Director : Manvir Singh Walia
Editor : Jatin Kumar Sahota
ਜਲੰਧਰ, 24 ਮਈ : Prime Punjab
ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 124ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਉਨ੍ਹਾਂ ਕਿਹਾ ਕਿ 124ਵੇਂ ਦਿਨ ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 269 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 31,699 ਹੋ ਗਈਆਂ।ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 449ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 30.6 ਕਿਲੋ ਹੈਰੋਇਨ, 271 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 449 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65,417 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

More Stories
ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ।
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ।
14,000 ਰੁਪਏ ਰਿਸਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ।