Director : Manvir Singh Walia
Editor : Jatin Sahota
ਜਲੰਧਰ, 21 ਮਈ : Prime Punjab
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਮਾਲ ਅਫ਼ਸਰ, ਮੋਗਾ ਦੇ ਰੀਡਰ ਦਵਿੰਦਰ ਪਾਲ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਚੱਕ ਕਾਨੀਆਂ ਖੁਰਦ, ਤਹਿਸੀਲ ਧਰਮਕੋਟ ਜ਼ਿਲ੍ਹਾ ਮੋਗਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਦਾ 13 ਏਕੜ ਜ਼ਮੀਨ ਦੀ ਵੰਡ ਸਬੰਧੀ ਡੀਆਰਓ, ਮੋਗਾ ਦੀ ਅਦਾਲਤ ਵਿੱਚ ਕੇਸ ਚੱਲ ਰਿਹਾ ਸੀ। ਦੋਸ਼ੀ ਰੀਡਰ, ਦਵਿੰਦਰ ਪਾਲ ਸਿੰਘ ਨੇ ਕਥਿਤ ਤੌਰ ’ਤੇ 5 ਤੋਂ 6 ਮਹੀਨਿਆਂ ਦੇ ਅੰਦਰ ਕੇਸ ਦਾ ਜਲਦੀ ਨਿਪਟਾਰਾ ਕਰਨ ਲਈ 100000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਉਸਨੇ ਸ਼ਿਕਾਇਤਕਰਤਾ ਨੂੰ 50000 ਰੁਪਏ ਰਿਸ਼ਵਤ ਦੀ ਰਕਮ ਪੇਸ਼ਗੀ ਵਜੋਂ ਦੇਣ ਅਤੇ ਬਾਕੀ ਰਿਸ਼ਵਤ 50000 ਰੁਪਏ ਕੇਸ ਦੇ ਨਿਪਟਾਰੇ ਤੋਂ ਬਾਅਦ ਦੇਣ ਲਈ ਕਿਹਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸੰਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।
ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਮੋਗਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।
ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

More Stories
ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ।
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ।
14,000 ਰੁਪਏ ਰਿਸਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ।