Director : Manvir Singh Walia
Editor : Birkamal singh walia
ਜਲੰਧਰ, 11 ਮਈ 2026 : Prime Punjab
ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 7ਏ ਅਤੇ ਪੰਜਾਬ ਨਗਰ ਨਿਗਮ ਚੋਣ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/75 ਅਤੇ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/76 ਮਿਤੀ 11-05-2026 ਮੁਤਾਬਕ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਲਈ ਚੋਣ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ।
ਚੋਣ ਸ਼ਡਿਊਲ ਮੁਤਾਬਕ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 13.05.2026 (ਬੁੱਧਵਾਰ) (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਤੋਂ ਸ਼ੁਰੂ ਹੋਵੇਗੀ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16.05.20265 (ਸ਼ਨੀਵਾਰ) ਹੋਵੇਗੀ। ਇਹ ਨਾਮਜ਼ਦਗੀਆਂ ਇਸ ਉਦੇਸ਼ ਲਈ ਮਨੋਨੀਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਭਰੀਆਂ ਜਾਣਗੀਆਂ।
ਨਾਮਜ਼ਦਗੀ ਪੱਤਰਾਂ ਦੀ ਜਾਂਚ 18.05.2026 (ਸੋਮਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19.05.2026 (ਮੰਗਲਵਾਰ) (ਦੁਪਹਿਰ 03:00 ਵਜੇ ਤੱਕ) ਹੈ। ਸਾਰੇ ਨਾਮਜ਼ਦਗੀ ਫਾਰਮਾਂ ਦੇ ਨਾਲ ਹਲਫੀਆ ਬਿਆਨ ਸ਼ਾਮਲ ਹੋਣੇ ਚਾਹੀਦੇ ਹਨ ਅਤੇ ਜੇਕਰ ਕਿਸੇ ਉਮੀਦਵਾਰ ਨੂੰ ਕਿਸੇ ਸਿਆਸੀ ਪਾਰਟੀ ਵੱਲੋਂ ਸਪਾਂਸਰ ਕੀਤਾ ਗਿਆ ਹੈ ਤਾਂ ਉਸ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰ ਪੱਤਰ ਵੀ ਸ਼ਾਮਲ ਹੋਣਾ ਚਾਹੀਦਾ ਹੈ। ਉਮੀਦਵਾਰਾਂ ਦੇ ਕੇਵਾਈਸੀ ਵੇਰਵੇ ਜ਼ਿਲ੍ਹੇ ਦੀਆਂ ਵੈੱਬਸਾਈਟਾਂ ‘ਤੇ ਅਪਲੋਡ ਕੀਤੇ ਜਾਣਗੇ।
ਚੋਣਾਂ 26.05.2026 (ਮੰਗਲਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਕਰਵਾਈਆਂ ਜਾਣਗੀਆਂ। ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ 29.05.2026 (ਸ਼ੁੱਕਰਵਾਰ) ਨੂੰ ਸਥਾਪਿਤ ਗਿਣਤੀ ਕੇਂਦਰਾਂ ਵਿੱਚ ਕੀਤੀ ਜਾਵੇਗੀ।
ਰਜਿਸਟਰਡ ਵੋਟਰਾਂ ਦੀ ਕੁੱਲ ਗਿਣਤੀ 36,72,932 ਹੈ ਜਿਹਨਾਂ ਵਿੱਚ 18,98,990 ਪੁਰਸ਼, 17,73,716 ਮਹਿਲਾ ਅਤੇ 226 ਹੋਰ ਵੋਟਰ ਸ਼ਾਮਲ ਹਨ। ਇਨ੍ਹਾਂ ਚੋਣਾਂ ਲਈ ਜ਼ਿਲ੍ਹਿਆਂ ਵਿੱਚ 3977 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ।
ਨਗਰ ਨਿਗਮ ਦੇ ਅਹੁਦੇ ਲਈ ਚੋਣ ਲੜ ਰਹੇ ਉਮੀਦਵਾਰ ਲਈ ਕਮਿਸ਼ਨ ਵੱਲੋਂ ਨਿਰਧਾਰਤ ਖਰਚ ਸੀਮਾ 4,00,000 ਰੁਪਏ ਹੈ ਜਦਕਿ ਨਗਰ ਕੌਂਸਲਾਂ ਦੇ ਵਰਗ I ਲਈ 3,60,000 ਰੁਪਏ, ਵਰਗ II ਲਈ 2,30,000 ਰੁਪਏ, ਵਰਗ III ਲਈ 2,00,000 ਰੁਪਏ ਅਤੇ ਨਗਰ ਪੰਚਾਇਤ ਲਈ 1,40,000 ਰੁਪਏ ਨਿਰਧਾਰਤ ਕੀਤੀ ਗਈ ਹੈ।
-
ਚੋਣ ਡਿਊਟੀ ‘ਤੇ ਲਗਭਗ 36,000 ਚੋਣ ਕਰਮਚਾਰੀ ਅਤੇ 35,500 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਹਰੇਕ ਜ਼ਿਲ੍ਹੇ ਵਿੱਚ ਆਈਏਐਸ/ਪੀਸੀਐਸ ਅਧਿਕਾਰੀਆਂ ਨੂੰ ਅਬਜ਼ਰਬਰ ਵਜੋਂ ਨਿਯੁਕਤ ਕੀਤਾ ਜਾਵੇਗਾ ਤਾਂ ਜੋ ਸੁਚੱਜੇ ਢੰਗ ਨਾਲ ਨਿਗਰਾਨੀ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਲ੍ਹਾ ਮੈਜਿਸਟ੍ਰੇਟ ਦੀ ਸਮੁੱਚੀ ਨਿਗਰਾਨੀ ਹੇਠ ਜ਼ਿਲ੍ਹਾ ਸੁਰੱਖਿਆ ਯੋਜਨਾ ਤਿਆਰ ਕੀਤੀ ਗਈ ਹੈ।
ਕਮਿਸ਼ਨ ਵੱਲੋਂ ਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਚੋਣ ਸ਼ਡਿਊਲ ਦੇ ਐਲਾਨ ਦੇ ਨਾਲ, ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਜ਼ਾਬਤਾ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

More Stories
जालंधर में हर रोज गोलियां, कत्ल और गैंगस्टर राज — आम आदमी पार्टी सरकार पूरी तरह फेल!
ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ।
ਪੰਜਾਬ ਸਰਕਾਰ ਵੱਲੋਂ ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਲਈ ਮੁਫ਼ਤ ਕੋਚਿੰਗ ਦਾ ਐਲਾਨ।