- Director : Manvir Singh Walia
Editor : Jatin kumar
ਜਲੰਧਰ, 11 ਮਈ : Prime Punjab
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 111ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 484 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
111ਵੇਂ ਦਿਨ, ਪੁਲਿਸ ਟੀਮਾਂ ਨੇ 1 ਹਥਿਆਰ ਸਮੇਤ 238 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 28,336 ਹੋ ਗਈ।
ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 25 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ।

More Stories
जालंधर में हर रोज गोलियां, कत्ल और गैंगस्टर राज — आम आदमी पार्टी सरकार पूरी तरह फेल!
ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ।
ਪੰਜਾਬ ਸਰਕਾਰ ਵੱਲੋਂ ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਲਈ ਮੁਫ਼ਤ ਕੋਚਿੰਗ ਦਾ ਐਲਾਨ।