Director Manvir Singh Walia
Editor Jatin Kumar Sahota
ਜਲੰਧਰ, 26 ਮਈ : Prime Punjab
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਾਈਰਲ ਵੀਡੀਓ ਦਾ ਸੂ ਮੋਟੋ ਨੋਟਿਸ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵੋਟਾਂ ਦੇ ਪ੍ਰਚਾਰ ਦੌਰਾਨ ਦਲਿਤ ਜਾਤੀਆਂ ਪ੍ਰਤੀ ਜਾਤੀ ਸੂਚਕ ਸ਼ਬਦ ਵਰਤੇ ਗਏ ਹਨ ।
ਜਿਸ ਸਬੰਧੀ ਕਮਿਸ਼ਨ ਨੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਸਤਰ ਸਾਹਿਬ ਤੋਂ 29 ਮਈ 2026 ਨੂੰ ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਰਾਹੀਂ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਵਾਜ਼ ਦੇ ਸੈਂਪਲ ਲੈ ਕੇ ਫੋਰੈਂਸਿਕ ਜਾਂਚ ਕਰਵਾ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਜਾਵੇ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।