Director : Manvir Singh Walia
Editor : Jatin Kumar
ਜਲੰਧਰ, 7 ਮਈ : Prime Punjab
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 107ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 585 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ 107ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 323 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 27,360 ਹੋ ਗਈ ਹੈ।
ਇਸ ਤੋਂ ਇਲਾਵਾ 123 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 44 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਵੀ ਸੂਹ ਦਿੱਤੀ ਜਾ ਸਕਦੀ ਹੈ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 432ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 114 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.9 ਕਿਲੋਗ੍ਰਾਮ ਹੈਰੋਇਨ, 75 ਕਿਲੋ ਭੁੱਕੀ, 271 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3625 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 432 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62,932 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

More Stories
ਪੰਜਾਬ ਪੁਲਿਸ ਸੂਬੇ ਭਰ ਵਿੱਚ 74 ਹਜ਼ਾਰ ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਜਾਂਚ ਕੀਤੀ ਗਈ।
इनोसेंट हार्ट्स के विद्यार्थियों का सी.बी.एस.ई 12वीं कक्षा का शानदार परिणाम।
12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ।