Birkamal singh walia
ਜਲੰਧਰ, 2 ਮਈ : Prime Punjab
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 102ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 472 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ 102ਵੇਂ ਦਿਨ, ਪੁਲਿਸ ਟੀਮਾਂ ਨੇ ਅੱਠ ਹਥਿਆਰਾਂ ਸਮੇਤ 241 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 25,833 ਹੋ ਗਈ ਹੈ।
ਇਸ ਤੋਂ ਇਲਾਵਾ 91 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 35 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ ਦੇ 427ਵੇਂ ਦਿਨ ਅੱਜ 150 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.05 ਕਿਲੋ ਹੈਰੋਇਨ, 12.7 ਕਿਲੋ ਭੁੱਕੀ, 1337 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5720 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 427 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62,098 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

More Stories
ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ।
पंजाब आर्टिफिशियल इंटेलिजेंस सिस्टम ने गैंगस्टर नेटवर्क के खिलाफ पंजाब पुलिस को दी नई ताकत।
आधुनिक, मानवीय और सुरक्षित जेल प्रणाली की ओर महत्वपूर्ण कदम।