬਜ਼ੇ ਵਿੱਚ ਲਿਆ ਹੈ ਅਤੇ ਲਗਭਗ 5 ਕਰੋੜ ਰੁਪਏ ਦੀ ਮਾਰਕੀਟ ਕੀਮਤ ਦਾ ਮਾਲ ਜ਼ਬਤ ਕੀਤਾ ਹੈ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵੱਡੀ ਇਨਫੋਰਸਮੈਂਟ ਮੁਹਿੰਮ ਦੀ ਉਲੰਘਣਾ ਕਰਨ ਵਾਲਿਆਂ ‘ਤੇ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ।
ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਰ ਵਿਭਾਗ ਦੀ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ ਨੇ ਅੱਜ ਇੱਕ ਵੱਡੀ ਇਨਫੋਰਸਮੈਂਟ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ। ਇਸ ਮੁਹਿੰਮ ਦਾ ਮੁੱਖ ਉਦੇਸ਼ ਬਿਨਾਂ ਜਾਇਜ਼ ਦਸਤਾਵੇਜ਼ਾਂ ਦੇ ਮਾਲ ਦੀ ਢੋਆ-ਢੁਆਈ ਅਤੇ ਜਾਅਲੀ ਬਿਲਿੰਗ ਦੀ ਗੈਰ-ਕਾਨੂੰਨੀ ਵਰਤੋਂ ਰਾਹੀਂ ਹੋ ਰਹੀ ਟੈਕਸ ਚੋਰੀ ਨੂੰ ਸਖ਼ਤੀ ਨਾਲ ਠੱਲ੍ਹ ਪਾਉਣਾ ਸੀ।”
”ਇਸ ਵਿਸ਼ੇਸ਼ ਕਾਰਵਾਈ ਦੌਰਾਨ ਬਾਰੀਕੀ ਨਾਲ ਜਾਂਚ ਕਰਨ ਲਈ ਲੋਹੇ ਦੇ ਸਕ੍ਰੈਪ ਅਤੇ ਤਿਆਰ ਸਟੀਲ ਦੇ ਮਾਲ ਦੀ ਢੋਆ-ਢੁਆਈ ਕਰਨ ਵਾਲੇ 200 ਤੋਂ ਵੱਧ ਵਾਹਨਾਂ ਨੂੰ ਰੋਕਿਆ ਗਿਆ। ਇਸ ਕਾਰਵਾਈ ਵਿੱਚ ਸ਼ਾਮਲ ਮਾਲ ਦੀ ਕੁੱਲ ਮਾਤਰਾ 1,600 ਮੀਟ੍ਰਿਕ ਟਨ ਤੋਂ ਵੱਧ ਹੋਣ ਦਾ ਅਨੁਮਾਨ ਹੈ, ਜਿਸ ਦੀ ਮਾਰਕੀਟ ਕੀਮਤ ਲਗਭਗ 5 ਕਰੋੜ ਰੁਪਏ ਹੈ।
ਵਿਭਾਗ ਦੀਆਂ ਅਗਲੀਆਂ ਕਾਰਵਾਈਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਉਨ੍ਹਾਂ ਕਿਹਾ, “ਜੀ.ਐਸ.ਟੀ. ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਡਿਫਾਲਟਰਾਂ ਵਿਰੁੱਧ ਅਧਿਕਾਰਤ ਤੌਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸਦੇ ਨਤੀਜੇ ਵਜੋਂ ਲੱਗਣ ਵਾਲਾ ਜੁਰਮਾਨਾ 3 ਕਰੋੜ ਰੁਪਏ ਤੋਂ ਪਾਰ ਜਾਣ ਦੀ ਉਮੀਦ ਹੈ, ਜੋ ਕਿ ਵਿਸਤ੍ਰਿਤ ਪੜਤਾਲ ਅਤੇ ਫੈਸਲੇ ‘ਤੇ ਨਿਰਭਰ ਕਰੇਗਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ ਸਟੈਂਡ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਰ ਵਿਭਾਗ ਟੈਕਸ ਚੋਰੀ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦੇ ਹੋਏ ਇਮਾਨਦਾਰ ਟੈਕਸਦਾਤਾਵਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰੇਗਾ ਅਤੇ ਇੱਕ ਨਿਰਪੱਖ ਤੇ ਪਾਰਦਰਸ਼ੀ ਟੈਕਸ ਪ੍ਰਣਾਲੀ ਕਾਇਮ ਰੱਖੇਗਾ।

More Stories
ਸੰਗਰੂਰ BJP ਦਫ਼ਤਰ ‘ਤੇ ਪੈਟਰੋਲ ਬੰਬ ਹਮਲਾ 24 ਘੰਟੇ ‘ਚ ਸੁਲਝਿਆ: 2 ਗ੍ਰਿਫ਼ਤਾਰ, “ਰਾਣਾ ਭਾਈ” ਦੇ ਸੰਪਰਕ ‘ਚ ਸਨ ਮੁਲਜ਼ਮ।
ਜਲੰਧਰ ਗ੍ਰਨੇਡ ਹਮਲਾ ਮਾਮਲਾ: ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਖ਼ਿਲਾਫ਼ NIA ਕੋਰਟ ਦਾ ਓਪਨ-ਡੇਟਿਡ NBW ਜਾਰੀ।
ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ: ਝਗੜੇ-ਲੜਾਈ ਦੇ ਪੁਰਾਣੇ ਮੁਕੱਦਮੇ ‘ਚ 4 ਦੋਸ਼ੀ ਗ੍ਰਿਫਤਾਰ, 2 ਕਿਰਪਾਨ ਅਤੇ 1 ਬਾਈਕ ਬਰਾਮਦ।